Delhi air pollution News: ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਤਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਹਵਾ ਪ੍ਰਦੂਸ਼ਣ ਦੇ ਖਤਰਨਾਕ ਪੱਧਰ ਨੂੰ ਦੇਖਦੇ ਹੋਏ ਸਰਕਾਰ ਨੇ ਪ੍ਰਾਇਮਰੀ ਸਕੂਲਾਂ ਨੂੰ 10 ਨਵੰਬਰ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਮਿਆਦ ਦੇ ਦੌਰਾਨ, ਸਕੂਲਾਂ ਨੂੰ ਗ੍ਰੇਡ 6 ਤੋਂ 12 ਲਈ ਆਨਲਾਈਨ ਕਲਾਸਾਂ ਵਿੱਚ ਸ਼ਿਫਟ ਕਰਨ ਦਾ ਵਿਕਲਪ ਦਿੱਤਾ ਗਿਆ ਹੈ।
ਦਿੱਲੀ ਸਰਕਾਰ 'ਚ ਸਿੱਖਿਆ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ 'ਚ ਹਵਾ ਪ੍ਰਦੂਸ਼ਣ ਦਾ ਉੱਚ ਪੱਧਰ ਸਿਹਤ ਦੇ ਲਿਹਾਜ਼ ਨਾਲ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਖਾਸ ਕਰਕੇ ਇਹ ਬੱਚਿਆਂ ਲਈ ਬਹੁਤ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਇਹੀ ਕਾਰਨ ਹੈ ਕਿ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ 10 ਨਵੰਬਰ 2023 ਤੱਕ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ।