Shillong: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 1500 ਤੋਂ ਵੱਧ ਕਾਨੂੰਨ ਰੱਦ ਕਰਨ ਜਾ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਵੇਲਾ ਵਿਆਹ ਚੁੱਕੇ ਹਨ। ਹੁਣ ਇਨ੍ਹਾਂ ਕਾਨੂੰਨਾਂ ਦੀ ਕੋਈ ਲੋੜ ਨਹੀਂ ਰਹੀ ਹੈ। ਮੋਦੀ ਸਰਕਾਰ ਨੇ ਪਹਿਲਾਂ ਵੀ ਕਈ ਕਾਨੂੰਨਾਂ ਵਿੱਚ ਸੋਧ ਕੀਤੀ ਹੈ ਤੇ ਕਈਆਂ ਨੂੰ ਰੱਦ ਕੀਤਾ ਹੈ।
ਇਸ ਬਾਰੇ ਕੇਂਦਰੀ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੀ ਜ਼ਿੰਦਗੀ ’ਚ ਸਰਕਾਰੀ ਦਖਲ ਘਟਾਉਣਾ ਚਾਹੁੰਦੇ ਹਨ ਤੇ ਕੇਂਦਰ ਸਕਰਾਰ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ 1500 ਤੋਂ ਵੱਧ ਬੇਕਾਰ ਤੇ ਪੁਰਾਣੇ ਕਾਨੂੰਨ ਰੱਦ ਕਰੇਗੀ।
ਰਿਜਿਜੂ ਨੇ ਇੱਥੇ ਕਿਹਾ ਕਿ ਅਜਿਹੇ ਕਾਨੂੰਨ ਆਮ ਲੋਕਾਂ ਦੀ ਜ਼ਿੰਦਗੀ ’ਚ ਅੜਿੱਕਾ ਹਨ ਤੇ ਮੌਜੂਦਾ ਸਮੇਂ ਪ੍ਰਸੰਗਿਕ ਨਹੀਂ ਹਨ ਤੇ ਨਾ ਹੀ ਕਾਨੂੰਨ ਦੀਆਂ ਕਿਤਾਬਾਂ ’ਚ ਰਹਿਣ ਲਾਇਕ ਹਨ। ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਦੀ ਇੱਛਾ ਹੈ ਕਿ ਲੋਕਾਂ ’ਤੇ ਨਿਯਮਾਂ ਦੀ ਪਾਲਣਾ ਦਾ ਬੋਝ ਘੱਟ ਕੀਤਾ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਜਿੰਨੀ ਜ਼ਿਆਦਾ ਹੋ ਸਕੇ ਸ਼ਾਂਤੀ ਨਾਲ ਰਹਿ ਸਕਣ। ਉਹ ਆਮ ਲੋਕਾਂ ਦੀ ਜ਼ਿੰਦਗੀ ’ਚ ਸਰਕਾਰੀ ਦਖਲ ਘਟਾਉਣਾ ਚਾਹੁੰਦੇ ਹਨ।’
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਹੋ ਰਹੇ ਜੀ-20 ਸੰਮੇਲਨ ਨਾਲ ਪੰਜਾਬ ਦੀ ਕੌਮਾਂਤਰੀ ਪੱਧਰ 'ਤੇ ਬੱਲੇ-ਬੱਲੇ ਹੋਏਗੀ: ਸੀਐਮ ਭਗਵੰਤ ਮਾਨ
ਉਨ੍ਹਾਂ ਕਿਹਾ, ‘ਸਾਡੀ ਐਨਡੀਏ ਸਰਕਾਰ ਨੇ ਸਾਰੇ ਬੇਕਾਰ ਤੇ ਪੁਰਾਣੇ ਕਾਨੂੰਨਾਂ ਨੂੰ ਹਟਾਉਣ ਦਾ ਫ਼ੈਸਲਾ ਲਿਆ ਹੈ ਕਿਉਂਕਿ ਅਣਲੋੜੀਂਦੇ ਕਾਨੂੰਨ ਆਮ ਲੋਕਾਂ ਲਈ ਇੱਕ ਬੋਝ ਹਨ। ਅਸੀਂ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ 1500 ਤੋਂ ਵੱਧ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਮੈਂ ਕਈ ਹੋਰ ਰੱਦ ਕਰਨ ਯੋਗ ਕਾਨੂੰਨ ਪੇਸ਼ ਕਰਨ ਲਈ ਤਿਆਰ ਹਾਂ।’
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।