ਪੜਚੋਲ ਕਰੋ

Bangalore Wall Collapse : ਬੈਂਗਲੁਰੂ 'ਚ ਹਸਪਤਾਲ ਕੋਲ ਦਰਦਨਾਕ ਹਾਦਸਾ ,ਕੰਧ ਡਿੱਗਣ ਨਾਲ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ , ਕਈ ਜ਼ਖਮੀ 

Bangalore Wall Collapse : ਬੁੱਧਵਾਰ ਨੂੰ ਬੈਂਗਲੁਰੂ ਦੇ ਬੋਰਿੰਗ ਅਤੇ ਲੇਡੀ ਕਰਜ਼ਨ ਹਸਪਤਾਲ ਦੇ ਨੇੜੇ ਮੋਰਚਰੀ ਖੇਤਰ ਵਿੱਚ ਇੱਕ ਕੰਪਾਊਂਡ ਦੀਵਾਰ ਡਿੱਗਣ ਨਾਲ ਇੱਕ ਵੱਡਾ ਹਾਦਸਾ ਵਾਪਰਿਆ

Bangalore Wall Collapse : ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਭਾਰੀ ਬਾਰਿਸ਼ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬੁੱਧਵਾਰ ਨੂੰ ਬੈਂਗਲੁਰੂ ਦੇ ਬੋਰਿੰਗ ਅਤੇ ਲੇਡੀ ਕਰਜ਼ਨ ਹਸਪਤਾਲ ਦੇ ਨੇੜੇ ਮੋਰਚਰੀ ਖੇਤਰ ਵਿੱਚ ਇੱਕ ਕੰਪਾਊਂਡ ਦੀਵਾਰ ਡਿੱਗਣ ਨਾਲ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਦਰਦਨਾਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿਚ ਬੱਚੇ ਸ਼ਾਮਲ ਸਨ ਅਤੇ ਜ਼ਿਆਦਾਤਰ ਪੀੜਤ ਸੜਕ ਕਿਨਾਰੇ ਵਿਕਰੇਤਾ ਸਨ, ਜੋ ਮੀਂਹ ਤੋਂ ਬਚਣ ਲਈ ਕੰਧ ਦੇ ਨੇੜੇ ਰੁਕੇ ਸਨ। 

ਜਾਣਕਾਰੀ ਅਨੁਸਾਰ ਡਿੱਗੀ ਹੋਈ ਕੰਧ ਹਸਪਤਾਲ ਕੰਪਲੈਕਸ ਦੇ ਨੇੜੇ ਸੀ ਅਤੇ ਮਲਬੇ ਵਿੱਚ ਸੜਕ ਕਿਨਾਰੇ ਵਿਕਰੇਤਾ ਅਤੇ ਰਾਹਗੀਰ ਫਸ ਗਏ। ਹਾਦਸੇ ਕਾਰਨ ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਟੀਮਾਂ ਤੁਰੰਤ ਪਹੁੰਚੀਆਂ ਅਤੇ ਮਲਬਾ ਸਾਫ਼ ਕਰਦੇ ਹੋਏ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਮੁੱਖ ਮੰਤਰੀ ਸਿੱਧਰਮਈਆ ਨੇ ਘਟਨਾ ਵਾਲੀ ਥਾਂ 'ਤੇ ਸਥਿਤੀ ਸਪੱਸ਼ਟ ਕਰਦੇ ਹੋਏ ਕਿਹਾ ਕਿ ਬੰਗਲੁਰੂ ਪ੍ਰਸ਼ਾਸਨ ਨੇ ਇਲਾਕੇ ਵਿੱਚ ਗਲੀ ਵਿਕਰੇਤਾਵਾਂ ਨੂੰ ਆਪਣਾ ਸਾਮਾਨ ਵੇਚਣ ਦੀ ਇਜਾਜ਼ਤ ਦੇ ਦਿੱਤੀ ਸੀ, ਜਿਸ ਕਾਰਨ ਮੀਂਹ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਉੱਥੇ ਮੌਜੂਦ ਸਨ। ਕੰਧ ਡਿੱਗਣ ਨਾਲ ਇਹ ਲੋਕ ਮਲਬੇ ਹੇਠ ਫਸ ਗਏ ਸਨ।  

ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ

ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਵੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ। ਪ੍ਰਸ਼ਾਸਨ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੰਧ ਅਚਾਨਕ ਕਿਉਂ ਡਿੱਗ ਗਈ ਅਤੇ ਕੀ ਉਸਾਰੀ ਵਿੱਚ ਕੋਈ ਲਾਪਰਵਾਹੀ ਸੀ।

ਕਰਨਾਟਕ ਸਰਕਾਰ ਕਰਵਾਏਗੀ ਮਾਮਲੇ ਦੀ ਜਾਂਚ 

ਸਿਧਾਰਮਈਆ ਨੇ ਸਰਕਾਰ ਦੇ ਰੁਖ਼ ਨੂੰ ਸਪੱਸ਼ਟ ਕਰਦੇ ਹੋਏ ਕਿਹਾ ਕਿ ਇਸ ਦੀ ਪੂਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਜਾਂਚ ਵਿੱਚ ਕਿਸੇ ਅਧਿਕਾਰੀ ਜਾਂ ਵਿਅਕਤੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਵੇਲੇ ਪ੍ਰਸ਼ਾਸਨ ਰਾਹਤ ਕਾਰਜਾਂ ਅਤੇ ਮਲਬੇ ਹਟਾਉਣ ਵਿੱਚ ਰੁੱਝਿਆ ਹੋਇਆ ਹੈ।

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Embed widget