ਰਾਇਪੁਰ: ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦੇ ਦੇਹਾਂਤ ਹੀ ਖ਼ਬਰ ਹੈ। ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਅੱਜ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਸੀ। 90 ਸਾਲਾ ਬਲਰਾਮਜੀ ਨੇ ਅੰਬੇਦਕਰ ਮੈਮੋਰੀਅਲ ਹਸਪਤਾਲ 'ਚ ਆਖਰੀ ਸਾਹ ਲਏ।


ਟੰਡਨ ਜਨਸੰਘ ਦੇ ਸੰਸਥਾਪਕ ਮੈਂਬਰਾਂ 'ਚੋਂ ਇਕ ਸਨ। ਬਾਅਦ 'ਚ ਇਹ ਜਨਸੰਘ ਭਾਰਤੀ ਜਨਤਾ ਪਾਰਟੀ 'ਚ ਤਬਦੀਲ ਹੋ ਗਿਆ। ਉਨ੍ਹਾਂ ਨੂੰ ਸਾਲ 2014 'ਚ ਛੱਤੀਸਗੜ੍ਹ ਦਾ ਰਾਜਪਾਲ ਬਣਾਇਆ ਗਿਆ ਸੀ।


ਆਪਣੇ ਰਾਜਨੀਤਕ ਕਾਰਜਕਾਲ ਦੌਰਾਨ ਉਹ ਪੰਜਾਬ ਦੇ ਉਪ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ। ਐਮਰਜੈਂਸੀ ਵੇਲੇ ਉਹ 1975 ਤੋਂ 1977 ਤੱਕ 2 ਸਾਲ ਜੇਲ੍ਹ ਵੀ ਕੱਟ ਚੁੱਕੇ ਹਨ।