PM Modi Pushes Work From Home Revival: ਦੇਸ਼ ਦੀ ਜਨਤਾ ਵਿਚਾਲੇ ਇਸ ਸਮੇਂ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਨੇ ਲੋਕਾਂ ਦੇ ਦਿਲਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਦੱਸ ਦੇਈਏ ਕਿ ਅਮਰੀਕਾ ਅਤੇ ਈਰਾਨ ਵਿਚਾਲੇ ਜਾਰੀ ਜੰਗ ਕਾਰਨ ਪੈਦਾ ਹੋਏ ਆਰਥਿਕ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸਿਆਂ ਨੂੰ ਇੱਕ ਬੇਹੱਦ ਅਹਿਮ ਅਪੀਲ ਕੀਤੀ ਹੈ। ਪੀਐਮ ਮੋਦੀ ਨੇ ਸੁਝਾਅ ਦਿੱਤਾ ਹੈ ਕਿ ਰਾਸ਼ਟਰੀ ਹਿੱਤ ਵਿੱਚ ਕੋਰੋਨਾ ਕਾਲ ਦੌਰਾਨ ਅਪਣਾਈਆਂ ਗਈਆਂ ਪ੍ਰਣਾਲੀਆਂ, ਜਿਵੇਂ ਕਿ 'ਵਰਕ ਫਰੌਮ ਹੋਮ' (WFH) ਅਤੇ ਵਰਚੁਅਲ ਕਾਨਫਰੰਸਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ।

Continues below advertisement

ਜੰਗ ਕਾਰਨ ਹਿੱਲੀ ਵਿਸ਼ਵ ਅਰਥਵਿਵਸਥਾ 

ਹੈਦਰਾਬਾਦ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਚੱਲ ਰਹੀ ਜੰਗ ਨੇ ਵਿਸ਼ਵ ਅਰਥਵਿਵਸਥਾ ਨੂੰ ਹਿਲਾ ਕੇ ਰੱਖ ਦਿੱਤਾ ਹੈ, ਜਿਸ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਦੇ ਕਰੀਬ ਪਹੁੰਚ ਗਈਆਂ ਹਨ। ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਆਯਾਤਕ ਹੋਣ ਕਰਕੇ ਇਸ ਸੰਕਟ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ।

Continues below advertisement

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੈਟਰੋਲ ਅਤੇ ਡੀਜ਼ਲ ਦੀ ਵਰਤੋਂ ਸੰਜਮ ਨਾਲ ਕਰਨ। ਉਨ੍ਹਾਂ ਨੇ ਜਨਤਕ ਆਵਾਜਾਈ ਜਿਵੇਂ ਕਿ ਮੈਟਰੋ, ਬੱਸਾਂ ਅਤੇ ਰੇਲਗੱਡੀਆਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਨਿੱਜੀ ਯਾਤਰਾ ਲਈ 'ਕਾਰਪੂਲਿੰਗ' ਨੂੰ ਉਤਸ਼ਾਹਿਤ ਕਰਨ ਲਈ ਕਿਹਾ। ਪੀਐਮ ਅਨੁਸਾਰ, "ਅੱਜ ਸਮੇਂ ਦੀ ਮੰਗ ਹੈ ਕਿ ਅਸੀਂ ਵਿਦੇਸ਼ੀ ਮੁਦਰਾ ਬਚਾਉਣ ਲਈ ਵਰਕ ਫਰੌਮ ਹੋਮ ਅਤੇ ਆਨਲਾਈਨ ਮੀਟਿੰਗਾਂ ਨੂੰ ਮੁੜ ਤਰਜੀਹ ਦੇਈਏ"।

ਭਾਰਤ ਵਿੱਚ ਹਰ ਚੀਜ਼ ਮਹਿੰਗੀ ਹੋ ਰਹੀ

ਇਸ ਜੰਗ ਅਤੇ ਹੋਰਮੁਜ਼ ਜਲਡਮਰੂਮੱਧ ਵਿੱਚ ਪੈਦਾ ਹੋਈ ਰੁਕਾਵਟ ਕਾਰਨ ਭਾਰਤ ਵਿੱਚ ਹਰ ਚੀਜ਼ ਮਹਿੰਗੀ ਹੋ ਰਹੀ ਹੈ। ਰਸੋਈ ਗੈਸ (LNG) ਦੇ ਕਮਰਸ਼ੀਅਲ ਸਿਲੰਡਰਾਂ ਦੀ ਕੀਮਤ ਵਿੱਚ ਪਹਿਲਾਂ ਹੀ 1,000 ਰੁਪਏ ਤੋਂ ਵੱਧ ਦਾ ਵਾਧਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਖਾਣ ਵਾਲੇ ਤੇਲ, ਇਲੈਕਟ੍ਰਾਨਿਕਸ, ਕੱਪੜੇ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਜਿਵੇਂ ਸਾਬਣ ਅਤੇ ਸ਼ੈਂਪੂ ਦੀਆਂ ਕੀਮਤਾਂ ਵੀ ਵਧਣ ਦਾ ਖਦਸ਼ਾ ਹੈ।

ਭਾਰਤ ਤੋਂ ਪਹਿਲਾਂ ਥਾਈਲੈਂਡ, ਇੰਡੋਨੇਸ਼ੀਆ, ਪਾਕਿਸਤਾਨ ਅਤੇ ਬੰਗਲਾਦੇਸ਼ ਵਰਗੇ ਦੇਸ਼ ਪਹਿਲਾਂ ਹੀ ਤੇਲ ਦੀ ਮੰਗ ਨੂੰ ਘਟਾਉਣ ਲਈ 'ਵਰਕ ਫਰੌਮ ਹੋਮ' ਜਾਂ ਦਫ਼ਤਰਾਂ ਵਿੱਚ ਹਾਜ਼ਰੀ ਘਟਾਉਣ ਦੀਆਂ ਨੀਤੀਆਂ ਲਾਗੂ ਕਰ ਚੁੱਕੇ ਹਨ। ਪੀਐਮ ਮੋਦੀ ਦੀ ਇਸ ਅਪੀਲ ਨੂੰ ਸਰਕਾਰ ਵੱਲੋਂ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਕਟ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।