ਨਵੀਂ ਦਿੱਲੀ: ਕਿਸਾਨ ਲੀਡਰਾਂ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਦਿੱਲੀ ਅੰਦਰ ਨਾ ਦਾਖਲ ਹੋਣ ਦਾ ਫੈਸਲਾ ਕੀਤਾ ਹੈ ਪਰ ਰਾਜਧਾਨੀ ਨੂੰ ਚੁਫੇਰਿਓਂ ਘੇਰਿਆ ਜਾਵੇਗਾ। ਉੱਤਰ ਪ੍ਰਦੇਸ਼ ਤੇ ਰਾਜਸਥਾਨ ਨੂੰ ਜਾਣ ਵਾਲੇ ਰਾਹ ਸੀਲ ਕੀਤੇ ਜਾਣਗੇ।

ਕਿਸਾਨ ਲੀਡਰ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਹੈ ਕਿ ਸਾਡਾ ਫੈਸਲਾ ਇਹੀ ਹੈ ਕਿ ਤਿੰਨੇ ਕਾਨੂੰਨ ਰੱਦ ਕਰੋ। ਉਨ੍ਹਾਂ ਕਿਹਾ ਹੈ ਕਿ ਸੋਧਾਂ ਮਨਜ਼ੂਰ ਨਹੀਂ ਹਨ। ਇਸ ਤੋਂ ਸਪਸ਼ਟ ਹੈ ਕਿ ਸੰਘਰਸ਼ ਅਜੇ ਜਾਰੀ ਰਹੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904