ਪੜਚੋਲ ਕਰੋ
Advertisement
(Source: ECI/ABP News/ABP Majha)
ਪਾਇਲਟ ਅਭਿਨੰਦਨ ਦੀ ਆਮਦ 'ਤੇ ਅਟਾਰੀ-ਵਾਹਗਾ ਬਾਰਡਰ 'ਤੇ ਪਰੇਡ ਰੱਦ
ਅੰਮ੍ਰਿਤਸਰ: ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਨੂੰ ਅੱਜ ਪਾਕਿਸਤਾਨ ਭਾਰਤ ਹਵਾਲੇ ਕਰ ਰਿਹਾ ਹੈ ਪਰ ਸਪੁਰਦਗੀ ਦਾ ਸਮਾਂ ਨਿਸ਼ਚਿਤ ਨਾ ਹੋਣ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਬਾਰਡਰ 'ਤੇ ਰੋਜ਼ਾਨਾ ਹੋਣ ਵਾਲੀ ਰਿਟ੍ਰੀਟ ਸੈਰਮਨੀ ਰੱਦ ਕਰ ਦਿੱਤੀ ਗਈ ਹੈ। ਉੱਧਰ, ਪਾਕਿਸਤਾਨ ਵਾਲੇ ਹਿੱਸੇ 'ਚ ਇਹ ਪਰੇਡ ਰੱਦ ਨਹੀਂ ਕੀਤੀ ਗਈ ਹੈ ਅਤੇ ਆਮ ਵਾਂਗ ਕੀਤੀ ਜਾਵੇਗੀ।
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਡੀਸੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦੀ ਬੀਟਿੰਗ ਰਿਟ੍ਰੀਟ ਸੈਰਮਨੀ ਨਹੀਂ ਕੀਤੀ ਜਾਵੇਗੀ। ਡੀਸੀ ਢਿੱਲੋਂ ਨੇ ਕਿਹਾ ਕਿ ਅਭਿਨੰਦਨ ਨੂੰ ਭਾਰਤ ਆਉਣ ਲਈ ਕੁਝ ਘੰਟੇ ਹੋਰ ਲੱਗ ਸਕਦੇ ਹਨ ਤੇ ਉਨ੍ਹਾਂ ਨੂੰ ਲੈਣ ਲਈ ਹਵਾਈ ਫ਼ੌਜ ਦੇ ਸੀਨੀਅਰ ਅਧਿਕਾਰੀ ਹੀ ਅੱਗੇ ਹੋਣਗੇ। ਅਜਿਹੇ ਬਹੁਤ ਹੀ ਘੱਟ ਮੌਕੇ ਹੁੰਦੇ ਹਨ ਜਦ ਇਹ ਖ਼ਾਸ ਪਰੇਡ ਰੱਦ ਹੋ ਸਕੇ। ਜ਼ਾਹਰ ਹੈ ਕਿ ਸਰਕਾਰ ਤੇ ਸੁਰੱਖਿਆ ਬਲ ਲੋਕਾਂ ਦੇ ਜੋਸ਼ ਨੂੰ ਦੇਖਦੇ ਹੋਏ ਕੋਈ ਵੀ ਜ਼ੋਖ਼ਮ ਚੁੱਕਣਾ ਨਹੀਂ ਚਾਹੁੰਦੀ ਇਸ ਲਈ ਪਰੇਡ ਹੀ ਰੱਦ ਕਰ ਦਿੱਤੀ ਗਈ ਹੈ। ਅਭਿਨੰਦਨ ਸ਼ਾਮ ਹੋਣ ਤਕ ਭਾਰਤ ਪਰਤ ਆਵੇਗਾ।Deputy Commissioner Shiv Dular Singh Dhillon, Amritsar: The Beating the Retreat ceremony (at Attari-Wagah Border) will not be held today. Senior team of the Indian Air Force will receive Wing Commander #AbhinandanVarthaman. pic.twitter.com/n40CcJX7H6
— ANI (@ANI) March 1, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਸਪੋਰਟਸ
ਪੰਜਾਬ
Advertisement