Girl Killed Her Mother: ਹਰਿਆਣਾ ਦੇ ਭਵਾਨੀਗੜ੍ਹ ਵਿੱਚ ਇੱਕ ਲੜਕੀ ਵੱਲੋਂ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਦਿਲ ਦਹਿਲਾ ਦੇਣ ਵਾਲੀ ਇਸ ਘਟਨਾ ਤੋਂ ਬਾਅਦ ਹਰ ਪਾਸੇ ਚਰਚਾ ਹੋ ਰਹੀ ਹੈ।
ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇਹ ਘਟਨਾ ਭਵਾਨੀਗੜ੍ਹ ਦੇ ਪਿੰਡ ਸ਼ਾਲਾ ਚੌਂਕ ਦੇ ਨਜ਼ਦੀਕ ਇੱਕ ਘਰ ਵਿੱਚ ਵਾਪਰੀ। ਇਸ ਘਰ 'ਚ ਰਹਿ ਰਹੀ ਲੜਕੀ ਨੇ ਆਪਣੇ ਗੁਆਂਢੀਆਂ ਨੂੰ ਬੁਲਾਇਆ ਅਤੇ ਕਿਹਾ ਕਿ ਉਸ ਮਾਂ ਮੰਜੇ ਤੋ਼ ਹੇਠਾਂ ਡਿੱਗ ਗਈ ਹੈ। ਜਿਸ ਕਰਕੇ ਉਸ ਦੀ ਮੌਤ ਹੋ ਗਈ।
ਜਦੋਂ ਗੁਆਢੀਆਂ ਨੇ ਮੌਕੇ 'ਤੇ ਜਾ ਕੇ ਦਖਿਆ ਤਾਂ ਸਾਰੀ ਤਸਵੀਰ ਸਾਫ਼ ਹੋ ਗਹੀ। ਕਿ ਲੜਕੀ ਨੇ ਕੱਪੜੇ ਧੋਣ ਵਾਲੀ ਥਾਪੀ ਨਾਲ ਆਪਣੀ ਮਾਂ ਦੇ ਸਿਰ 'ਤੇ ਕਈ ਵਾਰ ਕੀਤੇ ਅਤੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਮਹਿਲਾ ਦਾ ਨਾਲ ਮੂਰਤੀ ਹੈ ਜਿਸ ਦੀ ਉਮਰ ਕਰੀਬ 40 ਸਾਲ ਹੈ। ਮੁਲਜ਼ਮ ਲੜਕੀ ਦਾ ਨਾਮ ਨੀਤੂ ਰਾਣੀ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਲੜਕੀ ਨੀਤੂ ਰਾਣੀ ਪਹਿਲਾਂ ਵੀ ਆਪਣੀ ਮਾਂ ਨੂੰ ਬੁਰੀ ਤਰ੍ਹਾਂ ਕੁੱਟਦੀ ਸੀ। ਇਸ ਤੋਂ ਬਾਅਦ ਪੁਲਿਸ ਨੂੰ ਫੋਨ ਕੀਤਾ ਗਿਆ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮੁਲਜ਼ਮ ਲੜਕੀ ਨੀਤੂ ਰਾਣੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ