Bharat Bandh- ਲਾਠੀਚਾਰਜ ਦੌਰਾਨ ਪੁਲਿਸ ਵਾਲੇ ਨੇ SDM ਦੇ ਸਿਰ ਵਿਚ ਮਾਰੀ ਡਾਂਗ, ਵੇਖੋ ਵੀਡੀਓ
ਭਾਰਤ ਬੰਦ ਕਾਰਨ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਰਾਜਾਂ ਵਿਚ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਪਟਨਾ ‘ਚ ਰਾਖਵੇਂਕਰਨ ਦੇ ਮੁੱਦੇ ‘ਤੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ ਗਿਆ ਹੈ।
ਭਾਰਤ ਬੰਦ ਕਾਰਨ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਰਾਜਾਂ ਵਿਚ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਪਟਨਾ ‘ਚ ਰਾਖਵੇਂਕਰਨ ਦੇ ਮੁੱਦੇ ‘ਤੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਮੁਲਾਜ਼ਮ ਨੇ ਗਲਤੀ ਨਾਲ ਐੱਸਡੀਐੱਮ ਨੂੰ ਡੰਡਾ ਮਾਰ ਦਿੱਤਾ।
ਦੱਸ ਦਈਏ ਕਿ ਬੰਦ ਦਾ ਸਮਰਥਨ ਕਰ ਰਹੇ ਲੋਕ ਬੁੱਧਵਾਰ ਸਵੇਰ ਤੋਂ ਹੀ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਅਜਿਹੇ ‘ਚ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਉਤੇ ਲਾਠੀਚਾਰਜ ਕਰਨਾ ਪਿਆ ਪਰ ਬੰਦ ਦੌਰਾਨ ਪਟਨਾ ਵਿੱਚ ਸਮਰਥਕਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ, ਪਰ ਇਸ ਦੌਰਾਨ ਪੁਲਿਸ ਮੁਲਾਜ਼ਮ ਨੇ ਐਸਡੀਐਮ ਨੂੰ ਡੰਡਾ ਜੜ ਦਿੱਤਾ। ਇਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਹੈ।
ਡੰਡਾ ਵੱਜਣ ਤੋਂ ਬਾਅਦ ਐਸਡੀਐਮ ਪੁਲਿਸ ਮੁਲਾਜ਼ਮਾਂ ਨੂੰ ਆਖਦਾ ਵਿਖਾਈ ਦੇ ਰਿਹਾ ਹੈ ਕਿ ਤੁਸੀਂ ਇਹ ਕੀ ਕਰ ਰਹੇ ਹੋ। ਵੀਡੀਓ ਵਿਚ ਵੇਖਿਆ ਜਾ ਸਕਦੀ ਹੈ ਕਿ ਡਾਂਗ ਮਾਰਨ ਤੋਂ ਬਾਅਦ ਪੁਲਿਸ ਮੁਲਾਜ਼ਮ ਨੂੰ ਆਪਣੀ ਗਲਤੀ ਦਾ ਪਤਾ ਲੱਗਦਾ ਹੈ। ਇਸ ਤੋਂ ਬਾਅਦ ਉਹ ਇਧਰ-ਉਧਰ ਹੋਣ ਦੀ ਕੋਸ਼ਿਸ਼ ਕਰਦਾ ਹੈ ਪਰ ਐਸਡੀਐਮ ਨੂੰ ਉਸ ਵੱਲ ਹੱਥ ਕਰਕੇ ਆਖਦਾ ਦਿੱਸ ਰਿਹਾ ਹੈ ਕਿ ਉਹ ਇਹ ਕੀ ਕਰ ਰਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।