ਪੜਚੋਲ ਕਰੋ
(Source: ECI/ABP News)
BBC : ਇਨਕਮ ਟੈਕਸ ਵਿਭਾਗ ਨੇ ਬੀਬੀਸੀ ਦੇ ਦਿੱਲੀ-ਮੁੰਬਈ ਦਫ਼ਤਰਾਂ 'ਤੇ ਮਾਰੀ ਰੇਡ, ਦਫ਼ਤਰ ਸੀਲ ਕੀਤੇ
ਨਵੀਂ ਦਿੱਲੀ : ਆਮਦਨ ਕਰ ਵਿਭਾਗ (ਆਈ.ਟੀ.) ਨੇ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਬੀ.ਬੀ.ਸੀ.) ਦੇ ਦਫਤਰ 'ਤੇ ਛਾਪਾ ਮਾਰਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਆਈਟੀ ਟੀਮ ਨੇ ਮੰਗਲਵਾਰ ਸਵੇਰੇ ਦਿੱਲੀ ਅਤੇ ਮੁੰਬਈ ਵਿੱਚ ਬੀਬੀਸੀ ਦੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਹੈ
![BBC : ਇਨਕਮ ਟੈਕਸ ਵਿਭਾਗ ਨੇ ਬੀਬੀਸੀ ਦੇ ਦਿੱਲੀ-ਮੁੰਬਈ ਦਫ਼ਤਰਾਂ 'ਤੇ ਮਾਰੀ ਰੇਡ, ਦਫ਼ਤਰ ਸੀਲ ਕੀਤੇ BBC office in Delhi and Mumbai Searched by Income Tax department BBC : ਇਨਕਮ ਟੈਕਸ ਵਿਭਾਗ ਨੇ ਬੀਬੀਸੀ ਦੇ ਦਿੱਲੀ-ਮੁੰਬਈ ਦਫ਼ਤਰਾਂ 'ਤੇ ਮਾਰੀ ਰੇਡ, ਦਫ਼ਤਰ ਸੀਲ ਕੀਤੇ](https://feeds.abplive.com/onecms/images/uploaded-images/2023/02/14/5876d7b611471c0ae292ac86f48c96631676360821158345_original.jpg?impolicy=abp_cdn&imwidth=1200&height=675)
BBC office
ਨਵੀਂ ਦਿੱਲੀ : ਆਮਦਨ ਕਰ ਵਿਭਾਗ (ਆਈ.ਟੀ.) ਨੇ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਬੀ.ਬੀ.ਸੀ.) ਦੇ ਦਿੱਲੀ-ਮੁੰਬਈ ਦਫ਼ਤਰਾਂ 'ਤੇ ਛਾਪਾ ਮਾਰਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਆਈਟੀ ਟੀਮ ਨੇ ਮੰਗਲਵਾਰ ਸਵੇਰੇ ਦਿੱਲੀ ਅਤੇ ਮੁੰਬਈ ਵਿੱਚ ਬੀਬੀਸੀ ਦੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਨੇ ਬੀਬੀਸੀ ਨਿਊਜ਼ ਦੇ ਦਿੱਲੀ ਦਫ਼ਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਹੈ। ਬੀਬੀਸੀ ਦੇ ਮੁੰਬਈ ਦਫ਼ਤਰ ਸਮੇਤ ਕੁਝ ਹੋਰ ਥਾਵਾਂ 'ਤੇ ਵੀ ਸਰਵੇਖਣ ਸ਼ੁਰੂ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਆਮਦਨ ਕਰ ਵਿਭਾਗ ਜਾਣਕਾਰੀ ਦੇਵੇਗਾ।
ਮੀਡੀਆ ਰਿਪੋਰਟਾਂ ਮੁਤਾਬਕ ਬੀਬੀਸੀ ਦਫ਼ਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਾਰੇ ਕਰਮਚਾਰੀਆਂ ਦੇ ਫ਼ੋਨ ਜ਼ਬਤ ਕਰ ਲਏ ਗਏ ਹਨ। ਕਰਮਚਾਰੀਆਂ ਨੂੰ ਘਰ ਜਾਣ ਲਈ ਕਿਹਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਮਦਨ ਕਰ ਵਿਭਾਗ ਦੀਆਂ 60-70 ਮੈਂਬਰਾਂ ਵਾਲੀ ਟੀਮ ਬੀਬੀਸੀ ਦਫ਼ਤਰ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਦਫਤਰ ਦੇ ਅੰਦਰ ਆਉਣ ਅਤੇ ਜਾਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਦੱਸ ਦੇਈਏ ਕਿ ਦਿੱਲੀ ਵਿੱਚ ਬੀਬੀਸੀ ਦਾ ਦਫ਼ਤਰ ਕੇਜੀ ਮਾਰਗ ਉੱਤੇ ਐਚਟੀ ਹਾਊਸ ਦੀ ਇਮਾਰਤ ਵਿੱਚ ਹੈ। ਬੀਬੀਸੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
यहां हम अडानी के मामले में JPC की मांग कर रहे हैं और वहां सरकार BBC के पीछे पड़ी हुई है।
— Congress (@INCIndia) February 14, 2023
'विनाशकाले विपरीत बुद्धि'
: @Jairam_Ramesh जी pic.twitter.com/PvQ57tMTVP
ਅਣਐਲਾਨੀ ਐਮਰਜੈਂਸੀ : ਕਾਂਗਰਸ
ਕਾਂਗਰਸ ਨੇ ਬੀਬੀਸੀ ਦਫ਼ਤਰ 'ਤੇ ਛਾਪੇ ਨੂੰ ਅਣਐਲਾਨੀ ਐਮਰਜੈਂਸੀ ਕਰਾਰ ਦਿੱਤਾ ਹੈ। ਕਾਂਗਰਸ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇੱਕ ਟਵੀਟ ਕੀਤਾ ਗਿਆ ਹੈ। ਟਵੀਟ 'ਚ ਲਿਖਿਆ ਸੀ, "ਪਹਿਲਾਂ ਬੀਬੀਸੀ ਦੀ ਡਾਕੂਮੈਂਟਰੀ ਆਈ, ਇਸ 'ਤੇ ਪਾਬੰਦੀ ਲਗਾ ਦਿੱਤੀ ਗਈ। ਹੁਣ ਆਈਟੀ ਨੇ ਬੀਬੀਸੀ 'ਤੇ ਛਾਪੇਮਾਰੀ ਕੀਤੀ। ਅਣਐਲਾਨੀ ਐਮਰਜੈਂਸੀ।"
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)