(Source: ECI/ABP News)
Factory Blast: ਮੱਧ ਪ੍ਰਦੇਸ਼ ਦੇ ਹਰਦਾ ਦੀ ਪਟਾਖਾ ਫੈਕਟਰੀ 'ਚ ਵੱਡਾ ਧਮਾਕਾ, 6 ਦੀ ਮੌਤ, 40 ਤੋਂ ਵੱਧ ਜ਼ਖ਼ਮੀ
ਹਰਦਾ ਵਿੱਚ ਇੱਕ ਪਟਾਖਾ ਫੈਕਟਰੀ ਵਿੱਚ ਅਚਾਨਕ ਵੱਡਾ ਧਮਾਕਾ ਹੋ ਗਿਆ ਜਿਸ ਵਿੱਚ 6 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ ਜਦੋਂ ਕਿ 40 ਤੋਂ ਜ਼ਿਆਦਾ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਧਮਾਕੇ ਨਾਲ ਪੂਰਾ ਸ਼ਹਿਰ ਹਿੱਲ ਗਿਆ। ਜਾਣਕਾਰੀ ਮੁਤਬਾਕ, ਇਸ ਦੀ ਅੱਗ ਵਿੱਚ ਆਸਪਾਸ ਦੇ 50 ਦੇ ਕਰੀਬ ਲਪੇਟ ਵਿੱਚ ਆ ਗਏ ਹਨ।
![Factory Blast: ਮੱਧ ਪ੍ਰਦੇਸ਼ ਦੇ ਹਰਦਾ ਦੀ ਪਟਾਖਾ ਫੈਕਟਰੀ 'ਚ ਵੱਡਾ ਧਮਾਕਾ, 6 ਦੀ ਮੌਤ, 40 ਤੋਂ ਵੱਧ ਜ਼ਖ਼ਮੀ Big explosion in Madhya Pradeshs Harda firecracker factory 6 dead more than 40 injured Factory Blast: ਮੱਧ ਪ੍ਰਦੇਸ਼ ਦੇ ਹਰਦਾ ਦੀ ਪਟਾਖਾ ਫੈਕਟਰੀ 'ਚ ਵੱਡਾ ਧਮਾਕਾ, 6 ਦੀ ਮੌਤ, 40 ਤੋਂ ਵੱਧ ਜ਼ਖ਼ਮੀ](https://feeds.abplive.com/onecms/images/uploaded-images/2024/02/06/841521afbb1f81bbecb708f3680587901707207285990674_original.jpg?impolicy=abp_cdn&imwidth=1200&height=675)
Harda Factory Blast: ਮੱਧ ਪ੍ਰਦੇਸ਼ ਦੇ ਹਰਦਾ ਵਿੱਚ ਇੱਕ ਪਟਾਖਾ ਫੈਕਟਰੀ ਵਿੱਚ ਅਚਾਨਕ ਵੱਡਾ ਧਮਾਕਾ ਹੋ ਗਿਆ ਜਿਸ ਵਿੱਚ 6 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ ਜਦੋਂ ਕਿ 40 ਤੋਂ ਜ਼ਿਆਦਾ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਧਮਾਕੇ ਨਾਲ ਪੂਰਾ ਸ਼ਹਿਰ ਹਿੱਲ ਗਿਆ। ਜਾਣਕਾਰੀ ਮੁਤਬਾਕ, ਇਸ ਦੀ ਅੱਗ ਵਿੱਚ ਆਸਪਾਸ ਦੇ 50 ਦੇ ਕਰੀਬ ਲਪੇਟ ਵਿੱਚ ਆ ਗਏ ਹਨ। ਫਿਲਹਾਲ 20 ਤੋਂ ਜ਼ਿਆਦਾ ਲੋਕਾਂ ਨੂੰ ਬਚਾ ਕੇ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਆਸਪਾਸ ਦੇ ਇਲਾਕੇ ਦੀਆਂ ਕਈ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉੱਤੇ ਪੁੱਜ ਗਈਆਂ ਹਨ।
#WATCH | Madhya Pradesh: People injured in the massive fire that broke out in a firecracker factory in Harda, are being shifted to a hospital for treatment. Fire tenders have reached the spot, several people are feared trapped. pic.twitter.com/rwEzdIUUJX
— ANI (@ANI) February 6, 2024
ਜਾਣਕਾਰੀ ਮੁਤਾਬਕ, ਮਗਰਧਾ ਰੋਡ ਉੱਤੇ ਇੱਕ ਨਜਾਇਜ਼ ਪਟਾਖਾ ਫੈਕਟਰੀ ਵਿੱਚ ਸਵੇਰੇ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲਈ ਗਈ ਜਿਸ ਦੀਆਂ ਲਪਟਾਂ ਦੂਰ ਤੱਕ ਦਿਖਾਈ ਦੇਣ ਲੱਗੀਆਂ। ਇਸ ਤੋਂ ਬਾਅਦ ਇਸ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਮਿਲੀ ਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉੱਤੇ ਪੁੱਜੀਆਂ
ਇਸ ਤੋਂ ਬਾਅਦ ਮੁੱਖ ਮੰਤਰੀ ਡਾ ਮੋਹਨ ਯਾਦਵ ਨੇ ਮੰਤਰੀਆਂ ਨੂੰ ਤਰੰਤ ਉੱਥੇ ਪੁੱਜਣ ਦੇ ਆਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਭੋਪਾਲ ਤੇ ਇੰਦੌਰ ਦੇ ਮੈਡੀਕਲ ਕਾਲਜ, ਏਮਜ ਨੂੰ ਵੀ ਤਿਆਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ।.
ਇਸ ਤੋਂ ਇਲ਼ਾਵਾ ਇੰਦੌਰ ਤੇ ਭੋਪਾਲ ਤੋਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਭੇਜਿਆ ਜਾ ਰਿਹਾ ਹੈ ਤੇ ਰਾਹਤ ਕਾਰਜ ਲਈ ਸੀਨੀਅਰ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)