ਮਾਲਦਾ: ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ‘ਚ 35 ਸਾਲਾ ਦੇ ਵਿਆਕਤੀ ਦੀ ਸੜਣ ਨਾਲ ਮੌਤ ਹੋ ਗਈ ਹੈ। ਉਸ ਨੇ ਇੱਕ ਮਹਿਲਾ ਨਾਲ ਬਲਾਤਕਾਰ ਕੀਤਾ ਅਤੇ ਫੇਰ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਪੀੜਤਾ ਨੇ ਵੀ ਉਸ ਨੂੰ ਘੁੱਟ ਕੇ ਫੜ ਲਿਆ ਅਤੇ ਮੁਲਜ਼ਮ ਆਪ ਵੀ ਉਸੇ ਅੱਗ ‘ਚ ਝੁਲਸ ਗਿਆ।
ਫਿਲਹਾਲ ਪੀੜਤਾ ਮਾਲਦਾ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇਲਾਜ ਕਰਵਾ ਰਹੀ ਹੈ ਅਤੇ ਉਸ ਦੇ ਚਿਹਰੇ ਅਤੇ ਹੱਥਾਂ ‘ਤੇ ਸੱਟਾਂ ਦੇ ਨਿਸ਼ਾਨ ਹਨ। ਪੀੜਤਾ ਦਾ ਕਹਿਣਾ ਹੈ ਕਿ ਮੁਲਜ਼ਮ ਉਸ ਨੂੰ ਤੰਗ ਕਰਦਾ ਸੀ ਅਤੇ ਸੋਮਵਾਰ ਨੂੰ ਜਦੋਂ ਉਹ ਘਰ ‘ਚ ਇਕੱਲੀ ਸੀ ਤਾਂ ਉਹ ਘਰ ‘ਚ ਦਾਖਲ ਹੋ ਗਿਆ। ਜਿਸ ਤੋਂ ਬਾਅਦ ਉਸ ਨੇ ਮਹਿਲਾ ਨਾਲ ਬਲਾਤਕਾਰ ਕਰ ਉਸ ਨੂੰ ਸਾੜ ਕੇ ਮਾਰਨ ਦੀ ਕੋਸ਼ਿਸ਼ ਕੀਤੀ।
ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਘਰ 'ਚੋਂ ਨਿੱਕਲ ਰਹੇ ਧੂਏਂ ਨੂੰ ਦੇ ਕੇ ਸਥਾਨਿਕ ਲੋਕਾਂ ਨੇ ਘਰ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਦੋਵਾਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕੀਤਾ, ਜਿੱਥੇ ਮੁਲਜ਼ਮ ਨੇ ਮੰਗਲਵਾਰ ਦੀ ਸਵੇਰ ਦਮ ਤੋੜ ਦਿੱਤਾ।
ਇਸ ਮਾਮਲੇ ‘ਚ ਸਥਾਨਕ ਲੋਕਾਂ ਦਾ ਕਹਿਣਾ ਹੈ ਮੁਲਜ਼ਮ ਅਕਸਰ ਹੀ ਮਹਿਲਾ ਦੇ ਘਰ ਜਾਂਦਾ ਸੀ। ਇਸ ਲਈ ਪੁਲਿਸ ਇਸ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।