ਪੜਚੋਲ ਕਰੋ
(Source: ECI/ABP News)
ਸਿੰਘੂ ਬਾਰਡਰ ’ਤੇ ਕਿਸਾਨ ਦੀ ਖੁਦਕੁਸ਼ੀ ਮਗਰੋਂ ਜਥੇਬੰਦੀਆਂ ਦਾ ਵੱਡਾ ਐਲਾਨ
ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਦਾ ਰਾਹ ਛੱਡਦਿਆਂ ਸੰਘਰਸ਼ ਦਾ ਪੱਲਾ ਫੜਨ ਦੀ ਅਪੀਲ ਕੀਤੀ ਹੈ।
![ਸਿੰਘੂ ਬਾਰਡਰ ’ਤੇ ਕਿਸਾਨ ਦੀ ਖੁਦਕੁਸ਼ੀ ਮਗਰੋਂ ਜਥੇਬੰਦੀਆਂ ਦਾ ਵੱਡਾ ਐਲਾਨ Big announcement by organizations after farmer's suicide at Singhu border ਸਿੰਘੂ ਬਾਰਡਰ ’ਤੇ ਕਿਸਾਨ ਦੀ ਖੁਦਕੁਸ਼ੀ ਮਗਰੋਂ ਜਥੇਬੰਦੀਆਂ ਦਾ ਵੱਡਾ ਐਲਾਨ](https://static.abplive.com/wp-content/uploads/sites/5/2020/12/22123647/singhu-border.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਦਾ ਰਾਹ ਛੱਡਦਿਆਂ ਸੰਘਰਸ਼ ਦਾ ਪੱਲਾ ਫੜਨ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਤੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਸੰਘਰਸ਼ ਦੌਰਾਨ ਬੀਤੇ ਕੁਝ ਦਿਨਾਂ 'ਚ ਹੋਈਆਂ ਖ਼ੁਦਕੁਸ਼ੀਆਂ ਸਭ ਲਈ ਚਿੰਤਾ ਦਾ ਵਿਸ਼ਾ ਹੈ। ਸੰਘਰਸ਼ ਇੱਕੋ ਇੱਕ ਹੱਲ ਹੈ, ਸਾਡੇ ਸੰਘਰਸ਼ ਲੰਮੇ ਚੱਲ ਸਕਦੇ ਹਨ ਪਰ ਅਸੀਂ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਕਰ ਦਿਆਂਗੇ। ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਵਰਗਾ ਕਦਮ ਚੁੱਕਣਾ ਬੁਜ਼ਦਿਲੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੇ ਇਸ ਅੰਦੋਲਨ ਦੌਰਾਨ ਜਿਹੜੇ ਹੌਸਲੇ ਦਾ ਸਬੂਤ ਦਿੱਤਾ ਹੈ, ਉਸ ਦੀ ਚਰਚਾ ਇਸ ਵੇਲੇ ਪੂਰੀ ਦੁਨੀਆਂ ਵਿਚ ਹੈ, ਜੋ ਹਾਲਾਤ ਕਿਸਾਨਾਂ ਦੇ ਸਰਕਾਰਾਂ ਨੇ ਬਣਾਏ ਹਨ, ਬਹੁਤ ਚਿੰਤਾਜਨਕ ਹਨ ਪਰ ਸਾਨੂੰ ਆਪਣੇ ਗੌਰਵਮਈ ਵਿਰਸੇ ਨੂੰ ਨਹੀਂ ਭੁੱਲਣਾ ਚਾਹੀਦਾ। ਪੰਜਾਬ ਦੇ ਕਿਸਾਨਾਂ ਨੂੰ ਇਸ ਵੇਲੇ ਸੰਘਰਸ਼ ਵਿਚ ਵੱਡੇ ਭਰਾ ਦਾ ਰੋਲ ਮਿਲਿਆ ਹੈ ਤੇ ਵੱਡਾ ਭਰਾ ਖ਼ੁਦਕੁਸ਼ੀ ਨਹੀਂ ਕਰ ਸਕਦਾ। ਇਸ ਕਰਕੇ ਭੁੱਲ ਕੇ ਵੀ ਖ਼ੁਦਕੁਸ਼ੀ ਬਾਰੇ ਨਾ ਸੋਚੋ।
ਦੱਸ ਦਈਏ ਕਿ ਕੱਲ੍ਹ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਸੀ। 40 ਸਾਲਾ ਕਿਸਾਨ ਅਮਰਜੀਤ ਸਿੰਘ ਫ਼ਤਹਿਗੜ੍ਹ ਜ਼ਿਲ੍ਹੇ ਨਾਲ ਸਬੰਧਤ ਸੀ। ਉਸ ਨੇ ਸਿੰਘੂ ਬਾਰਡਰ 'ਤੇ ਸਲਫ਼ਾਸ ਖਾ ਲਈ ਜਿਸ ਨਾਲ ਉਸ ਦੀ ਮੌਤ ਹੋ ਗਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਪੰਜਾਬ
ਸਿਹਤ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)