ਨਵੀਂ ਦਿੱਲੀ: ਕੇਂਦਰ ਸਰਕਾਰ ਲਿਖਤੀ ਪ੍ਰਸਤਾਵ ਭੇਜ ਰਹੀ ਹੈ ਪਰ ਕਿਸਾਨ ਲੀਡਰਾਂ ਨੇ ਮੁੜ ਐਲਾਨ ਕੀਤਾ ਹੈ ਕਿ ਉਹ ਕਾਨੂੰਨ ਰੱਦ ਕਰਵਾਏ ਬਿਨਾ ਕਿਸੇ ਵੀ ਕੀਮਤ 'ਤੇ ਪਿੱਛੇ ਨਹੀਂ ਹਟਣਗੇ। ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਸਪਸ਼ਟ ਕੀਤਾ ਹੈ ਕਿ ਕਿਸਾਨਾਂ ਦੇ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਵਿੱਚ ਨਾ ਤਾਂ ਕਿਸੇ ਦੀ ਹਾਰ ਹੈ ਤੇ ਨਾ ਹੀ ਕੋਈ ਜਿੱਤ। ਕੇਂਦਰ ਸਰਕਾਰ ਤੇ ਕਿਸਾਨ ਮਿਲ ਕੇ ਇਸ ਮਸਲੇ ਦਾ ਹੱਲ ਕਰਨਗੇ।

ਦੱਸ ਦਈਏ ਕਿ ਕਿਸਾਨ ਪਿਛਲੇ ਦੋ ਹਫਤਿਆਂ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਗਾਜੀਪੁਰ ਸਰਹੱਦ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਸਿੰਘੂ ਸਰਹੱਦ 'ਤੇ ਜਾਣਗੇ, ਜਿੱਥੇ ਉਹ ਹੋਰ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰਨਗੇ। ਟਿਕੈਤ ਨੇ ਕਿਹਾ ਕਿ ਸਰਕਾਰ ਪ੍ਰਸਤਾਵ ਦੇਵੇਗੀ, ਉਸ ਤੋਂ ਬਾਅਦ ਅਸੀਂ ਦੇਖਾਂਗੇ ਕਿ ਕੀ ਕਰਨਾ ਹੈ।


Farmer anthem Song: ਕਿਸਾਨਾਂ ਅੰਦੋਲਨ ਦੀ ਹਮਾਇਤ 'ਚ ਕਿਸਾਨ ਐਂਥਮ ਲਾਂਚ, 'ਹੱਕ ਹੈ ਕਿਸਾਨ ਕਾ ਖੈਰਾਤ ਨਹੀਂ, ਲੈ ਲੇਂਗੇ ਹੱਕ ਤੇ ਮਜ਼ਾਕ ਨਹੀਂ'

ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਸਤਾਵ ‘ਤੇ ਵਿਚਾਰ ਕੀਤਾ ਜਾਵੇਗਾ, ਬੈਠਕ (ਗੱਲਬਾਤ ਦਾ ਛੇਵਾਂ ਦੌਰ) ਰੱਦ ਕਰ ਦਿੱਤਾ ਗਿਆ ਹੈ। ਪਹਿਲੀ ਵਾਰ ਸਰਕਾਰ ਦੇ ਦਸਤਾਵੇਜ਼ ਦਾ ਖੁਲਾਸਾ ਹੋਏਗਾ, ਪ੍ਰਸਤਾਵ ਤੋਂ ਬਾਅਦ ਅੰਦੋਲਨ ਦੀ ਅੱਗੇ ਦੀ ਰੂਪ-ਰੇਖਾ ਦਾ ਫੈਸਲਾ ਕੀਤਾ ਜਾਵੇਗਾ।

ਦੱਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਿਸਾਨਾਂ ਦੀ ਬੈਠਕ ਘੰਟਿਆਂ ਤੱਕ ਚੱਲੀ। ਜਾਣਕਾਰੀ ਮੁਤਾਬਕ ਸਰਕਾਰ ਨੇ ਸਪੱਸ਼ਟ ਕੀਤਾ ਕਿ ਖੇਤੀਬਾੜੀ ਦੇ ਕਾਨੂੰਨ ਵਾਪਸ ਨਹੀਂ ਲਏ ਜਾਣਗੇ। ਹਾਲਾਂਕਿ, ਸਰਕਾਰ ਕਾਨੂੰਨ ਵਿਚ ਕੁਝ ਸੋਧਾਂ ਕਰ ਸਕਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904