ਨਵੀਂ ਦਿੱਲੀ: ਖੇਤੀ ਕਾਨੂੰਨਾਂ ਤੇ ਸੁਪਰੀਮ ਕੋਰਟ ਨੇ ਅੰਤਰਿਮ ਰੋਕ ਲਾ ਦਿੱਤੀ ਹੈ। ਅਗਲੀ ਸੁਣਵਾਈ ਤੱਕ ਇਹ ਰੋਕ ਜਾਰੀ ਰਹੇਗੀ।ਅਦਾਲਤ ਨੇ ਇੱਕ ਚਾਰ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਇਹ ਵੀ ਸਾਫ ਕਰ ਦਿੱਤਾ ਹੈ ਕਿ ਉਹ ਰੋਕ ਅੰਤਰਿਮ ਹੈ।
ਉਧਰ ਕਿਸਾਨਾਂ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਉਹ ਕਿਸੇ ਵੀ ਕਮੇਟੀ ਦਾ ਹਿੱਸਾ ਨਹੀਂ ਬਣਨਗੇ। ਕਿਸਾਨ 26 ਜਨਵਰੀ ਨੂੰ ਦਿੱਲੀ ਦੇ ਦੁਆਲੇ ਟਰੈਕਟਰ ਮਾਰਚ ਵੀ ਕੱਢਣਗੇ।