ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਦੇ ਇਸ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਚੌਕਸ ਹੋ ਗਈ ਹੈ। ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਲਾਅ ਐਂਡ ਆਰਡਰ ਬਣਾਏ ਰੱਖਣ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰ ਲਏ ਹਨ। ਦਿੱਲੀ ਪੁਲਿਸ ਨੇ ਦਿੱਲੀ ਦੀਆਂ ਸਰਹੱਦਾਂ ਤੇ ਬਾਜ਼ਾਰਾਂ ਵਿੱਚ ਭਾਰੀ ਪੁਲਿਸ ਬਲ ਦੀ ਤਾਇਨਾਤੀ ਕਰ ਦਿੱਤੀ ਹੈ।
ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਐਮਰਜੈਂਸੀ ਸੇਵਾਵਾਂ ਨੂੰ ਬੰਦ ਵਿੱਚ ਛੋਟ ਦਿੱਤੀ ਜਾਏਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਿਸੇ ਨਾਲ ਵੀ ਬੰਦ ਵਿੱਚ ਸ਼ਾਮਲ ਹੋਣ ਲਈ ਜ਼ਬਰਦਸਤੀ ਨਹੀਂ ਕੀਤੀ ਜਾਏਗੀ। ਪ੍ਰਦਰਸ਼ਨਕਾਰੀ ਕਿਸਾਨ ਕਈ ਮੁੱਖ ਮਾਰਗ ਬੰਦ ਕਰਨਗੇ ਤੇ ਕਈ ਟੋਲ ਪਲਾਜ਼ੇ ਵੀ ਘੇਰੇ ਜਾਣਗੇ। 11 ਤੋਂ 3 ਵਜੇ ਤੱਕ ਪੂਰੇ ਭਾਰਤ ਅੰਦਰ ਚੱਕ ਜਾਮ ਕੀਤਾ ਜਾਏਗਾ। ਪੁਲਿਸ ਨੇ ਕੌਮੀ ਰਾਜਧਾਨੀ ਦਿੱਲੀ ਵਿੱਚ ਖਾਸ ਕਰਕੇ ਦਿੱਲੀ ਦੀਆਂ ਸਰਹੱਦਾਂ ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਪੁਲਿਸ ਦਾ ਕਹਿਣਾ ਹੈ ਕਿ ਸੜਕਾਂ ‘ਤੇ ਲੋਕਾਂ ਦੀ ਆਮ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਵਿਚ ਦਿੱਲੀ ਪੁਲਿਸ ਦੇ ਜਵਾਨਾਂ ਦੀ ਵੱਧ ਤੋਂ ਵੱਧ ਤਾਇਨਾਤੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਦਿੱਲੀ ਦੇ ਟ੍ਰੈਫਿਕ ਡੀਸੀਪੀ ਵੈਸਟਰਨ ਰੇਂਜ ਨੇ ਟਵਿੱਟਰ ਤੇ ਕਿਹਾ, "ਟਿੱਕਰੀ, ਝੜੌਦਾ ਬਾਰਡਰ, ਧਨਸਾ ਕਿਸੇ ਵੀ ਟ੍ਰੈਫਿਕ ਆਵਾਜਾਈ ਲਈ ਬੰਦ ਹੈ। ਬਦੂਸਰਾਏ ਬਾਰਡਰ ਕਾਰ ਤੇ ਦੋ ਪਹੀਆ ਵਾਹਨਾਂ ਵਰਗੇ ਹਲਕੇ ਮੋਟਰ ਵਾਹਨ ਲਈ ਹੀ ਖੁੱਲ੍ਹਾ ਹੈ। ਝਟਿਕਰਾ ਬਾਰਡਰ ਸਿਰਫ ਦੋ ਪਹੀਆ ਵਾਹਨ ਦੀ ਆਵਾਜਾਈ ਲਈ ਖੁੱਲ੍ਹਾ ਹੈ।"
Bharat Bandh: ਦਿੱਲੀ ਦੀਆਂ ਹੱਦਾਂ 'ਤੇ ਸੁਰੱਖਿਆ ਏਜੰਸੀਆਂ ਅਲਰਟ, ਵੱਡੀ ਗਿਣਤੀ ਪੁਲਿਸ ਬਲ ਤਾਇਨਾਤ
ਏਬੀਪੀ ਸਾਂਝਾ
Updated at:
08 Dec 2020 10:10 AM (IST)
Bharat Bandh, 8 December: ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਦੇ ਇਸ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਚੌਕਸ ਹੋ ਗਈ ਹੈ।
- - - - - - - - - Advertisement - - - - - - - - -