Swati Maliwal Case: ਸਵਾਤੀ ਮਾਲੀਵਾਲ ਮਾਮਲੇ 'ਚ ਅਦਾਲਤ ਨੇ ਵਿਭਵ ਕੁਮਾਰ ਨੂੰ ਚਾਰ ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਤੀਸ ਹਜ਼ਾਰੀ ਅਦਾਲਤ ਦੇ ਹੁਕਮਾਂ ਅਨੁਸਾਰ ਵਿਭਵ ਕੁਮਾਰ 28 ਮਈ ਤੱਕ ਨਿਆਂਇਕ ਹਿਰਾਸਤ ਵਿੱਚ ਰਹੇਗਾ। ਵਿਭਵ ਨੂੰ ਅੱਜ ਯਾਨੀਕਿ ਅੱਜ 24 ਮਈ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਪੁਲਿਸ ਨੇ ਚਾਰ ਦਿਨਾਂ ਲਈ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ।



4 ਦਿਨ ਦੀ ਨਿਆਂਇਕ ਹਿਰਾਸਤ ਦੀ ਮੰਗ ਕਰੀ


ਦਿੱਲੀ ਪੁਲਿਸ ਨੇ ਕਿਹਾ ਕਿ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਅਸੀਂ ਪਰਿਵਾਰਕ ਮੈਂਬਰਾਂ ਅਤੇ ਵਕੀਲ ਨੂੰ ਵਿਭਵ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ। ਵਿਭਵ ਦੇ ਵਕੀਲ ਨੇ ਕਿਹਾ ਕਿ ਨਿਆਂਇਕ ਹਿਰਾਸਤ ਜਾਂ ਪੁਲਿਸ ਹਿਰਾਸਤ ਦੋਵੇਂ ਹੀ ਦੋਸ਼ੀ ਦੀ ਆਜ਼ਾਦੀ ਨੂੰ ਪ੍ਰਭਾਵਿਤ ਕਰਦੇ ਹਨ। ਕਿਸੇ ਵੀ ਚੀਜ਼ ਦੀ ਮੰਗ ਵਾਜਬ ਹੋਣੀ ਚਾਹੀਦੀ ਹੈ। ਵਿਭਵ ਦੇ ਵਕੀਲ ਨੇ ਕਿਹਾ ਕਿ ਨਿਆਂਇਕ ਹਿਰਾਸਤ 14 ਦਿਨਾਂ ਦੀ ਹੈ ਪਰ ਪੁਲਿਸ 4 ਦਿਨ ਦੀ ਨਿਆਂਇਕ ਹਿਰਾਸਤ ਦੀ ਮੰਗ ਕਰ ਰਹੀ ਹੈ। ਵਿਭਵ ਕੁਮਾਰ ਦੇ ਵਕੀਲ ਦਾ ਕਹਿਣਾ ਹੈ ਕਿ ਜੁਡੀਸ਼ੀਅਲ ਰਿਮਾਂਡ ਅਦਾਲਤ ਦਾ ਅਧਿਕਾਰ ਹੈ।


ਸਰਕਾਰੀ ਵਕੀਲ ਨੇ ਵਿਭਵ ਦੀ ਅਰਜ਼ੀ ਦਾ ਵਿਰੋਧ ਕੀਤਾ


ਸਰਕਾਰੀ ਵਕੀਲ ਅਤੁਲ ਸ੍ਰੀਵਾਸਤਵ ਨੇ ਅਦਾਲਤ ਵਿੱਚ ਕਿਹਾ ਕਿ ਸੀਸੀਟੀਵੀ ਮੁਲਜ਼ਮਾਂ ਦੇ ਕਬਜ਼ੇ ਵਿੱਚ ਨਹੀਂ ਹੈ। ਮੁਲਜ਼ਮਾਂ ਵੱਲੋਂ ਦਿੱਤੀ ਗਈ ਪੈੱਨ ਡਰਾਈਵ ਖਾਲੀ ਪਾਈ ਗਈ। ਜਿਸ ਨੂੰ ਐਫ.ਐਸ.ਐਲ.ਭੇਜਿਆ ਗਿਆ ਹੈ।


ਵਿਭਵ ਕੁਮਾਰ ਨੇ ਜਾਂਚ ਦੌਰਾਨ ਜ਼ਬਤ ਕੀਤੇ ਡੀਵੀਆਰ ਨੂੰ ਸੁਰੱਖਿਅਤ ਰੱਖਣ ਦੀ ਅਪੀਲ ਕੀਤੀ ਸੀ, ਜਿਸ ਖ਼ਿਲਾਫ਼ ਅਤੁਲ ਸ੍ਰੀਵਾਸਤਵ ਨੇ ਕਿਹਾ ਕਿ ਇਹ ਅਰਜ਼ੀ ਦਾਖ਼ਲ ਕਰਨ ਦੀ ਥਾਂ ਨਹੀਂ ਹੈ ਅਤੇ ਇਸ ਨੂੰ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ।


ਸਵਾਤੀ ਮਾਲੀਵਾਲ ਨੇ ਦੋਸ਼ ਲਾਇਆ ਸੀ ਕਿ 13 ਮਈ ਨੂੰ ਮੁੱਖ ਮੰਤਰੀ ਨਿਵਾਸ 'ਤੇ ਉਸ ਨਾਲ ਕੁੱਟਮਾਰ ਕੀਤੀ ਗਈ ਸੀ। ਘਟਨਾ ਦੇ ਪੰਜ ਦਿਨ ਬਾਅਦ ਦੋਸ਼ੀ ਵਿਭਵ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਮਗਰੋਂ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਪੁਲਿਸ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।


ਪੁਲਿਸ ਨੇ ਫੋਨ ਨੂੰ ਫਾਰਮੈਟ ਕਰਨ ਦਾ ਦੋਸ਼ ਲਗਾਇਆ ਹੈ


ਪਿਛਲੀ ਵਾਰ ਜਦੋਂ ਵਿਭਵ ਕੁਮਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ ਤਾਂ ਦਿੱਲੀ ਪੁਲਿਸ ਨੇ ਦੋਸ਼ ਲਗਾਇਆ ਸੀ ਕਿ ਵਿਭਵ ਕੁਮਾਰ ਦਾ ਫ਼ੋਨ ਮੁੰਬਈ 'ਚ ਹੋ ਸਕਦਾ ਹੈ। ਇਸ ਤੋਂ ਬਾਅਦ ਪੁਲਿਸ ਵਿਭਵ ਨੂੰ ਵੀ ਮੁੰਬਈ ਲੈ ਗਈ। ਪੁਲਿਸ ਨੇ ਅਦਾਲਤ ਨੂੰ ਕਿਹਾ ਸੀ ਕਿ ਵਿਭਵ ਕੁਮਾਰ ਨੂੰ ਉਸੇ ਥਾਂ 'ਤੇ ਲਿਜਾਇਆ ਜਾਵੇਗਾ ਜਿੱਥੇ ਫ਼ੋਨ ਫਾਰਮੈਟ ਕੀਤਾ ਗਿਆ ਸੀ। ਜਾਂਚ ਤੋਂ ਬਾਅਦ ਵਿਭਵ ਨੂੰ ਵਾਪਸ ਦਿੱਲੀ ਲਿਆਂਦਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।