ਬੇਤੀਆ: ਬਿਹਾਰ ਦੇ ਪੱਛਮੀ ਚੰਪਾਰਣ ਜ਼ਿਲ੍ਹੇ ਦੇ ਲੋਰੀਆ ਵਿਧਾਨ ਸਭਾ ਹਲਕੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਤੇ ਸਾਬਕਾ ਮੰਤਰੀ ਵਿਨੇ ਬਿਹਾਰੀ ਨੇ 44 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ।

ਵਿਧਾਇਕ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਹਲਕੇ ਵਿੱਚ ਸੜਕ ਦਾ ਨਿਰਮਾਣ ਨਹੀਂ ਹੋ ਜਾਂਦਾ, ਉਹ ਕੁਰਤਾ-ਪਜਾਮਾ ਜਾਂ ਪੈਂਟ-ਸ਼ਰਟ ਨਹੀਂ ਪਾਉਣਗੇ। ਵਿਧਾਇਕ ਨੇ ਰੋਸ ਵਜੋਂ ਅੱਧ ਨੰਗੀ ਹਾਲਤ ਵਿੱਚ ਰਹਿਣ ਦਾ ਫੈਸਲਾ ਕੀਤਾ ਹੈ। ਵਿਨੈ ਬਿਹਾਰੀ ਭੋਜਪੁਰੀ ਫਿਲਮਕਾਰ ਤੇ ਗੀਤਕਾਰ ਵੀ ਹਨ।

ਵਿਧਾਇਕ ਅਨੁਸਾਰ ਉਹ ਸੜਕ ਦੇ ਨਿਰਮਾਣ ਨੂੰ ਲੈ ਕੇ ਬਹੁਤ ਵਾਰ ਬਿਹਾਰ ਸਰਕਾਰ ਨੂੰ ਅਪੀਲ ਕਰ ਚੁੱਕੇ ਹਨ ਪਰ ਸਰਕਾਰ ਵਾਰ-ਵਾਰ ਕਹਿਣ ਦੇ ਬਾਵਜੂਦ ਇਸ ਸਬੰਧੀ ਕੋਈ ਕਦਮ ਨਹੀਂ ਚੁੱਕ ਰਹੀ। ਇਸ ਕਰਕੇ ਮਜਬੂਰ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਕੀਤਾ ਹੈ।

ਵਿਨੇ ਬਿਹਾਰੀ ਨੇ ਦੱਸਿਆ ਕਿ ਉਨ੍ਹਾਂ ਆਪਣਾ ਕਮੀਜ ਬਿਹਾਰ ਦੇ ਮੁੱਖ ਮੰਤਰੀ ਨੂੰ ਤੇ ਪਜਾਮਾ ਕੇਂਦਰੀ ਸੜਕ ਨਿਰਮਾਣ ਮੰਤਰੀ ਨੀਤਿਨ ਗਡਕਰੀ ਨੂੰ ਭੇਜ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਜਦੋਂ ਤੱਕ ਸੜਕ ਨਹੀਂ ਬਣਦੀ, ਉਦੋਂ ਤੱਕ ਉਹ ਇਸੇ ਤਰੀਕੇ ਨਾਲ ਰਹਿਣਗੇ। ਵਿਨੇ ਬਿਹਾਰੀ ਅਨੁਸਾਰ ਸੜਕ ਦੇ ਨਿਰਮਾਣ ਦੀ ਆਗਿਆ ਕਾਫੀ ਸਮੇਂ ਤੋਂ ਮਿਲੀ ਹੋਈ ਹੈ ਪਰ ਰਾਜਨੀਤਕ ਕਾਰਨਾਂ ਕਰਕੇ ਇਸ ਨੂੰ ਬਣਾਇਆ ਨਹੀਂ ਜਾ ਰਿਹਾ