CM Arvind Kejriwal: ਅਰਵਿੰਦ ਕੇਜਰੀਵਾਲ ਨੂੰ ਝਟਕਾ! ਨਹੀਂ ਹੋਵੇਗੀ ਰਿਹਾਈ, ਅਜੇ ਜੇਲ੍ਹ 'ਚ ਹੀ ਰਹਿਣਾ ਪਵੇਗਾ
Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੰਗਲਵਾਰ ਨੂੰ ਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ।ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਤੋਂ ਕੇਜਰੀਵਾਲ ਨੂੰ ਮਿਲੀ ਜ਼ਮਾਨਤ 'ਤੇ ਰੋਕ ਜਾਰੀ ਰੱਖੀ ਹੈ। ਆਓ ਜਾਣਦੇ ਹਾਂ
CM Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੰਗਲਵਾਰ ਨੂੰ ਵੱਡਾ ਝਟਕਾ ਲੱਗਿਆ ਹੈ। ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਤੋਂ ਕੇਜਰੀਵਾਲ ਨੂੰ ਮਿਲੀ ਜ਼ਮਾਨਤ 'ਤੇ ਰੋਕ ਜਾਰੀ ਰੱਖੀ ਹੈ। ਕੇਜਰੀਵਾਲ ਨੂੰ ਹਾਲ ਹੀ ਵਿੱਚ ਹੇਠਲੀ ਅਦਾਲਤ ਨੇ ਜ਼ਮਾਨਤ ਦਿੱਤੀ ਸੀ। ਇਸ ਨੂੰ ਈਡੀ (ED) ਨੇ ਹਾਈ ਕੋਰਟ (High Court) ਵਿੱਚ ਚੁਣੌਤੀ ਦਿੱਤੀ ਸੀ।
ਦਰਅਸਲ, ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਦੇ ਕਥਿਤ ਸ਼ਰਾਬ ਨੀਤੀ ਘੁਟਾਲੇ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹਾਲ ਹੀ 'ਚ ਲੋਕ ਸਭਾ ਚੋਣਾਂ 'ਚ ਪ੍ਰਚਾਰ ਕਰਨ ਲਈ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 2 ਜੂਨ ਨੂੰ ਆਤਮ ਸਮਰਪਣ ਕਰ ਦਿੱਤਾ। ਫਿਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਲਈ ਹੇਠਲੀ ਅਦਾਲਤ ਜਾਣ ਦੀ ਸਲਾਹ ਦਿੱਤੀ।
ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਕੇਜਰੀਵਾਲ ਨੇ ਹੇਠਲੀ ਅਦਾਲਤ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਸ 'ਤੇ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਹਾਲਾਂਕਿ, ਈਡੀ ਨੇ ਜ਼ਮਾਨਤ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ ਪਿਛਲੀ ਸੁਣਵਾਈ 'ਤੇ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਸੀ। ਇਸ ਪਾਬੰਦੀ ਦੇ ਖਿਲਾਫ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਹਾਈ ਕੋਰਟ ਦਾ ਹੁਕਮ ਆਉਣ ਤੱਕ ਇੰਤਜ਼ਾਰ ਕਰਨ ਲਈ ਕਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।