Farmers Protest: ਕਿਸਾਨਾਂ 'ਤੇ ਦੇਸ਼ ਧ੍ਰੋਹ ਦਾ ਮਾਮਲਾ ਹੋਰ ਭਖਿਆ, ਹਰਿਆਣਾ ਦੇ ਸਿਰਸਾ ਵਿੱਚ ਹਾਈ ਅਲਰਟ
11 ਜੁਲਾਈ ਨੂੰ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਗੱਡੀ 'ਤੇ ਪੱਥਰ ਸੁੱਟੇ ਗਏ। ਇਸ ਮਾਮਲੇ ਵਿੱਚ ਪੰਜ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਿਰਸਾ: ਹਰਿਆਣਾ ਦੇ ਡਿਪਟੀ ਸਪੀਕਰ ਅਤੇ ਭਾਜਪਾ ਨੇਤਾ ਰਣਬੀਰ ਗੰਗਵਾ ‘ਤੇ ਹੋਏ ਕਥਿਤ ਹਮਲੇ ਦੇ ਮਾਮਲੇ ਵਿੱਚ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਮਾਮਲਾ ਗਰਮਾ ਰਿਹਾ ਹੈ। ਦੇਸ਼ ਧ੍ਰੋਹ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਕਿਸਾਨਾਂ ਨੇ ਸ਼ਨੀਵਾਰ ਨੂੰ ਪ੍ਰਦਰਸ਼ਨ ਦੀ ਤਿਆਰੀ ਕੀਤੀ। ਹਰਿਆਣੇ ਦੇ ਸਿਰਸਾ ਵਿੱਚ ਅਰਧ ਸੈਨਿਕ ਬਲਾਂ ਦੀ ਭਾਰੀ ਤਾਇਨਾਤੀ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਕੀਤੀ ਗਈ ਹੈ।
ਦੱਸ ਦਈਏ ਕਿ ਸਿਰਸਾ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਐਤਵਾਰ (11 ਜੁਲਾਈ) ਨੂੰ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਗੱਡੀ ‘ਤੇ ਪੱਥਰਬਾਜ਼ੀ ਕੀਤੀ ਗਈ। ਵੀਰਵਾਰ ਨੂੰ ਛਾਪੇਮਾਰੀ ਕਰਕੇ ਇਸ ਮਾਮਲੇ ਵਿਚ ਪੰਜ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦਿੱਲੀ ਤੋਂ ਲਗਪਗ 250 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਸਿਰਸਾ ਕਿਸਾਨਾਂ ਦੀ ਬੈਠਕ ਤੋਂ ਪਹਿਲਾਂ ਹਾਈ ਅਲਰਟ 'ਤੇ ਹੈ। ਕਿਸਾਨ ਆਗੂ ਮੰਗ ਕਰਦੇ ਹਨ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਰਿਹਾ ਕੀਤਾ ਜਾਵੇ। ਕਿਸਾਨਾਂ ਵਲੋਂ ਪੁਲਿਸ ਸੁਪਰਡੈਂਟ ਦੇ ਦਫ਼ਤਰ ਘੇਰਾਓ ਦੀ ਵੀ ਯੋਜਨਾ ਬਣਾ ਰਹੇ ਹਨ। ਇਸ ਪ੍ਰਦਰਸ਼ਨ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਐਤਵਾਰ ਨੂੰ ਵਿਵਾਦਤ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਦੌਰਾਨ ਭਾਜਪਾ ਦੇ ਰਣਬੀਰ ਗੰਗਵਾ 'ਤੇ ਕਥਿਤ ਤੌਰ 'ਤੇ ਹਮਲਾ ਕੀਤਾ ਗਿਆ ਸੀ ਅਤੇ ਉਸ ਦੀ ਸਰਕਾਰੀ ਵਾਹਨ ਨੂੰ ਨੁਕਸਾਨ ਪਹੁੰਚਿਆ ਸੀ।
ਰਣਬੀਰ ਗੰਗਵਾ ਦੀ ਕਾਰ ‘ਤੇ ਹੋਏ ਹਮਲੇ ਦੀ ਘਟਨਾ ਦੇ ਸਬੰਧ ਵਿੱਚ ਸਿਰਸਾ ਪੁਲਿਸ ਨੇ ਸੌ ਤੋਂ ਵੱਧ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਵੱਖ-ਵੱਖ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਧਾਰਾ 124 (ਏ) (ਦੇਸ਼ ਧ੍ਰੋਹ) ਨੂੰ ਵੀ ਐਫਆਈਆਰ ਵਿਚ ਸ਼ਾਮਲ ਕੀਤਾ ਗਿਆ ਹੈ। ਨਵੰਬਰ ਦੇ ਅੰਤ ਤੋਂ ਵਿਵਾਦਪੂਰਨ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ 'ਤੇ ਪਹਿਲੀ ਵਾਰ ਦੇਸ਼ ਧ੍ਰੋਹ ਦਾ ਦੋਸ਼ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ: Pawar Meets Modi: NCP ਮੁਖੀ ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਤਕਰੀਬਨ ਇੱਕ ਘੰਟਾ ਹੋਈ ਗੱਲਬਾਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904