Hathras Stampede: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਤਿਸੰਗ ਦੌਰਾਨ ਮਚੀ ਭਗਦੜ ਵਿੱਚ ਹੋਈਆਂ ਮੌਤਾਂ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।


ਸੀਐਮ ਭਗਵੰਤ ਮਾਨ ਨੇ ਟਵਿੱਟਰ 'ਤੇ ਲਿਖਿਆ, "ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਸਤਿਸੰਗ ਦੌਰਾਨ ਮੱਚੀ ਭਗਦੜ ਕਾਰਨ ਸ਼ਰਧਾਲੂਆਂ ਦੀ ਮੌਤ ਦੀ ਦੁਖਦਾਈ ਖ਼ਬਰ ਮਿਲ਼ੀ ਹੈ… ਇਸ ਦੁਖਦਾਈ ਘਟਨਾ ਵਿੱਚ ਜਾਨ ਗਵਾਉਣ ਵਾਲ਼ੇ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ...



ਇਸ ਘਟਨਾ ਵਿੱਚ ਹੁਣ ਤੱਕ 116 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਕ ਮੰਗਲਵਾਰ ਨੂੰ ਹਾਥਰਸ ਜ਼ਿਲੇ ਦੇ ਸਿਕੰਦਰਰਾਊ ਇਲਾਕੇ 'ਚ ਆਯੋਜਿਤ ਇਕ ਸਤਿਸੰਗ 'ਚ ਪ੍ਰਚਾਰਕ ਭੋਲੇ ਬਾਬਾ ਦੇ ਦਰਸ਼ਨਾਂ ਲਈ ਲੋਕ ਕਾਹਲੇ ਪੈ ਗਏ। ਬਾਬੇ ਦੇ ਭਗਤ ਇੱਕ ਦੂਜੇ ਨੂੰ ਧੱਕੇ ਮਾਰਨ ਲੱਗ ਗਏ ਇਸ ਦੌਰਾਨ ਉਥੇ ਦੀ ਜ਼ਮੀਨ ਚਿੱਕੜ ਅਤੇ ਤਿਲਕਣ ਕਾਰਨ ਭਗਦੜ ਮਚ ਗਈ। ਚਸ਼ਮਦੀਦ ਨੇ ਇਹ ਜਾਣਕਾਰੀ ਦਿੱਤੀ।


ਸਤਿਸੰਗ ਵਿਚ ਸ਼ਾਮਲ ਹੋਣ ਲਈ ਜੈਪੁਰ ਤੋਂ ਆਪਣੇ ਪਰਿਵਾਰ ਨਾਲ ਆਈ ਇਕ ਔਰਤ ਨੇ ਏਟਾ ਦੇ ਪੋਸਟਮਾਰਟਮ ਹਾਊਸ ਵਿਚ ਦੱਸਿਆ ਕਿ ਸਤਿਸੰਗ ਦੀ ਸਮਾਪਤੀ ਤੋਂ ਬਾਅਦ ਅਚਾਨਕ ਲੋਕ ਬਾਹਰ ਆਉਣੇ ਸ਼ੁਰੂ ਹੋ ਗਏ, ਜਿਸ ਕਾਰਨ ਭਗਦੜ ਮੱਚ ਗਈ। ਇਕ ਹੋਰ ਚਸ਼ਮਦੀਦ ਨੇ ਕਿਹਾ, “ਅਸੀਂ ਸਦਭਾਵਨਾ ਪ੍ਰੋਗਰਾਮ ਖਤਮ ਹੋਣ ਤੋਂ ਪਹਿਲਾਂ ਹੀ ਜਗ੍ਹਾ ਛੱਡ ਦਿੱਤੀ ਸੀ। ਪ੍ਰੋਗਰਾਮ ਸਵੇਰੇ 11.30 ਵਜੇ ਸ਼ੁਰੂ ਹੋਇਆ। ਧੱਕਾ-ਮੁੱਕੀ ਕਾਰਨ ਇਹ ਘਟਨਾ ਵਾਪਰੀ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਉਥੇ ਪ੍ਰਬੰਧ ਨਾਕਾਫ਼ੀ ਸਨ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।