ਭੁਪਿੰਦਰ ਸਿੰਘ ਮਾਨ ਨੇ ਦੱਸਿਆ ਕਿ ਅੰਦੋਲਨ ਤੇ ਕਿਸਾਨਾਂ ਦੇ ਹਿੱਤਾਂ ਨੂੰ ਵੇਖਦਿਆਂ ਉਹ ਸਮਝਦੇ ਹਨ ਕਿ ਉਸ ਕਮੇਟੀ ’ਚ ਜਾਣ ਦੀ ਕੋਈ ਤੁਕ ਨਹੀਂ। ਜਦੋਂ ਕਿਸਾਨਾਂ ਨੇ ਇਹ ਆਖ ਦਿੱਤਾ ਹੈ ਕਿ ਅਸੀਂ ਕਮੇਟੀ ਸਾਹਮਣੇ ਨਹੀਂ ਜਾਵਾਂਗੇ, ਤਾਂ ਇਸ ਕਮੇਟੀ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ, ਇਸੇ ਲਈ ਮੈਂ ਕਮੇਟੀ ਛੱਡੀ ਹੈ।
ਇਹ ਵੀ ਪੜ੍ਹੋ: ਸਰਕਾਰ ਦੇ ਸੱਦੇ 'ਤੇ 100 ਵਾਰ ਵੀ ਗੱਲ ਕਰਨ ਨੂੰ ਤਿਆਰ ਕਿਸਾਨ, ਮਾਨ ਦਾ ਅਸਤੀਫ਼ਾ ਅੰਦੋਲਨ ਦੀ ਜਿੱਤ ਕਰਾਰ
ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਖੇਤੀ ਕਾਨੂੰਨਾਂ ਦੇ ਹਮਾਇਤੀ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਇਸੇ ਲਈ ੳਹ ਕੋਈ ਵੀ ਅਹੁਦਾ ਤਿਆਗਣ ਲਈ ਤਿਆਰ ਹਨ।
ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਦਾਇਰ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬੀਤੇ ਦਿਨੀਂ ਚਾਰ ਮੈਂਬਰੀ ਕਾਇਮ ਕੀਤੀ ਸੀ। ਉਸ ਵਿੱਚ ਅਸ਼ੋਕ ਗੁਲਾਟੀ, ਪ੍ਰਮੋਦ ਜੋਸ਼ੀ, ਅਨਿਲ ਘਨਵਤ ਤੇ ਭੁਪਿੰਦਰ ਸਿੰਘ ਮਾਨ ਨੂੰ ਵੀ ਸ਼ਾਮਲ ਕੀਤਾ ਗਿਆ ਸੀ।
ਇਸ ਕਮੇਟੀ ਨੇ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤ ਤੇ ਤਿੰਨੇ ਖੇਤੀ ਕਾਨੂੰਨਾਂ ਦੀ ਸਮੀਖਿਆ ਕਰ ਕੇ ਅਗਲੇ ਦੋ ਮਹੀਨਿਆਂ ਅੰਦਰ ਸੁਪਰੀਮ ਕੋਰਟ ਨੂੰ ਆਪਣੀ ਰਿਪੋਰਟ ਦੇਣੀ ਹੈ। ਉੱਧਰ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਭੁਪਿੰਦਰ ਸਿੰਘ ਮਾਨ ਦੇ ਕਮੇਟੀ ਤੋਂ ਵੱਖ ਹੋਣ ਦੇ ਐਲਾਨ ਨੂੰ ਕਿਸਾਨਾਂ ਦੀ ਵਿਚਾਰਕ ਜੀਤ ਦੱਸਿਆ ਹੈ।
ਇਹ ਵੀ ਵੇਖੋ: Breaking | ਕਿਸਾਨਾਂ ਨੇ 9ਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕਿਹੜੀਆਂ ਦੋਹਰਾਈਆਂ ਮੰਗਾਂ ? ਸੁਣੋ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904