ਪੜਚੋਲ ਕਰੋ

ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਸੌਦਾ ਅਸਾਧ ਨੂੰ ਬਾਰ ਬਾਰ ਪੈਰੋਲ ਹੋ ਸਕਦੀ ਹੈ ਖ਼ਤਰਨਾਕ ਸਾਬਿਤ: ਜਥੇਦਾਰ ਦਾਦੂਵਾਲ

ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਆਪਣੇ ਕੀਤੇ ਕੁਕਰਮਾਂ ਦੀ ਸਜ਼ਾ ਭੁਗਤ ਰਹੇ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਦਿੱਤੀ ਜਾ ਰਹੀ ਪੈਰੋਲ ਖ਼ਤਰਨਾਕ ਸਾਬਤ ਹੋ ਸਕਦੀ ਹੈ।

Punjab News: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਆਪਣੇ ਕੀਤੇ ਕੁਕਰਮਾਂ ਦੀ ਸਜ਼ਾ ਭੁਗਤ ਰਹੇ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਦਿੱਤੀ ਜਾ ਰਹੀ ਪੈਰੋਲ ਖ਼ਤਰਨਾਕ ਸਾਬਤ ਹੋ ਸਕਦੀ ਹੈ। ਕਿਉਂਕਿ ਪਹਿਲਾਂ ਵੀ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੇ ਆਪਣੇ ਪੈਰੋਕਾਰ ਸਾਧਵੀਆਂ ਦੇ ਨਾਲ ਕੁਕਰਮ ਕੀਤੇ ਅਤੇ ਕਤਲੇਆਮ ਕਰਵਾਇਆ ਜਿਸ ਵਿਚ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ ਰਣਜੀਤ ਸਿੰਘ ਖਾਨਪੁਰ ਕੋਲੀਆ ਦੇ ਕਤਲ ਕੇਸ ਵਿੱਚ 20 ਸਾਲ ਦੀ ਸਜ਼ਾ ਫਿਰ ਦੋ ਸਾਧਵੀਆਂ ਦੇ ਨਾਲ ਕੀਤੇ ਕੁਕਰਮਾਂ ਦੀ 10 - 10 ਸਾਲ ਦੀ ਵੱਖਰੀ ਸਜ਼ਾ ਭੁਗਤ ਰਿਹਾ ਹੈ ਜਿਸ ਨੂੰ ਪੰਜਾਬ ਪੁਲਿਸ ਦੀ ਸਿੱਟ ਨੇ ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਘਾੜਾ ਵੀ ਨਾਮਜ਼ਦ ਕੀਤਾ ਹੈ ਜਿਸ ਦੇ ਸਿਪਾਹ ਸਲਾਰ ਪ੍ਰਦੀਪ ਕਲੇਰ ਸੰਦੀਪ ਬਰੇਟਾ ਤੇ ਹਰਸ਼ ਧੂਰੀ ਅਜੇ ਤੱਕ ਫਰਾਰ ਹਨ ਜਿਨਾਂ ਦੇ ਅਦਾਲਤ ਵਲੋਂ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤੇ ਹੋਏ ਹਨ। ਸੌਦਾ ਅਸਾਧ ਉੱਪਰ ਆਪਣੇ ਸੈਂਕੜੇ ਪੈਰੋਕਾਰਾਂ ਨੂੰ ਨਿਪੁੰਸਕ ਕਰਨ ਦਾ ਮਾਮਲਾ ਵੀ ਮਾਣਯੋਗ ਹਾਈਕੋਰਟ ਵਿੱਚ ਵਿਚਾਰ ਅਧੀਨ ਹੈ ਅਜਿਹੇ ਹਾਲਾਤਾਂ ਵਿੱਚ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਜੇਲ ਤੋਂ ਬਾਹਰ ਆ ਕੇ ਕਿਸੇ ਵੀ ਖਤਰਨਾਕ ਸਾਜਿਸ਼ ਨੂੰ ਅੰਜਾਮ ਦੇ ਸਕਦਾ ਹੈ ਅਤੇ ਇਨਾਂ ਕੇਸਾਂ ਦੇ ਗਵਾਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਕਰ ਸਕਦਾ ਹੈ ਅਜਿਹੇ ਹਾਲਾਤਾਂ ਵਿੱਚ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣਾ ਕਿਸੇ ਤਰਾਂ ਵੀ ਵਾਜਿਬ ਨਹੀਂ ਹੈ।

ਦਾਦੂਵਾਲ ਨੇ ਕਿਹਾ ਕੇ ਸੌਦਾ ਅਸਾਧ ਗੁਰਮੀਤ ਰਾਮ ਰਹੀਮ ਦੇ ਪੈਰੋਕਾਰਾਂ ਦੀਆਂ ਵੋਟਾਂ ਦਾ ਭੁਲੇਖਾ ਪਾਲਣ ਵਾਲੀਆਂ ਪਾਰਟੀਆਂ ਨੇ ਪਿਛਲੇ ਸਮੇਂ ਦੇ ਅੰਦਰ ਹਾਰ ਦਾ ਮੂੰਹ ਵੇਖਿਆ ਹੈ। ਸੌਦਾ ਅਸਾਧ ਪਿੱਛੇ ਕੋਈ ਵੀ ਵੋਟ ਬੈਂਕ ਨਹੀਂ ਹੈ ਜੇਕਰ ਵੋਟ ਬੈਂਕ ਹੁੰਦਾ ਤਾਂ ਸੌਦਾ ਅਸਾਧ ਦਾ ਕੁੜਮ ਹਰਮੰਦਰ ਜੱਸੀ ਤਲਵੰਡੀ ਸਾਬੋ ਤੋਂ ਵਿਧਾਨ ਸਭਾ 2017 ਤੇ 2022 ਵਿੱਚ ਉਸ ਦੀ ਜ਼ਮਾਨਤ ਜ਼ਬਤ ਹੋ ਕੇ ਬੁਰੀ ਤਰਾਂ ਹਾਰ ਨਾ ਹੁੰਦੀ । 2017 ਵਿੱਚ ਸੌਦਾ ਅਸਾਧ ਨੇ ਬਾਦਲ ਦਲ ਦੀ ਹਮਾਇਤ ਦਾ ਐਲਾਨ ਕੀਤਾ ਸੀ ਤੇ ਬਾਦਲ ਦਲ ਦੀ ਬੁਰੀ ਤਰਾਂ ਹਾਰ ਹੋਈ ਸਰਕਾਰ ਵੀ ਜਾਂਦੀ ਰਹੀ ਤੇ ਬਾਦਲ ਦਲ ਵਿਰੋਧੀ ਧਿਰ ਵਿੱਚ ਬੈਠਣ ਜੋਗਾ ਵੀ ਨਾ ਰਿਹਾ । ਇਸੇ ਤਰਾਂ ਜਦੋਂ ਦਿੱਲੀ ਵਿੱਚ ਭਾਜਪਾ ਦੀ ਹਮਾਇਤ ਸੌਦਾ ਅਸਾਧ ਨੇ ਕੀਤੀ ਸੀ ਤਾਂ ਭਾਜਪਾ ਨੂੰ ਇੱਕ ਵੀ ਸੀਟ ਨਹੀਂ ਸੀ ਮਿਲੀ ਫਿਰ ਜਦੋਂ ਪੰਜਾਬ ਵਿੱਚ ਸੌਦਾ ਅਸਾਧ ਨੇ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ਦਾ ਐਲਾਨ ਕੀਤਾ ਸੀ ਤਾਂ ਉਸ ਵੇਲੇ ਬਾਦਲ ਸਰਕਾਰ ਰਿਪੀਟ ਕਰ ਗਈ ਸੀ। ਇਸ ਵਾਰ ਵੀ ਸੌਦਾ ਅਸਾਧ ਨੇ ਪੰਜਾਬ ਵਿੱਚ ਭਾਜਪਾ ਦੀ ਹਮਾਇਤ ਕੀਤੀ ਤਾਂ ਭਾਜਪਾ ਨੂੰ ਸੌਦਾ ਅਸਾਧ ਦੇ ਪੈਰੋਕਾਰਾਂ ਦਾ ਗੜ ਮੰਨੇ ਜਾਂਦੇ ਇਲਾਕੇ ਮਾਲਵਾ ਵਿੱਚ ਇੱਕ ਵੀ ਸੀਟ ਪ੍ਰਾਪਤ ਨਹੀਂ ਹੋਈ ਇਸ ਲਈ ਸੌਦਾ ਅਸਾਧ ਦੀਆਂ ਵੋਟਾਂ ਦੀ ਝਾਕ ਕਿਸੇ ਵੀ ਪਾਰਟੀ ਨੂੰ ਨਹੀਂ ਰੱਖਣੀ ਚਾਹੀਦੀ ।

ਜਥੇਦਾਰ ਦਾਦੂਵਾਲ ਨੇ ਕਿਹਾ ਕਿ ਇਕ ਕਾਤਲ ਤੇ ਕੁਕਰਮੀ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦੋਂ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਇਸ ਤਰਾਂ ਕਾਨੂੰਨ ਦੇ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ ਜੋ ਕਿਸੇ ਤਰਾਂ ਵੀ ਵਾਜਿਬ ਨਹੀਂ ਹਨ

ਟਾਪ ਹੈਡਲਾਈਨ

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

Embed widget