ਲਖੀਮਪੁਰ ਖੀਰੀ: ਲਖੀਮਪੁਰ ਖੀਰੀ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਆਸ਼ੀਸ਼ ਮਿਸ਼ਰਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਆਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਹੈ। ਇਸ ਕਰਕੇ ਇਹ ਕੇਸ ਕਾਫੀ ਹਾਈ ਪ੍ਰੋਫਾਈਲ ਹੈ।

ਕਿਹਾ ਜਾ ਰਿਹਾ ਹੈ ਕਿ ਡੇਂਗੂ ਦੇ ਲੱਛਣਾਂ ਮਗਰੋਂ ਆਸ਼ੀਸ਼ ਮਿਸ਼ਰਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਪੀਪੀ ਸਿੰਘ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਨੂੰ ਡੇਂਗੂ ਹੋਣ ਦੀ ਭਾਵੇਂ ਪੁਸ਼ਟੀ ਨਹੀਂ ਹੋਈ, ਪਰ ਉਸ ਦੇ ਨਮੂਨੇ ਸ਼ੁੱਕਰਵਾਰ ਨੂੰ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਤਸਵੀਰ ਸਾਫ ਹੋਵੇਗੀ।

ਦੱਸ ਦਈਏ ਕਿ ਲਖੀਮਪੁਰ ਖੀਰੀ ਵਿੱਚ ਬੀਜੇਪੀ ਦੀਆਂ ਗੱਡੀਆਂ ਦੇ ਕਾਫਲੇ ਨੇ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਇਸ ਹਾਦਸੇ ਵਿੱਚ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ। ਇਸ ਦੌਰਾਨ ਤਿੰਨ ਬੀਜੇਪੀ ਵਰਕਰ ਵੀ ਮਰੇ ਸੀ। ਇਲਜਾਮ ਲੱਗਾ ਸੀ ਇਹ ਸਭ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਕਰਵਾਇਆ ਹੈ।