ਇਸ ਮੌਕੇ ਪ੍ਰਬੋਧ ਸਕਸੈਨਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਾਤਾਵਰਨ ਸੁਰੱਖਿਆ ਨੂੰ ਲੈ ਕੇ ਬਹੁਤ ਸੁਚੇਤ ਹੈ ਅਤੇ ਸੂਬਾ ਸਰਕਾਰ ਵੀ ਸਮੇਂ-ਸਮੇਂ 'ਤੇ ਵਾਤਾਵਰਨ ਸੁਰੱਖਿਆ ਲਈ ਕਦਮ ਚੁੱਕ ਰਹੀ ਹੈ | ਹਿਮਾਚਲ ਪ੍ਰਦੇਸ਼ ਦੇਸ਼ ਦਾ ਪਹਿਲਾ ਅਜਿਹਾ ਰਾਜ ਹੈ ,ਜਿਸ ਨੇ ਪਲਾਸਟਿਕ ਦੇ ਲਿਫਾਫਿਆਂ ਨੂੰ ਪਹਿਲੀ ਵਾਰ ਬੰਦ ਕੀਤਾ ਸੀ। 1 ਜੁਲਾਈ ਤੋਂ ਸੂਬਾ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਸਿੰਗਲ ਯੂਜ਼ ਪਲਾਸਟਿਕ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਾ ਦੇਵੇਗੀ।
ਸਾਈਕਲ ਰੈਲੀ ਦਾ ਕੀਤਾ ਗਿਆ ਆਯੋਜਨ
ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਹਿਮਕੋਸਟ ਨੇ ਇੱਕ ਸਾਈਕਲ ਰੈਲੀ ਵੀ ਕੱਢੀ ,ਜਿਸ ਨੂੰ ਸ਼ਹਿਰੀ ਵਿਕਾਸ ਮੰਤਰੀ ਸੁਰੇਸ਼ ਭਾਰਦਵਾਜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਵੀ ਲਿਆ। ਇਸ ਵਾਰ ਵਿਸ਼ਵ ਵਾਤਾਵਰਣ ਦਿਵਸ ''ਸਿਰਫ ਇਕ ਧਰਤੀ'' ਦੇ ਥੀਮ ਨਾਲ ਮਨਾਇਆ ਗਿਆ। ਵਿਸ਼ਵ ਵਾਤਾਵਰਨ ਦਿਵਸ 'ਤੇ ਹਿਮਾਚਲ ਪ੍ਰਦੇਸ਼ 'ਚ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ।
ਵਾਤਾਵਰਣ ਨੂੰ ਬਚਾਉਣ ਵਿੱਚ ਕਰੇਗਾ ਮਦਦ
ਕੇਂਦਰ ਸਰਕਾਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਿੰਗਲ-ਯੂਜ਼ ਪਲਾਸਟਿਕ, ਖਾਸ ਕਰਕੇ ਫੋਇਲ ਅਤੇ ਪਾਣੀ ਦੀਆਂ ਬੋਤਲਾਂ ਤੋਂ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸਨੂੰ ਪੜਾਅਵਾਰ ਬੰਦ ਕਰਨ ਦੀ ਸਲਾਹ ਦਿੱਤੀ ਗਈ ਹੈ। ਕੇਂਦਰ ਨੇ ਕਿਹਾ ਹੈ ਕਿ ਇਸ ਨਾਲ 'ਸਵੱਛ ਅਤੇ ਹਰਿਆਲੀ' ਵਾਤਾਵਰਨ ਨੂੰ ਹੋਰ ਬਿਹਤਰ ਬਣਾਉਣ 'ਚ ਮਦਦ ਮਿਲੇਗੀ। ਸਰਕਾਰ ਦਾ ਕਹਿਣਾ ਹੈ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਤੇ ਵਾਤਾਵਰਣ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਦੇਸ਼ ਦੀਆਂ 4,704 ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚੋਂ 2,591 ਪਹਿਲਾਂ ਹੀ ਸਿੰਗਲ-ਯੂਜ਼ ਪਲਾਸਟਿਕ 'ਤੇ ਪਾਬੰਦੀ ਲਗਾ ਚੁੱਕੇ ਹਨ। ਅਜਿਹੀ ਸਥਿਤੀ ਵਿੱਚ ਹੁਣ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ (ਯੂਟੀ ਦੇ) ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ 30 ਜੂਨ, 2022 ਤੱਕ 2,100 ਤੋਂ ਵੱਧ ਬਾਕੀ ਸੰਸਥਾਵਾਂ ਵੀ ਇਸ 'ਤੇ ਪਾਬੰਦੀ ਲਗਾ ਦੇਣ।
Single Use Plastic : 1 ਜੁਲਾਈ ਤੋਂ ਬੰਦ ਹੋਵੇਗਾ ਸਿੰਗਲ ਯੂਜ਼ ਪਲਾਸਟਿਕ, ਕੇਂਦਰ ਸਰਕਾਰ ਦਾ ਫੈਸਲਾ ਹਿਮਾਚਲ 'ਚ ਵੀ ਹੋਵੇਗਾ ਲਾਗੂ
ਏਬੀਪੀ ਸਾਂਝਾ
Updated at:
05 Jun 2022 06:10 PM (IST)
Edited By: shankerd
ਵਾਤਾਵਰਣ ਦੀ ਸੁਰੱਖਿਆ ਦੇ ਸੰਦਰਭ ਵਿੱਚ ਕੇਂਦਰ ਸਰਕਾਰ ਨੇ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ, ਜਿਸ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਵੀ ਲਾਗੂ ਕਰਨ ਜਾ ਰਹੀ ਹੈ।
Single-use plastic
NEXT
PREV
World Environment Day : ਵਾਤਾਵਰਣ ਦੀ ਸੁਰੱਖਿਆ ਦੇ ਸੰਦਰਭ ਵਿੱਚ ਕੇਂਦਰ ਸਰਕਾਰ ਨੇ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ, ਜਿਸ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਵੀ ਲਾਗੂ ਕਰਨ ਜਾ ਰਹੀ ਹੈ। ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਵਧੀਕ ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੇ ਰਾਜ ਦੇ ਵਾਤਾਵਰਣ, ਵਿਗਿਆਨ ਅਤੇ ਤਕਨਾਲੋਜੀ ਵਿਭਾਗ ਅਤੇ ਹਿਮਕੋਸਟ ਦੁਆਰਾ ਆਯੋਜਿਤ ਵਾਤਾਵਰਣ ਉੱਤਮਤਾ ਪੁਰਸਕਾਰ ਵੰਡ ਸਮਾਰੋਹ ਦੌਰਾਨ ਇਹ ਗੱਲ ਕਹੀ।
Published at:
05 Jun 2022 06:10 PM (IST)
- - - - - - - - - Advertisement - - - - - - - - -