ਪੜਚੋਲ ਕਰੋ
ਭਗਵੰਤ ਮਾਨ ਦਾ ਵੱਡਾ ਦਾਅਵਾ, ਅਮਿਤ ਸ਼ਾਹ ਕਰ ਰਹੇ ਕਿਸਾਨ ਜਥੇਬੰਦੀਆਂ 'ਚ ਫੁੱਟ ਪਾਉਣ ਦੀ ਕੋਸ਼ਿਸ਼
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਤੇ ਦੋਸ਼ ਲਿਆ ਹੈ ਕਿ ਕੇਂਦਰ ਸਰਕਾਰ ਕਿਸਾਨਾਂ 'ਚ ਫੁੱਟ ਪਾਉਣਾ ਚਾਹੁੰਦੀ ਹੈ।
![ਭਗਵੰਤ ਮਾਨ ਦਾ ਵੱਡਾ ਦਾਅਵਾ, ਅਮਿਤ ਸ਼ਾਹ ਕਰ ਰਹੇ ਕਿਸਾਨ ਜਥੇਬੰਦੀਆਂ 'ਚ ਫੁੱਟ ਪਾਉਣ ਦੀ ਕੋਸ਼ਿਸ਼ Bhagwant Mann's big claim is that Amit Shah is trying to divide the farmers' organizations ਭਗਵੰਤ ਮਾਨ ਦਾ ਵੱਡਾ ਦਾਅਵਾ, ਅਮਿਤ ਸ਼ਾਹ ਕਰ ਰਹੇ ਕਿਸਾਨ ਜਥੇਬੰਦੀਆਂ 'ਚ ਫੁੱਟ ਪਾਉਣ ਦੀ ਕੋਸ਼ਿਸ਼](https://static.abplive.com/wp-content/uploads/sites/5/2020/11/15181008/amit-shah-.jpg?impolicy=abp_cdn&imwidth=1200&height=675)
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਤੇ ਦੋਸ਼ ਲਿਆ ਹੈ ਕਿ ਕੇਂਦਰ ਸਰਕਾਰ ਕਿਸਾਨਾਂ 'ਚ ਫੁੱਟ ਪਾਉਣਾ ਚਾਹੁੰਦੀ ਹੈ। ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਬਿਨਾਂ ਕਿਸੇ ਨਤੀਜੇ ਤੋਂ ਪੁੱਜੇ ਖਤਮ ਕਰਾਉਣ ਲਈ ਕਿਸਾਨਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ, "ਮੰਗਲਵਾਰ ਦੀ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਕਿਸਾਨ ਯੂਨੀਅਨਾਂ ਦੀ ਮੀਟਿੰਗ ਵਿਚ 40 ਵਿੱਚੋਂ ਸਿਰਫ 13 ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿਚ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਪੰਜਾਬ ਦੀ ਕਿਸਾਨ ਜਥੇਬੰਦੀ ਬੀਕੇਯੂ (ਏਕਤਾ ਉਗਰਾਹਾ) ਨੂੰ ਮੀਟਿੰਗ ਵਿੱਚ ਨਾ ਬੁਲਾਇਆ ਗਿਆ।"
ਮਾਨ ਨੇ ਕਿਹਾ, "ਜਿਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿੱਚ ਬੁਲਾਇਆ ਗਿਆ ਸੀ, ਉਨ੍ਹਾਂ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੂੰ ਵੀ ਅਲੱਗ-ਅਲੱਗ ਥਾਂ ਉਤੇ ਭੇਜਿਆ ਗਿਆ। ਇਸ ਤੋਂ ਬਾਅਦ ਮੀਟਿੰਗ ਦੇ ਕਈ ਸਥਾਨ ਬਦਲੇ ਗਏ। ਮਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਇਹ ਵੀ ਪਤਾ ਨਹੀਂ ਸੀ ਕਿ ਉਨ੍ਹਾਂ ਨੂੰ ਕਿਸ ਥਾਂ ਉਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਲਈ ਲਿਜਾਇਆ ਜਾ ਰਿਹਾ ਹੈ।"
ਮਾਨ ਨੇ ਕਿਹਾ ਕਿ "ਇਸ ਤੋਂ ਸਾਫ ਹੁੰਦਾ ਹੈ ਕਿ ਅਮਿਤ ਸ਼ਾਹ ਤੇ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਦੀ ਏਕਤਾਂ ਨੂੰ ਖੇਰੂ-ਖੇਰੂ ਕਰਨ ਲਈ ਅਜਿਹੇ ਹੱਥਕੰਢੇ ਵਰਤ ਰਹੀ ਹੈ।" ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਵਿਚ ਆਪਸੀ ਫੁੱਟ ਪਾ ਕੇ ਮਤਭੇਦ ਪੈਦ ਕਰਾਉਣਾ ਚਾਹੁੰਦੀ ਹੈ ਅਤੇ ਕਿਸਾਨ ਅੰਦੋਲਨ ਨੂੰ ਕੰਮਜ਼ੋਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ "ਕਿਸਾਨ ਆਗੂਆਂ ਦੀ ਇਹ ਵੱਡੀ ਸਿਆਣਪ ਹੈ ਕਿ ਉਹ ਸਰਕਾਰ ਦੀਆਂ ਕੋਝੀਆਂ ਹਰਕਤਾਂ ਤੋਂ ਜਾਣੂ ਹਨ ਤੇ ਸਰਕਾਰ ਦੀ ਚਾਲ ਨੂੰ ਫੇਲ੍ਹ ਕਰ ਦਿੰਦੇ ਹਨ।"
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਪੰਜਾਬ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)