ਚੰਡੀਗੜ੍ਹ: ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ (Farmer Leader Balbir Singh Rajewal) ਨੇ ਸਪਸ਼ਟ ਕੀਤਾ ਹੈ ਕਿ ਬੀਜੇਪੀ ਲੀਡਰਾਂ ਨੂੰ ਪਿੰਡਾਂ ਵਿੱਚ ਨਾ ਵੜਨ ਦਿੱਤਾ ਜਾਵੇ ਤੇ ਉਨ੍ਹਾਂ ਦਾ ਘਿਰਾਓ ਕੀਤਾ ਜਾਵੇ ਜਦੋਂਕਿ ਦੂਜੀਆਂ ਪਾਰਟੀਆਂ ਦੇ ਲੀਡਰਾਂ (BJP Leader) ਕੋਲੋਂ ਸਵਾਲ ਪੁੱਛੇ ਜਾਣ। ਰਾਜੇਵਾਲ ਦਾ ਇਹ ਬਿਆਨ ਬੇਹੱਦ ਅਹਿਮ ਹੈ ਕਿਉਂਕਿ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਘੇਰਿਆ ਜਾ ਰਿਹਾ ਹੈ।


ਦੱਸ ਦਈਏ ਕਿ ਪਿਛਲੇ ਸਮੇਂ ਸੰਯੁਕਤ ਕਿਸਾਨ ਮੋਰਚੇ (sanyukt kisan morcha) ਦੇ ਇੱਕ ਹੋਰ ਸੀਨੀਅਰ ਲੀਡਰ ਨੇ ਵੀ ਕਿਹਾ ਸੀ ਕਿ ਕਿਸਾਨਾਂ ਨਾਲ ਵਿਰੋਧੀ ਪਾਰਟੀਆਂ ਦੇ ਲੋਕ ਰਲ ਕੇ ਇੱਕ-ਦੂਜੇ ਦਾ ਵਿਰੋਧ ਕਰ ਰਹੇ ਹਨ। ਇਸ ਨਾਲ ਹਾਲਾਤ ਟਕਰਾਅ ਵਾਲੇ ਬਣ ਸਕਦੇ ਹਨ। ਇਸ ਲਈ ਕਿਸਾਨ ਸਿਰਫ ਬੀਜੇਪੀ ਲੀਡਰਾਂ ਦਾ ਹੀ ਘਿਰਾਓ ਕਰਨ।


ਇਸ ਬਾਰੇ ਰਾਜੇਵਾਲ ਨੇ ਕਿਹਾ ਕਿ ਬੀਜੇਪੀ ਨੇ ਲੋਕਾਂ ਨੂੰ ਉਜਾੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਇਸ ਕਰਕੇ ਕਿਸਾਨ ਮੋਰਚੇ ਵੱਲੋਂ ਬੀਜੀਪੀ ਲੀਡਰਾਂ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਲੋਕ ਬੀਜੇਪੀ ਲੀਡਰਾਂ ਨੂੰ ਪਿੰਡਾਂ ਵਿੱਚ ਨਾ ਵੜਨ ਦੇਣ ਤੇ ਉਨ੍ਹਾਂ ਦਾ ਘਿਰਾਓ ਕਰਨ ਪਰ ਮਰਿਆਦਾ ਦਾ ਪਾਲਣ ਵੀ ਜ਼ਰੂਰ ਕੀਤਾ ਜਾਵੇ।


ਉਨ੍ਹਾਂ ਨੇ ਕਿਹਾ ਕਿ ਬਾਕੀ ਸਮੂਹ ਸਿਆਸੀ ਪਾਰਟੀਆਂ ਦੇ ਲੀਡਰਾਂ ਕੋਲੋਂ ਲੋਕ ਆਪਣੇ ਪੱਧਰ ’ਤੇ ਸਵਾਲ ਪੁੱਛ ਰਹੇ ਹਨ, ਇਸ ਕਰਕੇ ਮੋਰਚਾ ਵੀ ਇਸ ਹੱਕ ’ਚ ਹੈ ਕਿ ਬੀਜੇਪੀ ਤੋਂ ਇਲਾਵਾ ਬਾਕੀ ਸਿਆਸੀ ਪਾਰਟੀਆਂ ਦੇ ਲੀਡਰਾਂ ਕੋਲੋਂ ਖੇਤੀ ਕਾਨੂੰਨਾਂ ਸਣੇ ਵਿਕਾਸ, ਕਾਰਗੁਜ਼ਾਰੀ ਤੇ ਲੋਕ ਮਸਲਿਆਂ ਦੇ ਹੱਲ ਤੇ ਨਿਪਟਾਰੇ ਸਬੰਧੀ ਸਵਾਲ ਜ਼ਰੂਰ ਪੁੱਛੇ ਜਾਣ।


ਰਾਜੇਵਾਲ ਨੇ ਸੂਬੇ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ’ਤੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਹੀ ਚੋਣ ਸਰਗਰਮੀਆਂ ਸ਼ੁਰੂ ਹੁੰਦੀਆਂ ਹਨ ਪਰ ਐਤਕੀਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਸਾਰੀਆਂ ਧਿਰਾਂ ਨੇ ਅਗਾਊਂ ਹੀ ਚੋਣ ਪ੍ਰੋਗਰਾਮ ਆਰੰਭ ਦਿੱਤੇ ਹਨ। ਉਨ੍ਹਾਂ ਅਜਿਹੀ ਕਾਰਵਾਈ ਨੂੰ ਕਿਸਾਨ ਮੋਰਚੇ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਦੇ ਤੁਲ ਦੱਸਿਆ।


ਉਨ੍ਹਾਂ ਸਪੱਸ਼ਟ ਤੌਰ ’ਤੇ ਆਖਿਆ ਕਿ ਅਗਾਊਂ ਚੋਣ ਸਰਗਰਮੀਆਂ ਆਰੰਭਣ ਵਾਲੀਆਂ ਸਿਆਸੀ ਧਿਰਾਂ ਮੋਰਚੇ ਨੂੰ ਸਫ਼ਲ ਹੁੰਦਾ ਨਹੀਂ ਦੇਖ ਸਕਦੀਆਂ। ਕਿਸਾਨ ਮੋਰਚੇ ਦੇ ਚੋਣ ਮੈਦਾਨ ਵਿੱਚ ਕੁੱਦਣ ਸਬੰਧੀ ਸਵਾਲ ਦੇ ਜਵਾਬ ਵਿੱਚ ਕਿਸਾਨ ਆਗੂ ਨੇ ਕਿਹਾ ਕਿ ਮੋਰਚੇ ਦੀ ਪਹਿਲੀ ਤਰਜੀਹ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਦੀ ਹੈ, ਬਾਕੀ ਸਾਰੇ ਮਸਲੇ ਉਸ ਤੋਂ ਬਾਅਦ ਵਿਚਾਰੇ ਜਾਣਗੇ।


ਇਹ ਵੀ ਪੜ੍ਹੋ: Coronavirus Update: ਦੇਸ਼ 'ਚ ਕੋਰੋਨਾ ਸੰਕਟ ਵਧਿਆ, 24 ਘੰਟਿਆਂ 'ਚ 47,000 ਤੋਂ ਵੱਧ ਨਵੇਂ ਕੇਸ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904