ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਮੌਜੂਦਾ ਵਿਧਾਇਕ ਕਾਂਗਰਸ ਵਿਚ ਸ਼ਾਮਲ
ਹਰਿਆਣਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਦਿੱਲੀ 'ਚ ਇਕ ਹੋਰ ਝਟਕਾ ਲੱਗਾ ਹੈ। ਦਿੱਲੀ ਦੇ ਸਾਬਕਾ ਮੰਤਰੀ ਅਤੇ ਸੀਮਾਪੁਰੀ ਵਿਧਾਨ ਸਭਾ ਸੀਟ ਤੋਂ 'ਆਪ' ਵਿਧਾਇਕ ਰਾਜਿੰਦਰ ਪਾਲ ਗੌਤਮ ਅੱਜ 'ਆਪ' ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ ਹਨ।
MLA Rajinder Pal Gautam left Aam Aadmi Party: ਹਰਿਆਣਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਦਿੱਲੀ 'ਚ ਇਕ ਹੋਰ ਝਟਕਾ ਲੱਗਾ ਹੈ। ਦਿੱਲੀ ਦੇ ਸਾਬਕਾ ਮੰਤਰੀ ਅਤੇ ਸੀਮਾਪੁਰੀ ਵਿਧਾਨ ਸਭਾ ਸੀਟ ਤੋਂ 'ਆਪ' ਵਿਧਾਇਕ ਰਾਜਿੰਦਰ ਪਾਲ ਗੌਤਮ ਅੱਜ 'ਆਪ' ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ ਹਨ।
ਦਰਅਸਲ, ਹਰਿਆਣਾ ਵਿਚ ਗਠਜੋੜ ਦੀਆਂ ਗੱਲਾਂ ਵਿਚਾਲੇ ਕਾਂਗਰਸ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। 'ਆਪ' ਵਿਧਾਇਕ ਅਤੇ ਸਾਬਕਾ ਮੰਤਰੀ ਰਾਜੇਂਦਰ ਪਾਲ ਗੌਤਮ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ ਹਨ।
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਗਠਜੋੜ ਨੂੰ ਲੈ ਕੇ 'ਆਪ' ਅਤੇ ਕਾਂਗਰਸ ਵਿਚਾਲੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਸੂਤਰਾਂ ਨੇ ਦੱਸਿਆ ਕਿ 'ਆਪ' 90 ਵਿਚੋਂ 10 ਸੀਟਾਂ ਦੀ ਮੰਗ ਕਰ ਰਹੀ ਹੈ। ਜਦਕਿ ਕਾਂਗਰਸ ਇਸ ਲਈ ਤਿਆਰ ਨਹੀਂ ਹੈ। ਪਾਰਟੀ ‘ਆਪ’ ਨੂੰ 5 ਤੋਂ ਵੱਧ ਸੀਟਾਂ ਦੇਣ ਲਈ ਤਿਆਰ ਨਹੀਂ ਹੈ।
ਰਾਜੇਂਦਰ ਪਾਲ ਗੌਤਮ ਇੱਕ ਦਲਿਤ ਕਾਰਕੁਨ ਅਤੇ ਵਕੀਲ ਹੋਣ ਦੇ ਨਾਲ-ਨਾਲ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਸੀਮਾਪੁਰੀ ਸੀਟ ਤੋਂ ਭਾਜਪਾ ਨੇਤਾ ਨੂੰ 48,821 ਵੋਟਾਂ ਨਾਲ ਹਰਾਇਆ ਸੀ। 2020 ਦੀਆਂ ਚੋਣਾਂ ਵਿੱਚ ਉਨ੍ਹਾਂ ਨੇ ਲੋਜਪਾ ਉਮੀਦਵਾਰ ਸੰਤ ਲਾਲ ਨੂੰ ਹਰਾਇਆ ਸੀ।
ਰਾਜਿੰਦਰ ਪਾਲ ਗੌਤਮ 2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਰਾਜੇਂਦਰ ਗੌਤਮ ਦਿੱਲੀ ਯੂਨੀਵਰਸਿਟੀ ਤੋਂ ਲਾਅ ਗ੍ਰੈਜੂਏਟ ਹਨ। ਉਨ੍ਹਾਂ ਨੇ ਲੇਬਰ ਲਾਅ ਵਿੱਚ ਡਿਪਲੋਮਾ ਅਤੇ ਮਨੁੱਖੀ ਸਰੋਤ ਪ੍ਰਬੰਧਨ ਵਿੱਚ ਪੋਸਟ ਗ੍ਰੈਜੂਏਟ ਡਿਪਲੋਮਾ ਕੀਤਾ ਹੈ। ਰਾਜੇਂਦਰ ਗੌਤਮ ਨੇ 9 ਅਕਤੂਬਰ 2022 ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ lਤੁਸੀਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੀ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।