ਪੜਚੋਲ ਕਰੋ

ਬੈਂਕ ਖਾਤੇ 'ਚ ਘੱਟ ਬੈਲੈਂਸ ਵਾਲਿਆਂ ਨੂੰ 1771 ਕਰੋੜ ਦਾ ਰਗੜਾ

ਨਵੀਂ ਦਿੱਲੀ: ਭਾਰਤੀ ਸਟੇਟ ਬੈਂਕ ਨੇ ਬ੍ਰਾਂਚਾਂ ਵਿੱਚ ਘੱਟ ਤੋਂ ਘੱਟ ਬੈਲੈਂਸ ਨਾ ਹੋਣ ਕਰਕੇ 1771 ਕਰੋੜ ਰੁਪਏ ਚਾਰਜ ਦੇ ਰੂਪ ਵਿੱਚ ਵਸੂਲਿਆ ਸੀ। ਇਹ ਰਕਮ ਅਪ੍ਰੈਲ ਤੋਂ ਨਵੰਬਰ 2017 ਦਰਮਿਆਨ ਵਸੂਲੀ ਗਈ ਸੀ। ਅਜਿਹਾ ਨਹੀਂ ਕਿ ਸਿਰਫ ਸਟੇਟ ਬੈਂਕ ਨੇ ਹੀ ਇਸ ਤਰ੍ਹਾਂ ਦਾ ਚਾਰਜ ਵਸੂਲਿਆ ਹੈ ਬਲਕਿ ਜਨਤਕ ਖੇਤਰ ਦੇ ਕਈ ਬੈਂਕਾਂ ਨੇ ਇਸ ਤਰ੍ਹਾਂ ਮਿਨੀਮਮ ਬੈਲੈਂਸ ਨਾ ਰੱਖਣ ਦੀ ਵਜ੍ਹਾ ਕਰਕੇ ਲੋਕਾਂ ਦੇ ਪੈਸੇ ਕੱਟੇ ਸਨ। ਭਵਿੱਖ ਵਿੱਚ ਮੁੜ ਤੁਹਾਨੂੰ ਇਸ ਤਰ੍ਹਾਂ ਦਾ ਨੁਕਸਾਨ ਨਾ ਉਠਾਉਣਾ ਪਾਵੇ, ਇਸ ਲਈ ਜ਼ਰੂਰੀ ਹੈ ਕਿ ਤੁਸੀਂ ਆਪਣੇ ਬੈਂਕ ਦੀ ਮਿਨੀਮਮ ਬੈਲੈਂਸ ਦੀ ਸੀਮਾ ਨੂੰ ਧਿਆਨ ਵਿੱਚ ਰੱਖੋ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਸਾਲ 2016-17 ਦੇ ਮੁਕਾਬਲੇ ਸਾਲ 2017-18 ਵਿੱਚ ਬੈਂਕਾਂ ਨੇ ਕਈ ਗੁਣਾ ਜ਼ਿਆਦਾ ਚਾਰਜ ਵਸੂਲਿਆ ਹੈ। ਜਿੱਥੇ ਸਾਲ 2016-17 ਵਿੱਚ ਬੈਂਕਾਂ ਨੇ 864 ਕਰੋੜ ਦੀ ਰਕਮ ਬਤੌਰ ਸਰਚਾਰਜ ਵਸੂਲਿਆ ਸੀ ਤਾਂ ਉੱਥੇ ਦੂਜੇ ਪਾਸੇ ਸਾਲ 2017-18 ਵਿੱਚ ਨਵੰਬਰ ਤੱਕ ਹੀ ਬੈਂਕਾਂ ਨੇ 2,321 ਕਰੋੜ ਰੁਪਇਆ ਵਸੂਲ ਲਿਆ ਹੈ। ਇਨ੍ਹਾਂ ਅੰਕੜਿਆਂ ਨਾਲ ਤੁਸੀਂ ਸਮਝ ਸਕਦੇ ਹੋ ਕਿ ਬੈਂਕ ਕਿਸ ਤੇਜ਼ੀ ਨਾਲ ਆਮ ਆਦਮੀ ਦੇ ਪੈਸੇ ਕੱਟ ਰਹੇ ਹਨ। ਸਟੇਟ ਬੈਂਕ ਤੋਂ ਇਲਾਵਾ ਸਾਲ 2017-18 ਵਿੱਚ ਪੰਜਾਬ ਨੈਸ਼ਨਲ ਬੈਂਕ ਨੇ 97 ਕਰੋੜ, ਸੈਂਟਰਲ ਬੈਂਕ ਨੇ 69 ਕਰੋੜ, ਇੰਡੀਅਨ ਬੈਂਕ ਨੇ 51 ਕਰੋੜ, ਕੈਨਰਾ ਬੈਂਕ ਨੇ 62 ਕਰੋੜ,ਆਈ.ਡੀ.ਬੀ.ਆਈ ਨੇ 52 ਕਰੋੜ ਤੇ ਯੂਨੀਅਨ ਬੈਂਕ ਨੇ 33 ਕਰੋੜ ਦੀ ਰਕਮ ਆਮ ਜਨਤਾ ਤੋਂ ਵਸੂਲੀ ਹੈ। ਭਾਰਤੀ ਰਿਜ਼ਰਵ ਬੈਂਕ ਨੇ ਸਾਰੇ ਬੈਂਕਾਂ ਨੂੰ ਨਿਰਦੇਸ਼ ਦਿੱਤਾ ਹੋਇਆ ਹੈ ਕਿ ਖਾਤਾ ਖੋਲ੍ਹਣ ਵੇਲੇ ਗਾਹਕਾਂ ਨੂੰ ਇਹ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਕਿ ਮਿਨੀਮਮ ਕਿੰਨੀ ਰਕਮ ਰੱਖਣੀ ਲਾਜ਼ਮੀ ਹੈ। ਰਿਜ਼ਰਵ ਬੈਂਕ ਨੇ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਗਾਹਕਾਂ ਨੂੰ ਮਿਨੀਮਮ ਬੈਲੈਂਸ ਨਾ ਰੱਖਣ 'ਤੇ ਲੱਗਣ ਵਾਲੇ ਚਾਰਜ ਦੀ ਵੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਆਰ.ਬੀ.ਆਈ ਨੇ ਸਾਲ 2014 ਵਿੱਚ ਨਿਰਦੇਸ਼ ਜਾਰੀ ਕੀਤਾ ਸੀ ਕਿ ਜੇਕਰ ਕਿਸੇ ਗਾਹਕ ਦੇ ਖਾਤੇ ਵਿੱਚ ਘੱਟ ਤੋਂ ਘੱਟ ਬੈਲੈਂਸ ਨਹੀਂ ਤਾਂ ਸਭ ਤੋਂ ਪਹਿਲਾਂ ਉਸ ਨੂੰ ਮੈਸੇਜ ਜ਼ਰੀਏ ਸੂਚਿਤ ਕੀਤਾ ਜਾਵੇ ਤੇ ਆਪਣੇ ਅਕਾਊਂਟ ਵਿੱਚ ਪੈਸੇ ਜਮ੍ਹਾਂ ਕਰਵਾਉਣ ਲਈ ਮਹੀਨੇ ਦਾ ਸਮਾਂ ਦਿੱਤਾ ਜਾਵੇ। ਸਟੇਟ ਬੈਂਕ ਆਫ ਇੰਡੀਆ ਲਈ ਮੈਟਰੋ ਸ਼ਹਿਰਾਂ ਵਿੱਚ 3000 ਤੇ ਸ਼ਹਿਰੀ ਸ਼ਾਖਾਵਾਂ ਵਿੱਚ 2000 ਰੁਪਏ ਤੇ ਪੇਂਡੂ ਸ਼ਾਖਾਵਾਂ ਵਿੱਚ 1000 ਰੁਪਏ ਮਿਨੀਮਮ ਬੈਲੈਂਸ ਰੱਖਣਾ ਜ਼ਰੂਰੀ ਹੁੰਦਾ ਹੈ। ਜਨ ਧਨ ਯੋਜਨਾ ਤਹਿਤ ਖੋਲ੍ਹੇ ਗਏ ਖਾਤਿਆਂ ਤੋਂ ਜ਼ੁਰਮਾਨਾ ਨਹੀਂ ਲਿਆ ਜਾਂਦਾ। ਜ਼ੁਰਮਾਨੇ ਤੋਂ ਬਚਣ ਲਈ ਆਪਣੀ ਨਜ਼ਦੀਕੀ ਸ਼ਾਖਾ ਵਿੱਚ ਜਾ ਕੇ ਮਿਨੀਮਮ ਬੈਲੈਂਸ ਦੀ ਜਾਣਕਾਰੀ ਜ਼ਰੂਰ ਲਵੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?ਝੋਨੇ ਦੀ ਖਰੀਦ ਦੇ ਲਈ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget