(Source: ECI/ABP News/ABP Majha)
Kejriwal with Bhagwant Mann: ਅੱਜ ਜੇਲ੍ਹ 'ਚ ਹੋਣਗੀਆਂ ਮੁਲਾਕਾਤਾਂ, ਕੇਜਰੀਵਾਲ ਨੂੰ ਮਿਲਣ ਲਈ ਭਗਵੰਤ ਮਾਨ ਜਾਣਗੇ ਤਿਹਾੜ ਜੇਲ੍ਹ
Kejriwal with Bhagwant Mann: ਭਗਵੰਤ ਮਾਲ ਨੇ ਕਿਹਾ ਸੀ ਕਿ ਉਹ ਕੇਜਰੀਵਾਲ ਦੀ ਜੇਲ੍ਹ ਵਿੱਚ ਹਾਲਤ ਦੇਖ ਭਾਵੁਕ ਵੀ ਹੋ ਗਏ ਸਨ ਤੇ ਕਿਹਾ ਸੀ ਕਿ ਕੇਜਰੀਵਾਲ ਨਾਲ ਅੱਤਵਾਦੀ ਵਰਗਾ ਸਲੂਕ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਸੂਰ ਸਿਰਫ ਇਹ ਕਿ
ਦਿੱਲੀ ਦੇ ਕਥਿਤ ਸ਼ਰਾਬ ਘੁਟਾਲਾ ਮਾਮਲੇ ਵਿੱਚ ਤਿਹਾੜ ਜੇਲ੍ਹ 'ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਲਾਕਾਤ ਕਰਨਗੇ। ਬੀਤੇ ਦਿਨ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ।
ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਭਗਵੰਤ ਮਾਨ ਨੂੰ ਕੇਜਰੀਵਾਲ ਨਾਲ ਮੁਲਾਕਤ ਲਈ 30 ਅਪ੍ਰੈਲ ਦਾ ਦਿਨ ਦਿੱਤਾ ਸੀ। ਅੱਜ ਦੁਪਹਿਰ 12 ਵਜੇ ਸੀਐਮ ਭਗਵੰਤ ਮਾਨ ਤਿਹਾੜ ਜੇਲ੍ਹ ਪਹੁੰਚਣਗੇ। ਇਹ ਦੂਜੀ ਵਾਰ ਹੈ ਜਦੋ CM ਮਾਨ ਤੇ ਕੇਜਰੀਵਾਲ ਮੁਲਾਕਾਤ ਕਰਨ ਜਾ ਰਹੇ ਹਨ।
ਇਸ ਤੋਂ ਪਹਿਲਾਂ 15 ਅਪ੍ਰੈਲ ਨੂੰ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਮਿਲ ਚੁੱਕੇ ਹਨ। ਉਦੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਉਹਨਾਂ ਦੇ ਨਾਲ ਸਨ। ਉਸ ਮੁਲਾਕਾਤ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ। ਜਿਸ ਤੋਂ ਬਾਅਦ ਸੀਐੱਮ ਮਾਨ ਨੇ ਦੱਸਿਆ ਕਿ ਦੋਵਾਂ ਵਿਚ ਸ਼ੀਸ਼ੇ ਦੀ ਦੀਵਾਰ ਲਗਾਈ ਗਈ ਸੀ।
ਭਗਵੰਤ ਮਾਲ ਨੇ ਕਿਹਾ ਸੀ ਕਿ ਉਹ ਕੇਜਰੀਵਾਲ ਦੀ ਜੇਲ੍ਹ ਵਿੱਚ ਹਾਲਤ ਦੇਖ ਭਾਵੁਕ ਵੀ ਹੋ ਗਏ ਸਨ ਤੇ ਕਿਹਾ ਸੀ ਕਿ ਕੇਜਰੀਵਾਲ ਨਾਲ ਅੱਤਵਾਦੀ ਵਰਗਾ ਸਲੂਕ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਸੂਰ ਸਿਰਫ ਇਹ ਹੈ ਕਿ ਉਨ੍ਹਾਂ ਜਨਤਾ ਨੂੰ ਮੁਫਤ ਬਿਜਲੀ ਅਤੇ ਮੁਹੱਲਾ ਕਲੀਨਿਕ ਮੁਹੱਈਆ ਕਰਵਾਏ। ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਤੁਸੀਂ ਦੇਸ਼ ਦੇ ਸਭ ਤੋਂ ਵੱਡੇ ਅੱਤਵਾਦੀਆਂ ਵਿੱਚੋਂ ਇੱਕ ਨੂੰ ਫੜ ਲਿਆ ਹੋਵੇ।
ਦਿੱਲੀ ਦੇ ਸ਼ਰਾਬ ਘੁਟਾਲਾ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਤਿਹਾੜ ਜੇਲ੍ਹ ਵਿੱਚ ਬੰਦ ਹਨ ਅਤੇ ਉਹਨਾਂ ਦੀ ਜੁਡੀਸ਼ੀਅਲ ਕਸਟਡੀ 7 ਮਈ ਤੱਕ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial