ਪੜਚੋਲ ਕਰੋ

Mamata Banerjee ਨੂੰ ਹਰਾਉਣ ਵਾਲੇ ਸ਼ੁਭੇਂਦੂ ਅਧਿਕਾਰੀ ਹੋਣਗੇ ਬੰਗਾਲ ਦੇ ਨਵੇਂ CM, ਵਿਧਾਇਕ ਦਲ ਦੀ ਮੀਟਿੰਗ 'ਚ ਲੱਗੀ ਮੋਹਰ 

Bengal New CM News : ਭਾਜਪਾ ਨੇਤਾ ਸੁਵੇਂਦੂ ਅਧਿਕਾਰੀ (Suvendu Adhikari ) ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਕੋਲਕਾਤਾ ਵਿੱਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਨੇਤਾ ਚੁਣਿਆ ਗਿਆ ਹੈ

Bengal New CM News : ਭਾਜਪਾ ਨੇਤਾ ਸੁਵੇਂਦੂ ਅਧਿਕਾਰੀ (Suvendu Adhikari ) ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਕੋਲਕਾਤਾ ਵਿੱਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਨੇਤਾ ਚੁਣਿਆ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰੀ ਨਿਗਰਾਨ ਵਜੋਂ ਸ਼ੁਭੇਂਦੂ ਦੇ ਨਾਮ ਦਾ ਐਲਾਨ ਕੀਤਾ। ਸੁਵੇਂਦੂ ਅਧਿਕਾਰੀ ਸ਼ਨੀਵਾਰ (9 ਮਈ, 2026) ਨੂੰ ਸਵੇਰੇ 11 ਵਜੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।  

ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਭਾਜਪਾ ਪ੍ਰਧਾਨ ਸਮਿਕ ਭੱਟਾਚਾਰੀਆ ਨੇ ਸੁਵੇਂਦੂ ਅਧਿਕਾਰੀ ਦਾ ਨਾਮ ਪ੍ਰਸਤਾਵਿਤ ਰੱਖਿਆ, ਜਿਸ 'ਤੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਮੋਹਰ ਲਗਾ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਕੇਂਦਰੀ ਨਿਗਰਾਨ ਵਜੋਂ ਮੀਟਿੰਗ ਵਿੱਚ ਮੌਜੂਦ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਦੇ ਨਾਲ ਦੋਵਾਂ ਉਪ ਮੁੱਖ ਮੰਤਰੀਆਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਗਿਆ ਹੈ।

ਸ਼ੁਭੇਂਦੁ ਅਧਿਕਾਰੀ ਨੇ ਵਿਧਾਨ ਸਭਾ ਚੋਣਾਂ ਵਿੱਚ ਨੰਦੀਗ੍ਰਾਮ ਅਤੇ ਭਵਾਨੀਪੁਰ ਦੋਵੇਂ ਸੀਟਾਂ ਤੋਂ ਜਿੱਤ ਦਰਜ ਕੀਤੀ। ਭਵਾਨੀਪੁਰ ਸੀਟ ‘ਤੇ ਉਨ੍ਹਾਂ ਨੇ ਤ੍ਰਿਣਮੂਲ ਕਾਂਗਰਸ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ  (Mamata Banerjee) ਨੂੰ ਹਰਾ ਕੇ ਵੱਡੀ ਸਿਆਸੀ ਜਿੱਤ ਹਾਸਲ ਕੀਤੀ।

ਦੱਸ ਦੇਈਏ ਕਿ 55 ਸਾਲਾ ਸ਼ੁਭੇਂਦੁ ਅਧਿਕਾਰੀ ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਤੋਂ ਹਨ। ਇਸ ਜ਼ਿਲ੍ਹੇ ਦਾ ਕਾਰਕੁਲੀ ਪਿੰਡ ਉਨ੍ਹਾਂ ਦਾ ਜਨਮ ਸਥਾਨ ਹੈ। ਪੱਛਮੀ ਬੰਗਾਲ ਚੋਣਾਂ ਵਿੱਚ ਭਾਜਪਾ ਨੇ 293 ਵਿੱਚੋਂ 207 ਸੀਟਾਂ ਜਿੱਤੀਆਂ ਹਨ। ਸ਼ੁਭੇਂਦੁ ਅਧਿਕਾਰੀ ਬੰਗਾਲ ਵਿੱਚ BJP ਦੇ ਪਹਿਲੇ ਮੁੱਖ ਮੰਤਰੀ ਬਣਨ ਜਾ ਰਹੇ ਹਨ।

ਸ਼ੁਭੇਂਦੂ ਅਧਿਕਾਰੀ ਦਾ ਜਨਮ 15 ਦਸੰਬਰ, 1970 ਨੂੰ ਹੋਇਆ ਸੀ। ਉਨ੍ਹਾਂ ਦੇ ਪਿਤਾ ਸ਼ਿਸ਼ਿਰ ਅਧਿਕਾਰੀ ਇੱਕ ਸਾਬਕਾ ਕੇਂਦਰੀ ਮੰਤਰੀ ਸਨ। ਅਧਿਕਾਰੀ ਨੂੰ ਰਾਜਨੀਤੀ ਵਿਰਾਸਤ ਵਿੱਚ ਮਿਲੀ ਸੀ। ਉਨ੍ਹਾਂ ਨੇ ਪੰਚਾਇਤ ਤੋਂ ਸੰਸਦ ਤੱਕ ਦਾ ਸਫ਼ਰ ਤੈਅ ਕੀਤਾ ਹੈ। ਉਹ ਪਹਿਲੀ ਵਾਰ 2005 ਵਿੱਚ ਵਿਧਾਇਕ ਬਣੇ। ਇਸ ਤੋਂ ਬਾਅਦ ਉਹ 2009 ਅਤੇ 2014 ਵਿੱਚ ਤਾਮਲੁਕ ਤੋਂ ਲੋਕ ਸਭਾ ਲਈ ਚੁਣੇ ਗਏ। ਨੰਦੀਗ੍ਰਾਮ ਵਿੱਚ ਭੂਮੀ ਪ੍ਰਾਪਤੀ ਵਿਰੋਧੀ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਨੇ ਉਨ੍ਹਾਂ ਨੂੰ ਬੰਗਾਲ ਦੀ ਰਾਜਨੀਤੀ ਵਿੱਚ "ਮੇਦੀਨੀਪੁਰ ਦਾ ਰਾਜਾ" ਬਣਾ ਦਿੱਤਾ। 

ਦਸੰਬਰ 2020 ਵਿੱਚ ਉਹ ਤ੍ਰਿਣਮੂਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। 2021 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਨੰਦੀਗ੍ਰਾਮ ਸੀਟ ਤੋਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਹਰਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਮਈ 2021 ਤੋਂ 2026 ਤੱਕ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਸੇਵਾ ਨਿਭਾਈ। ਹੁਣ ਉਹ ਪੱਛਮੀ ਬੰਗਾਲ ਵਿੱਚ ਉੱਚ ਅਹੁਦਾ ਸੰਭਾਲਣਗੇ।

Advertisement

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Embed widget