Hindus in Bangladesh: ਬੰਗਲਾਦੇਸ਼ 'ਚ ਸੱਤਾ ਪਰਿਵਰਤਨ ਤੋਂ ਬਾਅਦ ਹਿੰਦੂ ਭਾਈਚਾਰਾ ਲਗਾਤਾਰ ਨਿਸ਼ਾਨੇ 'ਤੇ ਹੈ। ਹੁਣ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਵੱਲੋਂ ਇੱਕ ਹੋਰ ਤੁਗਲਕੀ ਫ਼ਰਮਾਨ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਬੰਗਲਾਦੇਸ਼ ਦੇ ਹਿੰਦੂ ਹੁਣ ਅਜ਼ਾਨ ਦੇ ਸਮੇਂ ਪੂਜਾ ਨਹੀਂ ਕਰ ਸਕਣਗੇ। ਅਜ਼ਾਨ ਅਤੇ ਨਮਾਜ਼ ਦੌਰਾਨ ਹਿੰਦੂ ਭਾਈਚਾਰੇ ਦੇ ਲੋਕਾਂ ਦੇ ਭਜਨ ਸੁਣਨ ਅਤੇ ਲਾਊਡਸਪੀਕਰ ਵਜਾਉਣ 'ਤੇ ਪਾਬੰਦੀ ਹੋਵੇਗੀ। ਇਸ ਸਬੰਧੀ ਅੰਤਰਿਮ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਸਲਾਹਕਾਰ ਅਤੇ ਸੇਵਾਮੁਕਤ ਲੈਫਟੀਨੈਂਟ ਜਨਰਲ ਮੁਹੰਮਦ ਜਹਾਂਗੀਰ ਆਲਮ ਚੌਧਰੀ ਨੇ ਹੁਕਮ ਜਾਰੀ ਕੀਤਾ ਹੈ।


ਬੰਗਲਾਦੇਸ਼ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹਿੰਦੂ ਵਿਰੋਧੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਪੁਲਿਸ ਉਸ ਨੂੰ ਬਿਨਾਂ ਕਿਸੇ ਵਾਰੰਟ ਦੇ ਗ੍ਰਿਫ਼ਤਾਰ ਕਰੇਗੀ। ਬੰਗਲਾਦੇਸ਼ 'ਚ ਸੱਤਾ ਪਰਿਵਰਤਨ ਤੋਂ ਬਾਅਦ 300 ਹਿੰਦੂ ਪਰਿਵਾਰਾਂ ਅਤੇ ਉਨ੍ਹਾਂ ਦੇ ਘਰਾਂ 'ਤੇ ਹਮਲੇ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹਿੰਦੂਆਂ ਦੀ ਮੌਬ ਲਿੰਚਿੰਗ ਦੀਆਂ ਚਾਰ ਵੱਡੀਆਂ ਘਟਨਾਵਾਂ ਹੋਈਆਂ ਹਨ। 10 ਤੋਂ ਵੱਧ ਹਿੰਦੂ ਮੰਦਰਾਂ ਵਿੱਚ ਭੰਨ-ਤੋੜ ਅਤੇ ਅੱਗਜ਼ਨੀ ਕੀਤੀ ਗਈ ਹੈ।


ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ 49 ਹਿੰਦੂ ਅਧਿਆਪਕਾਂ ਤੋਂ ਜਬਰੀ ਅਸਤੀਫੇ ਲਏ ਗਏ ਹਨ। ਦੂਜੇ ਪਾਸੇ ਹਿੰਦੂਆਂ ਦਾ ਕਤਲੇਆਮ ਕਰਨ ਵਾਲੇ ਅੱਤਵਾਦੀਆਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਕੀਤਾ ਜਾ ਰਿਹਾ ਹੈ। ਹੁਣ ਨਵੇਂ ਹੁਕਮਾਂ ਤੋਂ ਬਾਅਦ ਦੁਰਗਾ ਪੂਜਾ ਪੰਡਾਲਾਂ 'ਚ ਪੂਜਾ ਅਤੇ ਲਾਊਡ ਸਪੀਕਰ ਵਜਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।