Haryana Election: ਹਰਿਆਣਾ ਦੇ ਕੁਰੂਕਸ਼ੇਤਰ ਦੀ ਪਿਹੋਵਾ ਅਨਾਜ ਮੰਡੀ 'ਚ ਆਮ ਆਦਮੀ ਪਾਰਟੀ ਨੇ ਪਰਿਵਰਤਨ ਰੈਲੀ ਕੀਤੀ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ਉੱਤੇ ਪੁੱਜੇ।  ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ 43 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਵਿੱਚ ਕਿਸੇ ਤੋਂ ਇੱਕ ਰੁਪਈਆ ਤਾਂ ਦੂਰ ਸਗੋਂ ਚਾਹ ਦਾ ਕੱਪ ਵੀ ਨਹੀਂ ਪੀਤਾ। ਇਸ ਦੇ ਉਲਟ ਹਰਿਆਣਾ ਦੀ ਭਾਜਪਾ ਸਰਕਾਰ ਨੌਜਵਾਨਾਂ ਨੂੰ ਰੂਸ-ਯੂਕਰੇਨ ਦੀ ਜੰਗ ਵਿਚਾਲੇ ਭੇਜ ਰਹੀ ਹੈ।


ਭਗਵੰਤ ਮਾਨ ਨੇ ਕਿਹਾ ਕਿ, ਪੰਜਾਬ ਵਾਲਿਆਂ ਵੱਲੋਂ 2022 'ਚ ਆਮ ਆਦਮੀ ਪਾਰਟੀ ਨੂੰ ਦਿੱਤੇ ਮੌਕੇ ਦੀ ਬਦੌਲਤ ਅੱਜ ਦੂਜੀਆਂ ਪਾਰਟੀਆਂ ਦੇ ਆਗੂ ਵੱਡੀ ਗਿਣਤੀ 'ਚ ਕੁਰੱਪਸ਼ਨ ਦੇ ਕੇਸ 'ਚ ਅੰਦਰ ਹਨ...  ਲੋਕਾਂ ਦੇ ਲੁੱਟੇ ਇੱਕ-ਇੱਕ ਪੈਸੇ ਦਾ ਹਿਸਾਬ ਲੈ ਰਹੇ ਹਾਂ... ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ... ਹਰਿਆਣੇ ਵਾਲਿਓ ਤੁਸੀਂ ਵੀ ਪੰਜਾਬ ਵਾਂਗ ਸਾਰੀਆਂ ਪਾਰਟੀਆਂ ਨੂੰ ਮੌਕਾ ਦੇ ਕੇ ਦੇਖ ਲਿਆ... ਐਤਕੀਂ ਆਮ ਆਦਮੀ ਪਾਰਟੀ ਨੂੰ ਮੌਕਾ ਦੇ ਕੇ ਦੇਖ ਲਵੋ...






ਮਾਨ ਨੇ ਕਿਹਾ ਕਿ ਪਿਹੋਵਾ ਬਿਲਕੁਲ ਪੰਜਾਬ ਦੇ ਨਾਲ ਲੱਗਦਾ ਕਸਬਾ ਹੈ... ਸਾਡੀ ਸਰਕਾਰ ਨੇ ਪੰਜਾਬ 'ਚ ਢਾਈ ਸਾਲਾਂ ਵਿੱਚ ਹੀ ਬਿਨਾਂ ਰਿਸ਼ਵਤ ਅਤੇ ਬਿਨਾਂ ਸਿਫਾਰਿਸ਼ ਦੇ 43 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ... ਤੁਸੀਂ ਪੰਜਾਬ 'ਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਤੋਂ ਪੁੱਛ ਸਕਦੇ ਹੋ... ਇਹ ਤਾਂ ਹੀ ਸੰਭਵ ਹੋਇਆ ਕਿਉਂਕਿ ਸਾਡੀ ਨੀਅਤ ਸਾਫ਼ ਹੈ...