Big Accident : ਮੱਧ ਪ੍ਰਦੇਸ਼ ਦੇ ਖਰਗੋਨ (Khargone Bus Accident) ਵਿੱਚ ਵਾਪਰਿਆ ਵੱਡਾ ਹਾਦਸਾ। ਇੱਥੇ 55 ਯਾਤਰੀਆਂ ਨਾਲ ਭਰੀ ਬੱਸ ਨਰਮਦਾ ਨਦੀ ਵਿੱਚ ਡਿੱਗ ਗਈ। ਇਸ ਹਾਦਸੇ 'ਚ 13 ਲੋਕਾਂ ਦੀ ਮੌਤ ਹੋ ਗਈ ਅਤੇ 15 ਲੋਕਾਂ ਨੂੰ ਬਚਾ ਲਿਆ ਗਿਆ। ਮੁੱਖ ਮੰਤਰੀ ਸ਼ਿਵਰਾਜ ਚੌਹਾਨ (Chief Minister Shivraj Chouhan) ਨੇ ਖਰਗੋਨ ਦੇ ਖਲਘਾਟ ਵਿੱਚ ਬੱਸ ਹਾਦਸੇ ਦਾ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਜ਼ਖਮੀਆਂ ਦੇ ਇਲਾਜ ਲਈ ਢੁੱਕਵੇਂ ਪ੍ਰਬੰਧ ਕਰਨ ਦੇ ਹੁਮਕ ਦਿੱਤੇ ਹਨ। ਮੁੱਖ ਮੰਤਰੀ ਖਰਗੋਨ (CM Khargone), ਇੰਦੌਰ ਜ਼ਿਲ੍ਹਾ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ। ਹਾਦਸੇ ਤੋਂ ਬਾਅਦ ਬੱਸ ਨੂੰ ਕਰੇਨ ਰਾਹੀਂ ਬਾਹਰ ਕੱਢਿਆ ਗਿਆ। ਸੀਐਮ ਚੌਹਾਨ ਨੇ ਖਰਗੋਨ ਦੇ ਕਲੈਕਟਰ ਨਾਲ ਵੀ ਫ਼ੋਨ 'ਤੇ ਦੁਬਾਰਾ ਗੱਲਬਾਤ ਕੀਤੀ ਅਤੇ ਬਚਾਅ ਕਾਰਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।



ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਸ਼ਿਵਰਾਜ ਚੌਹਾਨ (Chief Minister Shivraj Chouhan) ਨੇ ਟਵੀਟ ਕੀਤਾ ਅਤੇ ਲਿਖਿਆ ਕਿ ਖਰਗੋਨ ਦੇ ਖਲਘਾਟ 'ਚ ਬੱਸ ਦੇ ਖੱਡ 'ਚ ਡਿੱਗਣ ਕਾਰਨ ਹੋਏ ਹਾਦਸੇ ਦੀ ਦੁਖਦ ਖਬਰ ਮਿਲੀ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਇਸ ਡੂੰਘੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ।







ਮੁੱਖ ਮੰਤਰੀ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ ਕਿ ਖਰਗੋਨ ਦੇ ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ ਨੇ ਸਾਡੇ ਬਹੁਤ ਸਾਰੇ ਸਨੇਹੀਆਂ ਨੂੰ ਬੇਵਕਤੀ ਹੀ ਖੋਹ ਲਿਆ। ਦਿਲ ਦੁੱਖ ਅਤੇ ਦਰਦ ਨਾਲ ਭਰਿਆ ਹੋਇਆ ਹੈ। ਮੈਂ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਨਾਲ ਹਾਂ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।