ਬਾਗਪਤ: ਵੋਟਾਂ ਦੀ ਗਿਣਤੀ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਟਰੈਕਟਰ ਲੈ ਵੋਟਿੰਗ ਕੇਂਦਰਾਂ 'ਤੇ ਪਹੁੰਚੋ ਤਾਂ ਜੋ ਕਿਸੇ ਵੀ ਗੜਬੜੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਦੀ ਗਿਣਤੀ ਵਿੱਚ ਗੜਬੜ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਟਿਕੈਤ ਨੇ ਇਸ ਬਾਰੇ ਜ਼ਿਲ੍ਹਾ ਪੰਚਾਇਤ(ਚੋਣਾਂ) ਵਿੱਚ ਹੋਈਆਂ ਗੜਬੜੀਆਂ ਦਾ ਹਵਾਲਾ ਦਿੱਤਾ ਹੈ।


ਟਿਕੈਤ ਨੇ ਲੋਕਾਂ ਨੂੰ ਨਿਗਰਾਨੀ ਰੱਖਣ ਲਈ ਇੱਕ ਦਿਨ ਪਹਿਲਾਂ ਹੀ ਗਿਣਤੀ ਕੇਂਦਰਾਂ ’ਤੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਕ ਨੂੰ ਇੱਕ ਵੱਡੇ ਅੰਦੋਲਨ ਦੀ ਲੋੜ ਹੈ ਜਿਸ ਨਾਲ ਬਦਲਾਅ ਜ਼ਰੂਰ ਆਏਗਾ। ਟਿਕੈਤ ਨੇ ਕਿਹਾ, ‘‘ਜ਼ਿਲ੍ਹਾ ਪੰਚਾਇਤ (ਚੋਣਾਂ) ਵਿੱਚ ਜੋ ਕੀਤਾ ਗਿਆ, ਉਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਨੇ ਲੋਕਾਂ ਨੂੰ 9 ਮਾਰਚ ਨੂੰ ਆਪਣੇ ਕੱਪੜਿਆਂ ਤੇ ਬਿਸਤਰਿਆਂ ਸਣੇ ਪਹੁੰਚਣ ਲਈ ਕਿਹਾ ਤੇ ਦਾਅਵਾ ਕੀਤਾ ਕਿ 10 ਮਾਰਚ ਨੂੰ ਜਨਤਾ ਨੂੰ ਉਥੇ ਜਾਣ ਦੀ ਇਜਾਜ਼ਤ ਵੀ ਨਹੀਂ ਮਿਲੇਗੀ। ਦੱਸ ਦਈਏ ਕਿ ਕਿ ਬੀਤੇ ਵਰ੍ਹੇ ਸੂਬੇ ਵਿੱਚ ਹੋਈਆਂ ਜ਼ਿਲ੍ਹਾ ਪੰਚਾਇਤ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਨੇ ਵੱਡੇ ਪੱਧਰ ’ਤੇ ਬੇਨਿਯਮੀਆਂ ਦਾ ਦੋਸ਼ ਲਾਇਆ ਸੀ। 
 

 



ਪੰਜਾਬ 'ਚ ਮੁੜ ਕਿਸਾਨ ਅੰਦੋਲਨ ਦੀ ਤਿਆਰੀ


ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਨਿਯਮਾਂ 'ਚ ਬਦਲਾਅ ਦੇ ਮੁੱਦੇ 'ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬੀਬੀਐਮਬੀ ਦੇ ਨਿਯਮਾਂ ਵਿੱਚ ਤਬਦੀਲੀ ਖਿਲਾਫ ਅੰਦੋਲਨ ਕਰਨ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ। ਉਧਰ, ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਨੇ ਕਿਸਾਨ ਜਥੇਬੰਦੀਆਂ ਦੀਆਂ ਚੇਤਾਵਨੀਆਂ ਤੋਂ ਬਾਅਦ ਬੀਬੀਐਮਬੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।



ਬੇਸ਼ੱਕ ਸਿਆਸੀ ਪਾਰਟੀਆਂ ਵੀ ਕੇਂਦਰ ਸਰਕਾਰ ਨੂੰ ਘੇਰ ਰਹੀਆਂ ਹਨ ਪਰ ਕਿਸਾਨ ਜਥੇਬੰਦੀਆਂ ਹੁਣ ਬੀਬੀਐਮਬੀ ਦੇ ਨਿਯਮਾਂ ਵਿੱਚ ਬਦਲਾਅ ਨੂੰ ਵੱਡਾ ਮੁੱਦਾ ਬਣਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਦਾ ਇਲਜ਼ਾਮ ਹੈ ਕਿ ਕੇਂਦਰ ਸਰਕਾਰ ਨੇ ਇੱਕ ਸਾਜਿਸ਼ ਤਹਿਤ ਬੀਬੀਐਮਬੀ ਦੇ ਇਨ੍ਹਾਂ ਨਿਯਮਾਂ ਵਿੱਚ ਤਬਦੀਲੀਆਂ ਰਾਹੀਂ ਪੰਜਾਬ ਤੇ ਹਰਿਆਣਾ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਹੈ। ਹਾਲਾਂਕਿ ਬੀਬੀਐਮਬੀ ਵੱਲੋਂ ਅਜਿਹਾ ਕੋਈ ਕਦਮ ਨਾ ਚੁੱਕਣ ਦਾ ਸਪੱਸ਼ਟੀਕਰਨ ਦਿੱਤਾ ਗਿਆ ਹੈ।