Prophet Remarks Row: ਪਾਰਟੀ ਵਿੱਚੋਂ ਮੁਅੱਤਲ ਭਾਜਪਾ ਨੇਤਾ ਨੂਪੁਰ ਸ਼ਰਮਾ ਨੇ ਪੈਗੰਬਰ ਮੁਹੰਮਦ 'ਤੇ ਟਿੱਪਣੀ ਦੇ ਮਾਮਲੇ 'ਚ ਦਰਜ ਐਫਆਈਆਰ ਨੂੰ ਲੈ ਕੇ ਮੁੜ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਅਦਾਲਤ ਨੇ ਉਸ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿ ਫਿਲਹਾਲ ਕਿਸੇ ਵੀ ਸੂਬੇ ਦੀ ਪੁਲਿਸ ਗ੍ਰਿਫ਼ਤਾਰੀ ਨਾ ਕਰੇ। ਮਾਮਲੇ ਦੀ ਅਗਲੀ ਸੁਣਵਾਈ 10 ਅਗਸਤ ਨੂੰ ਹੋਵੇਗੀ। 


ਬੈਂਚ ਨੇ ਹੁਕਮ ਸੁਣਾਉਂਦੇ ਹੋਏ ਪਟੀਸ਼ਨਰ ਦੇ ਕਤਲ ਦੇ ਵਾਇਰਲ ਹੋਏ ਸਲਮਾਨ ਚਿਸ਼ਤੀ ਦੇ ਬਿਆਨ ਦਾ ਵੀ ਨੋਟਿਸ ਲਿਆ। ਅਦਾਲਤ ਨੇ ਇਹ ਵੀ ਕਿਹਾ ਕਿ ਯੂਪੀ ਦੇ ਇੱਕ ਵਿਅਕਤੀ ਨੇ ਪਟੀਸ਼ਨਕਰਤਾ ਦਾ ਸਿਰ ਕਲਮ ਕਰਨ ਦੀ ਧਮਕੀ ਵੀ ਦਿੱਤੀ ਸੀ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਕਿ ਨੂਪੁਰ ਸ਼ਰਮਾ ਖਿਲਾਫ ਕੋਈ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ।


 


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ