Ram Rahim Dera Sirsa Satsang: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਜੇਲ੍ਹ ਵਿਚੋਂ ਬਾਹਰ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਆਪਣਾ ਕੰਮ ਕਰ ਦਿੱਤਾ ਹੈ। ਚੋਣਾਂ ਤੋਂ ਪਹਿਲਾਂ ਫਰੋਲ ਦੇਣ 'ਤੇ ਸ਼੍ਰੋਮਣੀ ਕਮੇਟੀ ਨੇ ਵੀ ਸਵਾਲ ਖੜ੍ਹੇ ਕੀਤੇ ਸੀ ਕਿ ਸਿਰਫ਼ ਸਿਆਸੀ ਲਾਹਾ ਲੈਣ ਦੇ ਲਈ ਰਾਮ ਰਹੀਮ ਨੂੰ ਛੁੱਟੀ ਦਿੱਤੀ ਗਈ ਹੈ। ਜਿਸ ਦਾ ਇਹ ਅਸਰ ਦੇਖਣ ਨੂੰ ਵੀ ਮਿਲਿਆ ਹੈ। 


ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਲ 'ਤੇ ਜੇਲ੍ਹ 'ਚੋਂ ਬਾਹਰ ਆਉਣ ਮਗਰੋਂ ਸਿਰਸਾ 'ਚ ਡੇਰਾ ਪ੍ਰੇਮੀਆਂ ਦਾ ਵੱਡਾ ਇਕੱਠ ਹੋਇਆ। ਡੇਰਾ ਮੁਖੀ ਨੇ ਯੂਪੀ ਦੇ ਬਰਨਾਵਾ ਤੋਂ ਡੇਰਾ ਸਿਰਸਾ ਦੇ ਸ਼ਰਧਾਲੂਆਂ ਨੂੰ ਆਨਲਾਈਨ ਸੰਬੋਧਨ ਕੀਤਾ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਜਾਰੀ ਰੱਖਣ ਦੇ ਨਾਲ-ਨਾਲ ਬੇਸਹਾਰਾ ਵਿਅਕਤੀਆਂ ਨੂੰ ਗੋਦ ਲੈਣ ਦਾ ਵੀ ਐਲਾਨ ਕੀਤਾ। 


 




ਉਧਰ ਸਿਆਸੀ ਹਲਕਿਆਂ ਵਿੱਚ ਇਸ ਇਕੱਠ ਨੂੰ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਡੇਰੇ ਨੇ ਸਿਆਸੀ ਵਿੰਗ ਵੀ ਬਣਾਇਆ ਹੋਇਆ ਹੈ ਜੋ ਚੋਣਾਂ ਦੌਰਾਨ ਫ਼ੈਸਲੇ ਕਰਦਾ ਰਹਿੰਦਾ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਡੇਰਾ ਪ੍ਰੇਮੀ ਕਈ ਥਾਵਾਂ 'ਤੇ ਚੋਣ ਨੀਤੀਆਂ ਨੂੰ ਪ੍ਰਭਾਵਿਤ ਕਰ ਸਕਦੇ ਹਨ।





ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਛੁੱਟੀ ਦਿੱਤੀ ਹੈ। ਬੀਤੇ ਮੰਗਲਵਾਰ ਸਵੇਰੇ 6.46 ਵਜੇ ਹਨੀਪ੍ਰੀਤ ਸੁਨਾਰੀਆ ਜੇਲ੍ਹ ਤੋਂ ਰਾਮ ਰਹੀਮ ਦੇ ਨਾਲ ਯੂਪੀ ਦੇ ਬਰਨਾਵਾ ਆਸ਼ਰਮ ਲਈ ਰਵਾਨਾ ਹੋਈ ਸੀ।


ਹਨੀਪ੍ਰੀਤ ਤੋਂ ਇਲਾਵਾ ਇੱਕ ਕਾਰ ਵਿੱਚ ਡਰਾਈਵਰ ਰਾਜਾ ਅਤੇ ਸੀਪੀ ਅਰੋੜਾ ਸਨ, ਜਦੋਂਕਿ ਦੂਜੀ ਕਾਰ ਵਿੱਚ ਡਰਾਈਵਰ ਪ੍ਰੀਤਮ, ਐਡਵੋਕੇਟ ਹਰਸ਼ ਅਰੋੜਾ ਅਤੇ ਡਾਕਟਰ ਪੀਆਰ ਨੈਨ ਸਨ। 




 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial