Delhi News: ਆਮ ਆਦਮੀ ਪਾਰਟੀ ਖ਼ਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, ਕੇਜਰੀਵਾਲ ਤੋਂ ਬਾਅਦ ਆਤਿਸ਼ੀ ਨੂੰ ਨੋਟਿਸ
Delhi News: 'ਆਪ' ਵਿਧਾਇਕਾ ਦੀ ਖਰੀਦੋ-ਫਰੋਖਤ ਦੇ ਮਾਮਲੇ 'ਚ ਦਿੱਲੀ ਪੁਲਿਸ ਐਕਸ਼ਨ ਮੋਡ ਵਿੱਚ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਬਾਅਦ ਅੱਜ ਦਿੱਲੀ ਪੁਲਿਸ ਮੰਤਰੀ ਆਤਿਸ਼ੀ ਦੀ ਰਿਹਾਇਸ਼ 'ਤੇ ਨੋਟਿਸ ਦੇਣ ਪਹੁੰਚ ਗਈ।
Delhi News: ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਖ਼ਿਲਾਫ਼ ਵੱਡਾ ਐਕਸ਼ਨ ਕੀਤਾ ਜਾ ਰਿਹਾ ਹੈ। 'ਆਪ' ਵਿਧਾਇਕਾ ਦੀ ਖਰੀਦੋ-ਫਰੋਖਤ ਦੇ ਮਾਮਲੇ 'ਚ ਦਿੱਲੀ ਪੁਲਿਸ ਐਕਸ਼ਨ ਮੋਡ ਵਿੱਚ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਬਾਅਦ ਅੱਜ ਦਿੱਲੀ ਪੁਲਿਸ ਮੰਤਰੀ ਆਤਿਸ਼ੀ ਦੀ ਰਿਹਾਇਸ਼ 'ਤੇ ਨੋਟਿਸ ਦੇਣ ਪਹੁੰਚ ਗਈ।
ਦੱਸ ਦਈਏ ਕਿ ਸ਼ਨੀਵਾਰ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇਸ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਨੋਟਿਸ ਭੇਜਿਆ ਸੀ। ਅੱਜ ਐਤਵਾਰ ਨੂੰ ਏਸੀਪੀ ਕ੍ਰਾਈਮ ਬ੍ਰਾਂਚ ਦੀ ਅਗਵਾਈ 'ਚ ਟੀਮ ਮੰਤਰੀ ਆਤਿਸ਼ੀ ਦੀ ਰਿਹਾਇਸ਼ 'ਤੇ ਉਨ੍ਹਾਂ ਨੂੰ ਨੋਟਿਸ ਦੇਣ ਪਹੁੰਚੀ। ਸੂਤਰਾਂ ਮੁਤਾਬਕ ਇਸ ਵੇਲੇ ਆਤਿਸ਼ੀ ਘਰ ਨਹੀਂ ਸੀ।
#WATCH | A team of Delhi Police Crime Branch officials present at the residence of Delhi Minister and AAP leader Atishi
— ANI (@ANI) February 4, 2024
Police officials are here to serve notice in connection with Aam Aadmi Party's allegation against BJP "of trying to buy AAP MLAs". https://t.co/M0HQgPOzpD pic.twitter.com/VU9QozNKAF
ਦੱਸ ਦਈਏ ਕਿ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਪੰਜ ਘੰਟੇ ਦੀ ਨਾਟਕੀ ਘਟਨਾ ਤੋਂ ਬਾਅਦ ਨੋਟਿਸ ਭੇਜਿਆ ਸੀ। ਆਮ ਆਦਮੀ ਪਾਰਟੀ (ਆਪ) ਦੇ ਸੱਤ ਵਿਧਾਇਕਾਂ ਨੂੰ ਭਾਜਪਾ ਵੱਲੋਂ ਖਰੀਦਣ ਦੀਆਂ ਕੋਸ਼ਿਸ਼ਾਂ ਦੇ ਦੋਸ਼ਾਂ 'ਤੇ ਤਿੰਨ ਦਿਨਾਂ ਦੇ ਅੰਦਰ ਜਵਾਬ ਮੰਗਿਆ ਗਿਆ ਸੀ।
ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ, “ਅਸੀਂ ਮੁੱਖ ਮੰਤਰੀ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਉਹ ਤਿੰਨ ਦਿਨਾਂ ਵਿੱਚ ਲਿਖਤੀ ਰੂਪ ਵਿੱਚ ਜਵਾਬ ਦੇ ਸਕਦੇ ਹਨ। ਪੁਲਿਸ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਨਿਵਾਸ 'ਤੇ ਮੌਜੂਦ ਅਧਿਕਾਰੀਆਂ ਨੂੰ ਨੋਟਿਸ ਸੌਂਪਿਆ ਗਿਆ। ਅਪਰਾਧ ਸ਼ਾਖਾ ਨੇ ਕੇਜਰੀਵਾਲ ਨੂੰ 'ਆਪ' ਦੇ ਉਨ੍ਹਾਂ ਵਿਧਾਇਕਾਂ ਦੇ ਨਾਵਾਂ ਦਾ ਖੁਲਾਸਾ ਕਰਨ ਲਈ ਕਿਹਾ ਹੈ ਜਿਨ੍ਹਾਂ ਨੇ ਭਾਜਪਾ ਨਾਲ ਸੰਪਰਕ ਕੀਤੇ ਜਾਣ ਦਾ ਦਾਅਵਾ ਕੀਤਾ ਸੀ।
ਦਰਅਸਲ ਸ਼ੁੱਕਰਵਾਰ ਰਾਤ ਤੋਂ ਬਾਅਦ ਸ਼ਨੀਵਾਰ ਨੂੰ ਸਿਵਲ ਲਾਈਨ ਸਥਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਇੱਕ ਵਾਰ ਫਿਰ ਨਾਟਕੀ ਘਟਨਾ ਵਾਪਰੀ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਇੱਕ ਟੀਮ ਸ਼ਨੀਵਾਰ ਨੂੰ ਇੱਕ ਵਾਰ ਫਿਰ ਜਾਂਚ ਦੇ ਸਬੰਧ ਵਿੱਚ ਉਨ੍ਹਾਂ ਨੂੰ ਨੋਟਿਸ ਦੇਣ ਲਈ ਮੁੱਖ ਮੰਤਰੀ ਨਿਵਾਸ ਪਹੁੰਚੀ।
ਆਪਣੀ ਰਿਹਾਇਸ਼ 'ਤੇ ਕੁਝ ਪੁਲਿਸ ਕਰਮਚਾਰੀਆਂ ਦੀ ਵੀਡੀਓ ਸਾਂਝੀ ਕਰਦੇ ਹੋਏ, ਕੇਜਰੀਵਾਲ ਨੇ 'ਐਕਸ' 'ਤੇ ਪੋਸਟ ਕੀਤਾ ਕਿ ਉਨ੍ਹਾਂ ਨੂੰ ਨੋਟਿਸ ਦੇਣ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਨਾਲ ਹਮਦਰਦੀ ਹੈ। ਉਨ੍ਹਾਂ ਕਿਹਾ, “ਦਿੱਲੀ ਵਿੱਚ ਅਪਰਾਧ ਰੋਕਣਾ ਉਨ੍ਹਾਂ (ਪੁਲਿਸ) ਦਾ ਫਰਜ਼ ਹੈ, ਪਰ ਇਸ ਨੂੰ ਡਰਾਮੇ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਦਿੱਲੀ ਵਿੱਚ ਅਪਰਾਧ ਵਧ ਰਿਹਾ ਹੈ।