ਪੜਚੋਲ ਕਰੋ

BBC IT Survey: BBC ਦਫਤਰ 'ਚ IT ਸਰਵੇਖਣ ਅਜੇ ਵੀ ਜਾਰੀ, ਕੇਂਦਰੀ ਮੰਤਰੀ ਨੇ ਬੋਲੇ-ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ, ਬ੍ਰਿਟਿਸ਼ ਸਰਕਾਰ ਨੇ ਵੀ ਦਿੱਤਾ ਬਿਆਨ

BBC Income Tax Survey : ਆਮਦਨ ਕਰ ਵਿਭਾਗ ਨੇ ਬੀਬੀਸੀ ਦੇ ਦਫ਼ਤਰਾਂ 'ਚ ਇੱਕ ਸਰਵੇਖਣ ਕੀਤਾ ਹੈ। ਇਸ ਸਰਵੇਖਣ ਨੂੰ ਲੈ ਕੇ ਕਾਂਗਰਸ ਸਣੇ ਕਈ ਪਾਰਟੀਆਂ ਨੇ ਕੇਂਦਰ 'ਤੇ ਹਮਲਾ ਬੋਲਿਆ ਹੈ। ਇਸ ਨਾਲ ਹੀ ਭਾਜਪਾ ਵੱਲੋਂ ਵੀ ਜਵਾਬੀ ਹਮਲਾ ਕੀਤਾ ਗਿਆ ਹੈ।

BBC Office Income Tax Survey: ਆਮਦਨ ਕਰ ਵਿਭਾਗ ਨੇ ਮੰਗਲਵਾਰ (14 ਫਰਵਰੀ) ਨੂੰ ਕਥਿਤ ਟੈਕਸ ਚੋਰੀ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਅਤੇ ਮੁੰਬਈ ਵਿੱਚ ਬੀਬੀਸੀ ਦਫ਼ਤਰਾਂ ਵਿੱਚ ਇੱਕ ਸਰਵੇਖਣ ਕੀਤਾ। ਆਮਦਨ ਕਰ ਵਿਭਾਗ ਦੀ ਇਹ ਕਾਰਵਾਈ ਸਵੇਰੇ ਕਰੀਬ 11 ਵਜੇ ਸ਼ੁਰੂ ਹੋਈ ਅਤੇ ਦੇਰ ਰਾਤ ਤੱਕ ਜਾਰੀ ਰਹੀ।

ਇਹ ਕਾਰਵਾਈ ਬੀਬੀਸੀ ਦੀ ਡਾਕੂਮੈਂਟਰੀ 'ਇੰਡੀਆ: ਦਿ ਮੋਦੀ ਸਵਾਲ' ਦੇ ਰਿਲੀਜ਼ ਹੋਣ ਤੋਂ ਹਫ਼ਤੇ ਬਾਅਦ ਹੋਈ ਹੈ। ਇਸ ਸਰਵੇਖਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਵਿਰੋਧੀ ਪਾਰਟੀਆਂ ਵਿਚਾਲੇ ਗਰਮਾ-ਗਰਮ ਸਿਆਸੀ ਬਹਿਸ ਵੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਬੀਬੀਸੀ ਅਤੇ ਬ੍ਰਿਟਿਸ਼ ਸਰਕਾਰ  (Britain Government) ਨੇ ਵੀ ਇਸ ਕਾਰਵਾਈ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਵਿਰੋਧੀ ਧਿਰ ਨੇ ਜਿੱਥੇ ਇਸ ਕਦਮ ਦੀ ਨਿਖੇਧੀ ਕੀਤੀ, ਉੱਥੇ ਹੀ ਭਾਜਪਾ ਨੇ ਬੀਬੀਸੀ 'ਤੇ ਭਾਰਤ ਵਿਰੁੱਧ ਜ਼ਹਿਰੀਲੀ ਰਿਪੋਰਟਿੰਗ ਕਰਨ ਦਾ ਦੋਸ਼ ਲਾਇਆ। ਅਧਿਕਾਰੀਆਂ ਨੇ ਕਿਹਾ ਕਿ ਇਹ ਸਰਵੇਖਣ ਬੀਬੀਸੀ ਦੀਆਂ ਸਹਾਇਕ ਕੰਪਨੀਆਂ ਦੇ ਅੰਤਰਰਾਸ਼ਟਰੀ ਟੈਕਸ ਅਤੇ ਟ੍ਰਾਂਸਫਰ ਕੀਮਤ ਨਾਲ ਸਬੰਧਤ ਮੁੱਦਿਆਂ ਦੀ ਜਾਂਚ ਕਰਨ ਲਈ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਬੀਬੀਸੀ ਨੂੰ ਨੋਟਿਸ ਦਿੱਤਾ ਗਿਆ ਸੀ, ਪਰ ਉਸ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ ਇਸ ਦੀ ਪਾਲਣਾ ਨਹੀਂ ਕੀਤੀ। ਉਸਨੇ ਆਪਣੇ ਮੁਨਾਫੇ ਦਾ ਇੱਕ ਮਹੱਤਵਪੂਰਨ ਹਿੱਸਾ ਮੋੜ ਦਿੱਤਾ।

ਬੀਬੀਸੀ ਦਫ਼ਤਰਾਂ ਵਿੱਚ ਆਈਟੀ ਦਾ ਸਰਵੇਖਣ

ਉਨ੍ਹਾਂ ਕਿਹਾ ਕਿ ਵਿਭਾਗ ਲੰਡਨ ਦੇ ਮੁੱਖ ਦਫਤਰ ਵਾਲੇ ਜਨਤਕ ਪ੍ਰਸਾਰਕ ਅਤੇ ਇਸਦੀ ਭਾਰਤੀ ਸ਼ਾਖਾ ਦੇ ਕਾਰੋਬਾਰੀ ਸੰਚਾਲਨ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 11 ਵਜੇ ਅਚਾਨਕ ਦਿੱਲੀ ਅਤੇ ਮੁੰਬਈ ਸਥਿਤ ਬੀਬੀਸੀ ਦਫਤਰਾਂ 'ਤੇ ਆਮਦਨ ਕਰ ਅਧਿਕਾਰੀਆਂ ਦੇ ਪਹੁੰਚਣ ਨਾਲ ਕਾਰਵਾਈ ਸ਼ੁਰੂ ਹੋਈ। ਉਨ੍ਹਾਂ ਕਿਹਾ, ਬੀਬੀਸੀ ਸਟਾਫ਼ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਫ਼ੋਨ ਇਮਾਰਤ ਦੇ ਅੰਦਰ ਇੱਕ ਵਿਸ਼ੇਸ਼ ਥਾਂ 'ਤੇ ਰੱਖਣ। ਕੁਝ ਕੰਪਿਊਟਰ ਜ਼ਬਤ ਕਰ ਲਏ ਗਏ ਹਨ ਜਦਕਿ ਕੁਝ ਮੋਬਾਈਲ ਫੋਨ ਕਲੋਨ ਕੀਤੇ ਜਾ ਰਹੇ ਹਨ।

"ਕੋਈ ਵੀ ਦੇਸ਼ ਦੇ ਕਾਨੂੰਨ ਤੋਂ ਉੱਪਰ ਨਹੀਂ"

ਇਸ ਕਾਰਵਾਈ 'ਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, ਦੇਸ਼ ਦੇ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੋ ਸਕਦਾ ਤੇ ਆਮਦਨ ਕਰ ਵਿਭਾਗ ਦਿੱਲੀ ਅਤੇ ਮੁੰਬਈ ਸਥਿਤ ਬੀਬੀਸੀ ਦਫ਼ਤਰਾਂ 'ਚ ਕੀਤੇ ਗਏ ਸਰਵੇਖਣ ਬਾਰੇ ਵੇਰਵੇ ਸਾਂਝੇ ਕਰੇਗਾ। ਉਨ੍ਹਾਂ ਕਿਹਾ, ਆਮਦਨ ਕਰ ਵਿਭਾਗ ਅਜਿਹੀਆਂ ਥਾਵਾਂ 'ਤੇ ਸਮੇਂ-ਸਮੇਂ 'ਤੇ ਸਰਵੇਖਣ ਕਰਦਾ ਹੈ, ਜਿੱਥੇ ਕੁਝ ਬੇਨਿਯਮੀਆਂ ਹੁੰਦੀਆਂ ਹਨ। ਅਨੁਰਾਗ ਠਾਕੁਰ ਨੇ ਕਿਹਾ ਕਿ ਜਦੋਂ ਸਰਵੇਖਣ ਖਤਮ ਹੁੰਦਾ ਹੈ ਤਾਂ ਪ੍ਰੈਸ ਨੋਟ ਜਾਰੀ ਕੀਤਾ ਜਾਂਦਾ ਹੈ ਜਾਂ ਜਾਣਕਾਰੀ ਸਾਂਝੀ ਕਰਨ ਲਈ ਪ੍ਰੈੱਸ ਕਾਨਫਰੰਸ ਕੀਤੀ ਜਾਂਦੀ ਹੈ। ਮੈਨੂੰ ਯਕੀਨ ਹੈ ਕਿ ਜਦੋਂ ਇਨਕਮ ਟੈਕਸ ਵਿਭਾਗ ਆਪਣਾ ਸਰਵੇਖਣ ਪੂਰਾ ਕਰੇਗਾ, ਉਹ ਤੁਹਾਡੇ ਨਾਲ ਵੇਰਵੇ ਸਾਂਝੇ ਕਰੇਗਾ।

ਬਰਤਾਨਵੀ ਸਰਕਾਰ 'ਤੇ ਰੱਖ ਰਹੀ ਹੈ ਨਜ਼ਰ

ਬ੍ਰਿਟਿਸ਼ ਸਰਕਾਰ ਦੇ ਸੂਤਰਾਂ ਨੇ ਮੰਗਲਵਾਰ ਨੂੰ ਪੀਟੀਆਈ ਨੂੰ ਦੱਸਿਆ ਕਿ ਬ੍ਰਿਟੇਨ ਭਾਰਤ ਵਿੱਚ ਬੀਬੀਸੀ ਦਫ਼ਤਰਾਂ ਵਿੱਚ ਆਮਦਨ ਕਰ ਸਰਵੇਖਣਾਂ ਦੇ ਬਾਅਦ ਦੇ ਨਤੀਜਿਆਂ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹੈ। ਇਸ ਸਰਵੇਖਣ ਬਾਰੇ ਬ੍ਰਿਟਿਸ਼ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ, ਪਰ ਬ੍ਰਿਟਿਸ਼ ਸੂਤਰਾਂ ਨੇ ਕਿਹਾ, ਉਹ ਭਾਰਤ ਵਿੱਚ ਬੀਬੀਸੀ ਦਫ਼ਤਰਾਂ ਵਿੱਚ ਕੀਤੇ ਗਏ ਟੈਕਸ ਸਰਵੇਖਣਾਂ ਦੀ ਨਿਗਰਾਨੀ ਕਰ ਰਹੇ ਹਨ।

ਕੀ ਕਿਹਾ ਸਰਵੇਖਣ 'ਤੇ ਬੀਬੀਸੀ ਨੇ?

ਬੀਬੀਸੀ ਨੇ ਇਸ ਕਾਰਵਾਈ 'ਤੇ ਕਿਹਾ ਕਿ ਭਾਰਤੀ ਆਮਦਨ ਕਰ ਵਿਭਾਗ ਦੇ ਅਧਿਕਾਰੀ ਨਵੀਂ ਦਿੱਲੀ ਅਤੇ ਮੁੰਬਈ ਵਿੱਚ ਇਸ ਦੇ ਦਫ਼ਤਰਾਂ ਵਿੱਚ ਹਨ। ਉਹ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ। ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਬੀ.ਬੀ.ਸੀ.) ਨੇ ਇਨਕਮ ਟੈਕਸ ਸਰਵੇਖਣ ਦੇ ਸੰਬੰਧ 'ਚ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ। ਬੀਬੀਸੀ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਸੀਂ ਪੂਰਾ ਸਹਿਯੋਗ ਕਰ ਰਹੇ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਇਸ ਸਥਿਤੀ ਨੂੰ ਜਲਦੀ ਤੋਂ ਜਲਦੀ ਹੱਲ ਕਰ ਲਿਆ ਜਾਵੇਗਾ।

ਕਾਂਗਰਸ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ 

ਇਸ ਸਰਵੇਖਣ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਕੇਂਦਰ 'ਤੇ ਜੰਮ ਕੇ ਹੱਲਾ ਬੋਲਿਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕੀਤਾ ਕਿ ਮੋਦੀ ਸਰਕਾਰ 'ਚ ਸਮੇਂ-ਸਮੇਂ 'ਤੇ ਪ੍ਰੈੱਸ ਦੀ ਆਜ਼ਾਦੀ 'ਤੇ ਹਮਲੇ ਹੁੰਦੇ ਰਹੇ ਹਨ। ਇਹ ਸਭ ਆਲੋਚਨਾਤਮਕ ਆਵਾਜ਼ਾਂ ਨੂੰ ਦਬਾਉਣ ਲਈ ਕੀਤਾ ਗਿਆ ਹੈ। ਕੋਈ ਵੀ ਲੋਕਤੰਤਰ ਕਾਇਮ ਨਹੀਂ ਰਹਿ ਸਕਦਾ ਜੇ ਸੰਸਥਾਵਾਂ ਵਿਰੋਧੀ ਧਿਰਾਂ ਅਤੇ ਮੀਡੀਆ ਨੂੰ ਦਬਾਉਣ ਲਈ ਵਰਤੀਆਂ ਜਾਣ।

ਮਲਿਕਾਰਜੁਨ ਖੜਗੇ ਨੇ ਕਿਹਾ ਕਿ ਲੋਕ ਸਰਕਾਰ ਦੇ ਇਸ ਕਦਮ ਦਾ ਵਿਰੋਧ ਕਰਨਗੇ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਅਸੀਂ ਅਡਾਨੀ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਦੀ ਮੰਗ ਕਰ ਰਹੇ ਹਾਂ ਅਤੇ ਸਰਕਾਰ ਬੀਬੀਸੀ ਦੇ ਮਗਰ ਲੱਗ ਗਈ ਹੈ, ਸਿਆਣਪ ਦੇ ਉਲਟ ਹੈ। ਕਾਂਗਰਸ ਨੇ ਇਸ ਕਾਰਵਾਈ ਨੂੰ ਤਾਨਾਸ਼ਾਹੀ ਅਤੇ ਅਣ-ਐਲਾਨੀ ਐਮਰਜੈਂਸੀ ਕਰਾਰ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget