ਪੜਚੋਲ ਕਰੋ

Gujarat Election: ਭਾਜਪਾ ਵਾਲੇ ਪੈਸੇ ਦਾ ਲਾਲਚ ਦੇਣਗੇ ਪਰ ਇਨ੍ਹਾਂ ਦੇ ਝਾਂਸੇ ਵਿੱਚ ਨਾ ਆਇਓ-ਮਾਨ

ਗਵੰਤ ਮਾਨ ਨੇ ਕਿਹਾ, “ਚੋਣਾਂ ਲਈ ਸਿਰਫ਼ ਦੋ ਦਿਨ ਬਾਕੀ ਹਨ। ਹੁਣ ਭਾਜਪਾ ਵਾਲੇ ਪੈਸੇ ਦੇ ਲਾਲਚ ਨਾਲ ਤੁਹਾਨੂੰ ਲੁਭਾਉਣਗੇ, ਪਰ ਇਨ੍ਹਾਂ ਦੇ ਝਾਂਸੇ ਵਿਚ ਨਾ ਆਓ। ਤੁਸੀਂ ਸਿਰਫ਼ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਪਾਉਣੀ ਹੈ।”

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕਰਦਿਆਂ ਕਿ ਪੂਰੇ ਗੁਜਰਾਤ ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਕਿਹਾ, ਨੌਜਵਾਨ-ਕਿਸਾਨ, ਔਰਤਾਂ ਅਤੇ ਮਜ਼ਦੂਰ, ਸਾਰੇ ਭਾਜਪਾ ਸਰਕਾਰ ਤੋਂ ਬਹੁਤ ਨਾਰਾਜ਼ ਹਨ ਅਤੇ ਇਸ ਵਾਰ ਇਹ ਸਾਰੇ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ।

ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਨਹੀਂ ਸਗੋਂ ਆਮ ਆਦਮੀ ਪਾਰਟੀ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ। ਭਾਜਪਾ ਦੇ ਦੋਵੇਂ ਇੰਜਣ ਹੁਣ ਪੁਰਾਣੇ ਹੋ ਚੁੱਕੇ ਹਨ। ਭ੍ਰਿਸ਼ਟਾਚਾਰ ਅਤੇ ਗੁੰਡਾਗਰਦੀ ਨੇ ਭਾਜਪਾ ਦੇ ਇੰਜਣਾਂ ਨੂੰ ਖ਼ਰਾਬ ਕਰ ਦਿੱਤਾ ਹੈ।

ਸੋਮਵਾਰ ਨੂੰ ਭਗਵੰਤ ਮਾਨ ਚੋਣ ਪ੍ਰਚਾਰ ਲਈ ਵਡੋਦਰਾ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਬਾਲਾਸਿਨੌਰ, ਲੂਨਾਵੜਾ ਅਤੇ ਦਾਕੋਰ ਦੇ ਵੱਖ-ਵੱਖ ਖੇਤਰਾਂ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ, “ਚੋਣਾਂ ਲਈ ਸਿਰਫ਼ ਦੋ ਦਿਨ ਬਾਕੀ ਹਨ। ਹੁਣ ਭਾਜਪਾ ਵਾਲੇ ਪੈਸੇ ਦੇ ਲਾਲਚ ਨਾਲ ਤੁਹਾਨੂੰ ਲੁਭਾਉਣਗੇ, ਪਰ ਇਨ੍ਹਾਂ ਦੇ ਝਾਂਸੇ ਵਿਚ ਨਾ ਆਓ। ਤੁਸੀਂ ਸਿਰਫ਼ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਪਾਉਣੀ ਹੈ।”

ਮਾਨ ਨੇ ਕਿਹਾ ਕਿ ਆਮ ਲੋਕ ਭਾਜਪਾ ਦੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਚੱਕੀ ਵਿੱਚ ਪਿਸ ਰਹੇ ਹਨ। ਲੋਕਾਂ ਕੋਲ ਪਹਿਲਾਂ ਚੰਗੇ ਵਿਕਲਪ ਨਹੀਂ ਸਨ, ਇਸ ਲਈ ਉਨ੍ਹਾਂ ਨੂੰ ਲਗਾਤਾਰ 27 ਸਾਲ ਭਾਜਪਾ ਦੇ ਕੁਸ਼ਾਸਨ ਦਾ ਸਾਹਮਣਾ ਕਰਨਾ ਪਿਆ। ਇਸ ਵਾਰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਆਮ ਲੋਕਾਂ ਨੂੰ ਇੱਕ ਚੰਗਾ ਬਦਲ ਮਿਲਿਆ ਹੈ। ਇਸ ਵਾਰ ਹਰ ਵਰਗ ਦੇ ਲੋਕ ਭਾਜਪਾ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚਾਹੁੰਦੇ ਹਨ।

ਮਾਨ ਨੇ ਨੌਜਵਾਨਾਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪੀੜ੍ਹੀ ਦਾ ਨਾਂ ਗੁਜਰਾਤ ਦੇ ਇਤਿਹਾਸ ਵਿੱਚ ਲਿਖਿਆ ਜਾਵੇਗਾ। ਹਰ ਥਾਂ ਨੌਜਵਾਨਾਂ ਨੇ ਹਮੇਸ਼ਾ ਸੱਤਾ ਦਾ ਤਖ਼ਤਾ ਪਲਟਿਆ ਹੈ। ਇਸ ਵਾਰ ਗੁਜਰਾਤ ਦੇ ਨੌਜਵਾਨ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ, ਮਹਿੰਗਾਈ, ਬੇਰੁਜ਼ਗਾਰੀ ਅਤੇ ਕੁਸ਼ਾਸਨ ਤੋਂ ਮੁਕਤ ਕਰਵਾਉਣਗੇ।

ਮਾਨ ਨੇ ਪੰਜਾਬ ਅਤੇ ਦਿੱਲੀ ‘ਚ ‘ਆਪ’ ਸਰਕਾਰ ਦੇ ਚੰਗੇ ਲੋਕ ਪੱਖੀ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਅਤੇ ਦਿੱਲੀ ‘ਚ ਬਿਜਲੀ ਮੁਫਤ ਕੀਤੀ ਹੈ। ਬਿਹਤਰ ਇਲਾਜ ਲਈ ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਖੋਲ੍ਹੇ ਹਨ। ਪੰਜਾਬ ਵਿੱਚ ਸਰਕਾਰ ਬਣਨ ਦੇ ਸਿਰਫ਼ 6 ਮਹੀਨਿਆਂ ਵਿੱਚ ਹੀ ਅਸੀਂ 20,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 10,000 ਦੇ ਕਰੀਬ ਕੱਚੇ ਕਾਮਿਆਂ ਦੀਆਂ ਨੌਕਰੀਆਂ ਪੱਕੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਲੋਕ ਮੌਕਾ ਦੇਣ ਅਤੇ ‘ਆਪ’ ਸਰਕਾਰ ਇੱਥੇ ਵੀ ਇਹ ਸਭ ਕੰਮ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

Embed widget