ਚੰਡੀਗੜ੍ਹ: ਕਿਸਾਨ ਸੰਘਰਸ਼ ਦੀ ਹਮਾਇਤ 'ਚ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੇ ਵੱਡਾ ਫੈਸਲਾ ਲਿਆ ਹੈ। ਖਿਡਾਰੀ ਆਪਣੇ ਅਰਜੁਨ ਐਵਾਰਡ, ਪਦਮਸ੍ਰੀ ਤੇ ਦਰੋਣਾਚਾਰੀਆ ਸਮੇਤ ਕੇਂਦਰ ਸਰਕਾਰ ਵੱਲੋਂ ਦਿੱਤੇ ਸਨਮਾਨ ਕਿਸਾਨਾਂ ਨਾਲ ਕੀਤੇ ਜਾ ਰਹੇ ਧੱਕੇ ਵਿਰੁੱਧ 5 ਦਸੰਬਰ ਨੂੰ ਵਾਪਸ ਕਰਨਗੇ।

ਪਦਮਸ੍ਰੀ ਪਹਿਲਵਾਨ ਕਰਤਾਰ ਸਿੰਘ, ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ, ਗੋਲਡਨ ਗਰਲ ਵਜੋਂ ਜਾਣੀ ਜਾਂਦੀ ਹਾਕੀ ਓਲੰਪੀਅਨ ਰਾਜਵੀਰ ਕੌਰ, ਸਾਬਕਾ ਕ੍ਰਿਕਟ ਕੋਚ ਪ੍ਰੋ. ਰਾਜਿੰਦਰ ਸਿੰਘ ਤੇ ਧਿਆਨ ਚੰਦ ਐਵਾਰਡੀ ਓਲੰਪੀਅਨ ਗੁਰਮੇਲ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਆਪਣੇ ਐਵਾਰਡ ਸਰਕਾਰ ਨੂੰ ਮੋੜਨਗੇ।

ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ ਨੇ ਕਿਹਾ ਕਿ 5 ਦਸੰਬਰ ਨੂੰ ਜਦੋਂ ਐਵਾਰਡ ਵਾਪਸ ਕਰਨ ਜਾਣਾ ਹੈ, ਉਦੋਂ ਸੂਬੇ ਵਿਚੋਂ ਹੋਰ ਵੀ ਬਹੁਤ ਸਾਰੇ ਖਿਡਾਰੀਆਂ ਨੇ ਉਨ੍ਹਾਂ ਨਾਲ ਜਾਣ ਦੀ ਸਹਿਮਤੀ ਪ੍ਰਗਟਾਈ ਹੈ।