ਕਸ਼ਮੀਰ: ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਵਿੱਚ ਅੱਤਵਾਦੀਆਂ ਨਾਲ ਚੱਲ ਰਹੇ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁੰਬਲਰ ਖੇਤਰ ਦੇ ਸ਼ੋਕਬਾਬਾ ਜੰਗਲ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਅੱਤਵਾਦੀਆਂ ਖਿਲਾਫ ਸੁਰੱਖਿਆ ਬਲਾਂ ਦਾ ਸਾਂਝਾ ਅਭਿਆਨ ਅਜੇ ਵੀ ਜਾਰੀ ਹੈ।


ਇਹ ਅਭਿਆਨ ਉਸ ਸਮੇਂ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲਾਂ ਨੇ ਸ਼ੋਕਬਾਬਾ ਜੰਗਲ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸੇ ਦੌਰਾਨ ਜੰਗਲਾਂ ਵਿਚ ਛੁਪੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ ਵਿਚ ਸੁਰੱਖਿਆ ਬਲਾਂ ਵਲੋਂ ਵੀ ਫਾਇਰ ਕੀਤੀ ਗਈ। ਜੰਗਲ ਵਿਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਜਾਣਕਾਰੀ ਹੈ। ਫਿਲਹਾਲ ਵਾਧੂ ਸੁਰੱਖਿਆ ਬਲਾਂ ਨੂੰ ਬੁਲਾ ਕੇ ਪੂਰੇ ਖੇਤਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।






ਦੱਸ ਦਈਏ ਕਿ ਇੱਕ ਦਿਨ ਪਹਿਲਾਂ, ਉੱਤਰੀ ਕਸ਼ਮੀਰ ਦੇ ਸੋਪੋਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਸੀ। ਅੱਤਵਾਦੀਆਂ ਨੇ ਆਤਮ ਸਮਰਪਣ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਦੇ ਉਲਟ ਉਨ੍ਹਾਂ ਨੇ ਸੁਰੱਖਿਆ ਬਲਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ।


ਪੁਲਿਸ ਨੇ ਕਿਹਾ, “ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੂੰ ਵਾਰ-ਵਾਰ ਆਤਮ ਸਮਰਪਣ ਕਰਨ ਦਾ ਮੌਕਾ ਦਿੱਤਾ ਗਿਆ। ਹਾਲਾਂਕਿ, ਆਤਮ ਸਮਰਪਣ ਕਰਨ ਦੀ ਬਜਾਏ, ਉਨ੍ਹਾਂ ਸਾਂਝੇ ਸਰਚ ਪਾਰਟੀ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ਦੀ ਜਵਾਬੀ ਕਾਰਵਾਈ ‘ਚ ਮੁਠਭੇੜ ਹੋਈ, ਲਸ਼ਕਰ-ਏ ਦੋ ਤੋਇਬਾ ਦੇ ਅੱਤਵਾਦੀ ਮਾਰੇ ਗਏ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਮੌਕੇ ਤੋਂ ਬਰਾਮਦ ਕਰ ਲਿਆ ਗਿਆ ਹੈ।”


ਇਹ ਵੀ ਪੜ੍ਹੋ: Tokyo Olympics ਭਾਰਤੀ ਨਿਸ਼ਾਨੇਬਾਜ਼ਾਂ ਨੇ ਓਲੰਪਿਕ 'ਚ ਕੀਤਾ ਨਿਰਾਸ਼, ਏਲਾਵੇਨਿਲ ਅਤੇ ਅਪੂਰਵੀ ਕੁਆਲੀਫਿਕੇਸਨ ਰਾਊਂਡ ਚੋਂ ਬਾਹਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904