ਪੜਚੋਲ ਕਰੋ
Advertisement
ਪੰਜ ਦਿਨਾਂ ਬਾਅਦ ਰਾਹੁਲ ਨੇ ਇਨ੍ਹਾਂ ਨੂੰ ਥਾਪਿਆ ਛੱਤੀਸਗੜ੍ਹ ਦਾ ਮੁੱਖ ਮੰਤਰੀ
ਰਾਏਪੁਰ: ਪੰਜ ਦਿਨਾਂ ਦੀ ਖਿੱਚੋਤਾਣ ਬਾਅਦ ਆਖਰਕਾਰ ਕਾਂਗਰਸ ਨੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ ਵਜੋਂ ਭੁਪੇਸ਼ ਸਿੰਘ ਬਘੇਲ ਦੇ ਨਾਂ ’ਤੇ ਮੋਹਰ ਲਾ ਦਿੱਤੀ ਹੈ। ਛੱਤੀਸਗੜ੍ਹ ਵਿੱਚ ਵਿਧਾਇਕ ਦਲ ਦੀ ਬੈਠਕ ਖ਼ਤਮ ਹੋ ਗਈ ਹੈ। ਸੂਤਰਾਂ ਮੁਤਾਬਕ ਬੈਠਕ ਵਿੱਚ ਬਘੇਲ ਨੂੰ ਵਿਧਾਇਕ ਦਲ ਦਾ ਲੀਡਰ ਚੁਣਿਆ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਸ਼ਾਮ ਨੂੰ ਹੀ ਰਾਜਪਾਲ ਨਾਲ ਮੁਲਾਕਾਤ ਕਰ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਜਾਏਗਾ।
ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਛੱਤੀਸਗੜ੍ਹ ਦੇ ਸੁਪਰਵਾਈਜ਼ਰ ਮਲਿਕਾਰਜੁਨ ਖੜਗੇ ਨੇ ਰਾਏਪੁਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਪਾਟਨ ਤੋਂ ਵਿਧਾਇਕ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭੁਪੇਸ਼ ਬਘੇਲ ਦੇ ਮੁੱਖ ਮੰਤਰੀ ਚੁਣੇ ਜਾਣ ਬਾਰੇ ਐਲਾਨ ਕੀਤਾ। ਸੂਬੇ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਵੱਡੀ ਜਿੱਤ ਹਾਸਲ ਕੀਤੀ ਹੈ ਜਿਸ ਦੇ ਬਾਅਦ ਲੰਮੀਆਂ ਬੈਠਕਾਂ ਪਿੱਛੋਂ ਭੁਪੇਸ਼ ਬਘੇਲ ਨੂੰ ਮੁੱਖ ਮੰਤਰੀ ਚੁਣਿਆ ਗਿਆ ਹੈ।Celebrations are in order in Chhattisgarh as @Bhupesh_Baghel is appointed CM. We wish him the best as he forms a govt. of equality, transparency & integrity starting off with farm loan waiver for farmers as we promised. pic.twitter.com/7OqGcPi2eh
— Congress (@INCIndia) December 16, 2018
ਰਾਏਪੁਰ ਵਿੱਚ ਸਥਿਤ ਸੰਚਾਰ ਵਿਭਾਗ ਦੇ ਪ੍ਰੈਸ ਕਾਨਫਰੰਸ ਕਮਰੇ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਈ ਤੇ ਇਸੇ ਮੀਟਿੰਗ ਵਿੱਚ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ। ਮੱਲਿਕਾਰਜੁਨ ਦੀ ਪ੍ਰੈਸ ਕਾਨਫਰੰਸ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਟਵਿੱਟਰ ਹੈਂਡਲ ਤੋਂ ਭੁਪੇਸ਼ ਸਿੰਘ ਬਘੇਲ ਦੇ ਨਾਂ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਦੇ ਨਾਲ ਟੀਐਸ ਸਿੰਘ ਦੇਵ ਵੀ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕਰ ਰਹੇ ਸੀ।No matter how brilliant your mind or strategy, if you’re playing a solo game, you’ll always lose out to a team.
– Reid Hoffman pic.twitter.com/TL5rPwiCDX — Rahul Gandhi (@RahulGandhi) December 15, 2018
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
Advertisement