ਰਾਏਪੁਰ: ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਭਿਲਾਈ ਸਟੀਲ ਪਲਾਂਟ ਦੀ ਪਾਈਪਲਾਈਨ ਫਟਣ ਕਾਰਨ ਨੌਂ ਮੁਲਾਜ਼ਮਾਂ ਦੀ ਮੌਤ ਹੋ ਗਈ ਤੇ ਕਈ ਹੋਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦੁਰਗ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਜੀਪੀ ਸਿੰਘ ਨੇ ਘਟਨਾ ਦੀ ਜਾਣਕਾਰੀ ਦਿੱਤੀ। ਜ਼ਖ਼ਮੀਆਂ ਵਿਚੋਂ ਕੁਝ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ।

ਅਧਿਕਾਰੀ ਮੁਤਾਬਕ ਪਲਾਂਟ ਦੇ ਕੋਕ ਓਵਨ ਵਿੱਚ 25 ਤੋਂ ਵੱਧ ਮੁਲਾਜ਼ਮ ਕੰਮ ਕਰ ਰਹੇ ਸਨ। ਇਸੇ ਦੌਰਾਨ ਸਵੇਰੇ ਕਰੀਬ 11 ਵਜੇ ਪਾਈਪਲਾਈਨ ਵਿੱਚ ਅਚਾਨਕ ਧਮਾਕਾ ਹੋ ਗਿਆ। ਕਈ ਮੁਲਾਜ਼ਮ ਗੰਭੀਰ ਰੂਪ ਵਿੱਚ ਝੁਲਸ ਗਏ। ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਬਾਅਦ ਪੁਲਿਸ ਤੇ ਬਚਾਅ ਦਲ ਮੌਕੇ 'ਤੇ ਪਹੁੰਚੇ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਸੇ ਦੌਰਾਨ ਭਿਲਾਈ ਸਟੀਲ ਪਲਾਂਟ ਦੇ ਅਧਿਕਾਰੀਆਂ ਨੇ ਬਿਆਨ ਦਿੱਤਾ ਕਿ ਪਲਾਂਟ ਦੇ ਕੋਕ ਓਵਨ ਵਿੱਚ ਕੰਮ ਚੱਲ ਰਿਹਾ ਸੀ। ਪਾਈਪਲਾਈਨ ਵਿੱਚ ਧਮਾਕਾ ਹੋ ਗਿਆ। ਬਚਾਅ ਕਾਰਜ ਜਾਰੀ ਹਨ। ਹਾਲਾਤ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।