Gic Ground: ਕਿਸਾਨ ਮਹਾਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਨੱਕੋ-ਨੱਕ ਭਰ ਗਿਆ ਜੀਆਈਸੀ ਗਰਾਊਂਡ, ਚੱਪੇ-ਚੱਪੇ 'ਤੇ ਪੁਲਿਸ ਦਾ ਪਹਿਰਾ
Farmers Protest: ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਾਰਿਆਂ ਦੀਆਂ ਨਜ਼ਰਾਂ ਇਸ ਮਹਾਪੰਚਾਇਤ 'ਤੇ ਹਨ। ਇਸ ਨੂੰ ਕਿਸਾਨਾਂ ਦਾ ‘ਮਿਸ਼ਨ ਯੂਪੀ’ ਸ਼ੁਰੂ ਕਰਨ ਦਾ ਸੰਕੇਤ ਵੀ ਮੰਨਿਆ ਜਾ ਰਿਹਾ ਹੈ।
Muzaffarnagar Kisan Mahapanchayat: ਅੱਜ ਐਤਵਾਰ ਨੂੰ ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਵੇਰੇ 10 ਵਜੇ ਜੀਆਈਸੀ ਗਰਾਊਂਡ ਪੂਰੀ ਤਰ੍ਹਾਂ ਭਰ ਗਿਆ ਸੀ। ਪੰਜਾਬ, ਹਰਿਆਣਾ ਤੋਂ ਲੈ ਕੇ ਦੱਖਣੀ ਭਾਰਤ ਤੱਕ ਦੇ ਕਿਸਾਨ ਸੰਗਠਨਾਂ ਦੇ ਨੁਮਾਇੰਦੇ ਆਪਣੀ ਆਵਾਜ਼ ਬੁਲੰਦ ਕਰਨ ਲਈ ਇੱਥੇ ਆਏ ਹਨ।
ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਾਰਿਆਂ ਦੀਆਂ ਨਜ਼ਰਾਂ ਇਸ ਮਹਾਪੰਚਾਇਤ 'ਤੇ ਹਨ। ਇਸ ਨੂੰ ਕਿਸਾਨਾਂ ਦਾ ‘ਮਿਸ਼ਨ ਯੂਪੀ’ ਸ਼ੁਰੂ ਕਰਨ ਦਾ ਸੰਕੇਤ ਵੀ ਮੰਨਿਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸੰਕੇਤ ਦਿੱਤਾ ਹੈ ਕਿ ਮੁਜ਼ੱਫਰਨਗਰ ਤੋਂ ਬਾਅਦ, ਯੂਪੀ ਦੇ ਹੋਰ ਡਿਵੀਜ਼ਨਾਂ ਤੇ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀ ਇਸੇ ਤਰ੍ਹਾਂ ਦੀ ਮਹਾਂਪੰਚਾਇਤ ਹੋ ਸਕਦੀ ਹੈ, ਤਾਂ ਜੋ ਯੂਪੀ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਸਕੇ।
ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਦੇ ਸੰਬੰਧ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਨੇ ਲੰਮੇ ਸਮੇਂ ਤੋਂ ਸਖਤ ਮਿਹਨਤ ਕੀਤੀ ਹੈ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਨੂੰ ਤਿੰਨੇ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਕੇਂਦਰ ਸਰਕਾਰ ਇਸ ਲਈ ਤਿਆਰ ਨਹੀਂ। ਕੇਂਦਰ ਤੇ ਕਿਸਾਨਾਂ ਦੇ ਨੁਮਾਇੰਦਿਆਂ ਵਿਚਾਲੇ ਗੱਲਬਾਤ ਵੀ ਲੰਮੇ ਸਮੇਂ ਤੋਂ ਨਹੀਂ ਹੋਈ।
ਇਹ ਵੇਖਣਾ ਦਿਲਚਸਪ ਹੋਵੇਗਾ ਕਿ ਕਿਸਾਨ ਆਗੂ ਆਪਣੀਆਂ ਮੰਗਾਂ ਬਾਰੇ ਮਹਾਂਪੰਚਾਇਤ ਵਿੱਚ ਕੀ ਐਲਾਨ ਕਰਦੇ ਹਨ। ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਕਿਸਾਨ ਆਗੂਆਂ ਨੇ ਬਿਜਲੀ ਸੋਧ ਬਿੱਲ ਅਤੇ ਜਨਤਕ ਸੰਪਤੀ ਦੇ ਮੁਦਰਾਕਰਣ ਦਾ ਮੁੱਦਾ ਵੀ ਉਠਾਇਆ ਹੈ।
मुज़फ़्फ़रनगर में किसान महापंचायत .. पूरी तरह भर चुका मुज़फ़्फ़रनगर GIC मैदान #kisanmahapanchayat @ndtv pic.twitter.com/B2xiS7EAtx
— Saurabh shukla (@Saurabh_Unmute) September 5, 2021
ਕਿਸਾਨ ਆਗੂ ਲਗਾਤਾਰ ਕਹਿ ਰਹੇ ਹਨ ਕਿ ਉਹ ਖੇਤੀਬਾੜੀ ਕਾਨੂੰਨਾਂ ਵਿਰੁੱਧ ਅਣਮਿੱਥੇ ਸਮੇਂ ਦੀ ਲੜਾਈ ਲੜਨ ਲਈ ਤਿਆਰ ਹਨ। ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਸੀ ਕਿ ਜਦੋਂ ਤੱਕ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਨਹੀਂ ਹੁੰਦੀ, ਉਦੋਂ ਤੱਕ ਘਰ ਵਾਪਸ ਨਹੀਂ ਆਵਾਂਗੇ। ਭਾਵੇਂ ਉਹ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਦੇ ਕਹਿਣ 'ਤੇ ਮੁਜ਼ੱਫਰਨਗਰ ਜਾ ਰਹੇ ਹਨ, ਪਰ ਆਪਣੇ ਘਰ ਨਹੀਂ ਜਾਣਗੇ।
ਮਹਾਪੰਚਾਇਤ ਲਈ ਸੁਰੱਖਿਆ ਦੇ ਸਖਤ ਪ੍ਰਬੰਧ
ਪ੍ਰੋਵਿੰਸ਼ੀਅਲ ਆਰਮਡ ਕਾਂਸਟੇਬੁਲਰੀ (ਪੀਏਸੀ PAC) ਦੀਆਂ ਛੇ ਕੰਪਨੀਆਂ ਅਤੇ ਰੈਪਿਡ ਐਕਸ਼ਨ ਫੋਰਸ (ਆਰਏਐਫ RAF) ਦੀਆਂ ਦੋ ਕੰਪਨੀਆਂ ਮਹਾਪੰਚਾਇਤ ਲਈ ਤਾਇਨਾਤ ਕੀਤੀਆਂ ਗਈਆਂ ਹਨ।
ਸਹਾਰਨਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ (ਡੀਆਈਜੀ) ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ, ਜਦੋਂਕਿ ਪੰਜ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ), ਸੱਤ ਵਧੀਕ ਪੁਲਿਸ ਸੁਪਰਡੈਂਟ (ਏਐਸਪੀ) ਤੇ 40 ਪੁਲਿਸ ਇੰਸਪੈਕਟਰ ਸੁਰੱਖਿਆ ਡਿਊਟੀ 'ਤੇ ਹੋਣਗੇ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਜਨਰਲ ਸਕੱਤਰ ਅਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮੋਰਚੇ ਦੇ ਮੈਂਬਰ ਯੁੱਧਵੀਰ ਸਿੰਘ ਨੇ ਕਿਹਾ ਕਿ ਕਿਸਾਨ ਮਹਾਪੰਚਾਇਤ ਵਿੱਚ ਕੇਂਦਰੀ ਖੇਤੀਬਾੜੀ ਕਾਨੂੰਨ, ਗੰਨੇ ਦਾ ਸਮਰਥਨ ਮੁੱਲ ਅਤੇ ਬਿਜਲੀ ਸਪਲਾਈ ਵਰਗੇ ਮੁੱਦੇ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੂੰ ਕਰਨਾ ਪਏਗਾ ਆਤਮ-ਸਮਰਪਣ, ਅਦਾਲਤ ਨੇ ਕਿਹਾ ਜ਼ਮਾਨਤ ਲਈ ਇਹ ਜ਼ਰੂਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin