ਪੜਚੋਲ ਕਰੋ
ਹਿਰਾਸਤ 'ਚ ਉਮਰ ਅਬਦੁੱਲਾ ਦਾ ਹੋਇਆ ਇਹ ਹਾਲ, ਤਸਵੀਰ ਵਾਇਰਲ
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਸ਼ਨੀਚਰਵਾਰ ਨੂੰ ਟਵਿੱਟਰ ’ਤੇ ਤਸਵੀਰ ਵਾਇਰਲ ਹੋਈ ਹੈ। ਇਸ ਵਿੱਚ ਉਨ੍ਹਾਂ ਦੀ ਚਿੱਟੀ ਦਾੜ੍ਹੀ ਵਧੀ ਹੋਈ ਹੈ ਤੇ ਉਨ੍ਹਾਂ ਦੀ ਜੈਕੇਟ ’ਤੇ ਬਰਫ਼ ਪਈ ਦਿਖਾਈ ਦੇ ਰਹੀ ਹੈ।
ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਸ਼ਨੀਚਰਵਾਰ ਨੂੰ ਟਵਿੱਟਰ ’ਤੇ ਤਸਵੀਰ ਵਾਇਰਲ ਹੋਈ ਹੈ। ਇਸ ਵਿੱਚ ਉਨ੍ਹਾਂ ਦੀ ਚਿੱਟੀ ਦਾੜ੍ਹੀ ਵਧੀ ਹੋਈ ਹੈ ਤੇ ਉਨ੍ਹਾਂ ਦੀ ਜੈਕੇਟ ’ਤੇ ਬਰਫ਼ ਪਈ ਦਿਖਾਈ ਦੇ ਰਹੀ ਹੈ।
ਇਹ ਤਸਵੀਰ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਬਾਰੇ ਲੋਕ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ। ਦੱਸ ਦਈਏ ਕਿ ਕਸ਼ਮੀਰ ਦੇ ਲੀਡਰ ਧਾਰਾ 370 ਹਟਾਉਣ ਮਗਰੋਂ ਨਜ਼ਰਬੰਦ ਹਨ। ਹੁਣ ਵਿਦੇਸ਼ੀ ਦਬਾਅ ਕਰਕੇ ਮੋਦੀ ਸਰਕਾਰ ਨੇ ਇਨ੍ਹਾਂ ਨੂੰ ਰਿਹਾਅ ਕਰਨਾ ਸ਼ੁਰੂ ਕੀਤਾ ਹੈ।
ਇਸ ਤਸਵੀਰ ’ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਸੀਪੀਐਮ ਆਗੂ ਸੀਤਾ ਰਾਮ ਯੇਚੁਰੀ ਨੇ ਟਵੀਟ ਕੀਤਾ ਹੈ। ਦੋਹਾਂ ਆਗੂਆਂ ਨੇ ਕਿਹਾ ਹੈ ਕਿ ਇਸ ਤਸਵੀਰ ਵਿੱਚ ਅਬਦੁੱਲਾ ਪਛਾਣੇ ਨਹੀਂ ਜਾ ਰਹੇ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਜਣਿਆਂ ਨੇ ਇਸ ਤਸਵੀਰ ’ਤੇ ਟਵੀਟ ਕੀਤਾ ਹੈ।I could not recognize Omar in this picture. Am feeling sad. Unfortunate that this is happening in our democratic country. When will this end ? pic.twitter.com/lbO0PxnhWn
— Mamata Banerjee (@MamataOfficial) January 25, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement