ਨਵੀਂ ਦਿੱਲੀ: ਬੀਜੇਪੀ ਨੂੰ ਇੱਕ ਵਾਰ ਫੇਰ ਵੱਡਾ ਝਟਕਾ ਲਗਾ ਹੈ।ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪਰੀਓ ਭਾਜਪਾ ਛੱਡ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਵਿੱਚ ਸ਼ਾਮਲ ਹੋ ਗਏ ਹਨ।
ਕੁਝ ਮਹੀਨੇ ਪਹਿਲਾਂ, ਬਾਬੁਲ ਸੁਪਰੀਓ ਨੇ ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਬਾਅਦ ਵਿੱਚ ਉਸਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਵੀ ਕਰ ਦਿੱਤਾ ਸੀ।