Independence Day 2023 Beating Retreat: ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼ਭਰ ਵਿੱਚ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉੱਤੇ ਅਟਾਰੀ-ਵਾਹਗਾ ਬਾਰਡਰ ਉੱਤੇ ਬੀਟਿੰਗ ਰੀਟਰੀਟ ਸੈਰੇਮਨੀ  ਦਾ ਆਯੋਜਨ ਵੀ ਕੀਤਾ ਗਿਆ। ਇਸ ਨੂੰ ਵੇਖਣ ਲਈ ਵੱਡ ਗਿਣਤੀ ਵਿੱਚ ਲੋਕ ਵਾਹਗਾ ਬਾਰਡਰ ਉੱਤੇ ਪਹੁੰਚੇ ਹਨ। ਇਸ ਦੌਰਾਨ ਲੋਕਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ ਤੇ ਫ਼ੌਜ ਦੇ ਜਵਾਨ ਆਪਣੀ ਬਾਹਦਰੀ ਦਾ ਪ੍ਰਦਰਸ਼ਨ ਕਰ ਰਹੇ ਹਨ। 



ਬੀਟਿੰਗ ਰੀਟਰੀਟ ਸਮਾਰੋਹ ਵਿੱਚ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ। ਸਮਾਗਮ ਵਿੱਚ ਸਕੂਲਾਂ ਦੇ ਬੱਚੇ ਵੀ ਪ੍ਰੋਗਰਾਮ ਕਰਨਗੇ। ਇਸ ਪ੍ਰੋਗਰਾਮ ਵਿੱਚ ਭਾਰਤ ਤੋਂ ਬੀਐਸਐਫ ਦੇ ਜਵਾਨ ਅਤੇ ਪਾਕਿਸਤਾਨ ਤੋਂ ਪਾਕਿ ਰੇਂਜਰਜ਼ ਹਿੱਸਾ ਲੈਂਦੇ ਹਨ।



1959 ਵਿੱਚ ਹੋਈ ਸੀ ਬੀਟਿੰਗ ਰੀਟਰੀਟ ਸਮਾਰੋਹ  ਦੀ ਸ਼ੁਰੂਆਤ 



ਦੱਸ ਦੇਈਏ ਕਿ ਬੀਟਿੰਗ ਰਿਟਰੀਟ ਸੈਰੇਮਨੀ 1959 ਵਿੱਚ ਸ਼ੁਰੂ ਹੋਈ ਸੀ। ਸਮਾਗਮ ਦੌਰਾਨ ਰਾਸ਼ਟਰੀ ਗੀਤ ਵਜਾਇਆ ਜਾਂਦਾ ਹੈ, ਦੇਸ਼ ਭਗਤੀ ਦੇ ਨਾਅਰੇ ਲਗਾਏ ਜਾਂਦੇ ਹਨ। ਇਸ ਦੇ ਨਾਲ ਹੀ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਂਦੇ ਹਨ।



ਸਰਹੱਦ ਉੱਤੇ ਆਉਂਦੇ ਨੇ ਦੋਵਾਂ ਦੇਸ਼ਾਂ ਦੇ ਲੋਕ 



ਦੋਵਾਂ ਦੇਸ਼ਾਂ ਦੇ ਹਜ਼ਾਰਾਂ ਲੋਕ ਸਮਾਗਮ ਵਿੱਚ ਪਹੁੰਚਦੇ ਹਨ ਅਤੇ ਦੇਸ਼ ਭਗਤੀ ਦੇ ਨਾਅਰੇ ਬੁਲੰਦ ਕਰਦੇ ਹਨ। ਵਾਪਸੀ ਦੀ ਰਸਮ ਲਗਭਗ 2 ਘੰਟੇ ਤੱਕ ਚਲਦੀ ਹੈ. ਇਸ ਤੋਂ ਬਾਅਦ ਸੂਰਜ ਡੁੱਬਣ ਤੋਂ ਪਹਿਲਾਂ ਦੋਵਾਂ ਦੇਸ਼ਾਂ ਦੀ ਸਰਹੱਦ 'ਤੇ ਗੇਟ ਬੰਦ ਕਰ ਦਿੱਤੇ ਜਾਂਦੇ ਹਨ ਅਤੇ ਰਾਸ਼ਟਰੀ ਝੰਡੇ ਨੂੰ ਉਤਾਰ ਦਿੱਤਾ ਜਾਂਦਾ ਹੈ।


 






ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ