ਨਵੀਂ ਦਿੱਲੀ: ਵਿਦੇਸ਼ ਆਉਣ-ਜਾਣ ਵਾਲਿਆਂ ਲਈ ਵੱਡਾ ਰਾਹਤ ਦੀ ਖਬਰ ਹੈ। ਭਾਰਤ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਜਲਦ ਹੀ ਕੌਮਾਂਤਰੀ ਉਡਾਣ ਸੇਵਾਵਾਂ ਬਹਾਲ ਹੋ ਜਾਣਗੀਆਂ। ਇਸ ਬਾਰੇ ਸਿਵਲ ਹਵਾਬਾਜ਼ੀ ਸਕੱਤਰ ਰਾਜੀਵ ਬਾਂਸਲ ਨੇ ਕਿਹਾ ਕਿ ਕੌਮਾਂਤਰੀ ਉਡਾਣ ਸੇਵਾਵਾਂ ਦੇ ਬਹੁਤ ਜਲਦੀ ਹੀ ਤੇ ਸੰਭਵ ਹੈ ਕਿ ਇਸ ਸਾਲ ਦੇ ਅੰਤ ਤੱਕ ਆਮ ਵਾਂਗ ਹੋਣ ਦੀ ਉਮੀਦ ਹੈ।
ਦੱਸ ਦਈਏ ਕਿ ਕੋਵਿਡ-19 ਮਹਾਮਾਰੀ ਕਾਰਨ ਪਿਛਲੇ ਸਾਲ ਮਾਰਚ ਮਗਰੋਂ ਭਾਰਤ ਆਉਣ ਵਾਲੀਆਂ ਤੇ ਇੱਥੋਂ ਹੋਰਨਾਂ ਥਾਵਾਂ ’ਤੇ ਜਾਣ ਵਾਲੀਆਂ ਕੌਮਾਂਤਰੀ ਉਡਾਣ ਸੇਵਾਵਾਂ ਬੰਦ ਹਨ। ਇਹ ਪਾਬੰਦੀ 30 ਨਵੰਬਰ ਤੱਕ ਵਧਾ ਦਿੱਤੀ ਗਈ ਹੈ। ਇਸ ਨਾਲ ਪਰਵਾਸੀ ਭਾਰਤੀਆਂ ਤੇ ਕਾਰੋਬਾਰੀਆਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਹਨ। ਹੁਣ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਜਲਦ ਹੀ ਉਡਾਣਾਂ ਬਹਾਲ ਹੋ ਜਾਣਗੀਆਂ।
ਬਾਂਸਲ ਨੇ ਕਿਹਾ ਕਿ ਕੌਮਾਂਤਰੀ ਉਡਾਣਾਂ ਦੇ ਬਹੁਤ ਜਲਦੀ ਤੇ ਇਸ ਸਾਲ ਦੇ ਅੰਤ ਤੱਕ ਆਮ ਵਾਂਗ ਹੋਣ ਦੀ ਉਮੀਦ ਹੈ। ਅਜੇ ਭਾਰਤ ਨੇ ਕੌਮਾਂਤਰੀ ਉਡਾਣਾਂ ਦੇ ਸੰਚਾਲਨ ਲਈ 25 ਤੋਂ ਵੱਧ ਮੁਲਕਾਂ ਨਾਲ ‘ਏਅਰ ਬਬਲ’ ਸਮਝੌਤਾ ਕੀਤਾ ਹੈ। ਏਅਰ ਬਬਲ ਸਮਝੌਤਾ ਦੋ ਦੇਸ਼ਾਂ ਵਿਚਾਲੇ ਉਡਾਣ ਸੇਵਾਵਾਂ ਮੁੜ ਤੋਂ ਸ਼ੁਰੂ ਕਰਨ ਦਾ ਇੱਕ ਆਰਜ਼ੀ ਪ੍ਰਬੰਧ ਹੈ।
ਦੱਸ ਦਈਏ ਕਿ ਦੁਵੱਲੇ ‘ਏਅਰ ਬਬਲ’ ਸਮਝੌਤੇ ਤਹਿਤ ਦੋਵਾਂ ਦੇਸ਼ਾਂ ਦੀਆਂ ਹਵਾਈ ਸੇਵਾਵਾਂ ਕੁਝ ਸ਼ਰਤਾਂ ਨਾਲ ਕੌਮਾਂਤਰੀ ਉਡਾਣਾਂ ਉਡਾ ਸਕਦੀਆਂ ਹਨ। ਪਿਛਲੇ ਹਫ਼ਤੇ ਸਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨੇ ਕਿਹਾ ਸੀ ਕਿ ਸਰਕਾਰ ਕੌਮਾਂਤਰੀ ਉਡਾਣ ਸੇਵਾਵਾਂ ਬਹਾਲ ਕਰਨ ਦੀ ਪ੍ਰਕਿਰਿਆ ਦਾ ਮੁਲਾਂਕਣ ਕਰ ਰਹੀ ਹੈ ਤੇ ਸਰਕਾਰ ਦੁਨੀਆ ਦੇ ਕੁਝ ਹਿੱਸਿਆਂ ’ਚ ਕਰੋਨਾ ਵਾਇਰਸ ਮਹਾਮਾਰੀ ਦੀ ਸਥਿਤੀ ਨੂੰ ਧਿਆਨ ’ਚ ਰੱਖਣੇ ਹੋਏ ਸੇਵਾਵਾਂ ਆਮ ਵਾਂਗ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ: Asia’s Richest Man: ਅਡਾਨੀ ਨੇ ਅੰਬਾਨੀ ਨੂੰ ਪਿਛਾੜਿਆ, ਬਣੇ ਏਸ਼ੀਆ ਦੇ ਸਭ ਤੋਂ ਅਮੀਰ ਅਰਬਪਤੀ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/