ਭਾਰਤੀ ਕਿਸਾਨ ਯੂਨੀਅਨ ਦਾ ਵੱਡਾ ਬਿਆਨ, ਯੂਪੀ ਪੰਚਾਇਤ ਚੋਣਾਂ ’ਚ ਭਾਜਪਾ ਵਿਰੁੱਧ ਨਹੀਂ ਹਾਂ...
ਆਬਾਦੀ ਦੇ ਲਿਹਾਜ਼ ਨਾਲ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ’ਚ ਇਨ੍ਹੀਂ ਦਿਨੀਂ ਪੰਚਾਇਤੀ ਚੋਣਾਂ ਦਾ ਮਾਹੌਲ ਪੂਰਾ ਭੱਖਿਆ ਹੋਇਆ ਹੈ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਰਾਜਨੀਤਕ ਪਾਰਟੀਆਂ ਇਸ ਨੂੰ ਸੈਮੀਫਾਈਨਲ ਮੰਨ ਰਹੀਆਂ ਹਨ।
ਲਖਨਊ: ਆਬਾਦੀ ਦੇ ਲਿਹਾਜ਼ ਨਾਲ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ’ਚ ਇਨ੍ਹੀਂ ਦਿਨੀਂ ਪੰਚਾਇਤੀ ਚੋਣਾਂ ਦਾ ਮਾਹੌਲ ਪੂਰਾ ਭੱਖਿਆ ਹੋਇਆ ਹੈ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਰਾਜਨੀਤਕ ਪਾਰਟੀਆਂ ਇਸ ਨੂੰ ਸੈਮੀਫਾਈਨਲ ਮੰਨ ਰਹੀਆਂ ਹਨ। ਇਸ ਕਾਰਨ ਹਰੇਕ ਨੇ ਆਪਣੀ ਪੂਰੀ ਤਾਕਤ ਦਿੱਤੀ ਹੈ ਪਰ ਯੂਪੀ ’ਚ ਸੱਤਾਧਾਰੀ ਭਾਜਪਾ ਲਈ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ਵੱਡੀ ਚੁਣੌਤੀ ਬਣਿਆ ਹੋਇਆ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦਾ ਵੱਡਾ ਬਿਆਨ ਆਇਆ ਹੈ।
ਭਾਜਪਾ ਦੇ ਜਨਰਲ ਸਕੱਤਰ ਯੁੱਧਵੀਰ ਸਿੰਘ ਨੇ ਸੋਮਵਾਰ ਨੂੰ ਬਿਆਨ ’ਚ ਕਿਹਾ ਕਿ ਕਿਸਾਨ ਸੰਗਠਨ ‘ਭਾਜਪਾ ਦੇ ਖ਼ਿਲਾਫ਼’ ਨਹੀਂ ਹਨ ਤੇ ਉੱਤਰ ਪ੍ਰਦੇਸ਼ ਦੇ ਲੋਕ ਅਗਾਮੀ ਪੰਚਾਇਤੀ ਚੋਣਾਂ ’ਚ ਕਿਸੇ ਨੂੰ ਚੁਣਨ ਲਈ ਸੁਤੰਤਰ ਹਨ।
ਦੱਸ ਦਈਏ ਕਿ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਭਾਰਤੀ ਕਿਸਾਨ ਯੂਨੀਅਨ ਸੱਤਾਧਾਰੀ ਧਿਰ ਦਾ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਕਰ ਰਹੀ ਹੈ ਤੇ ਯੂਪੀ ’ਚ ਕਈ ਮਹਾਂਪੰਚਾਇਤਾਂ ਕਰ ਚੁੱਕੀ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਭਾਜਪਾ ਦਾ ਬਾਈਕਾਟ ਕਰਨ ਲਈ ਕਿਹਾ ਗਿਆ ਹੈ।
ਰਾਕੇਸ਼ ਟਿਕੈਤ ਤੇ ਨਰੇਸ਼ ਟਿਕੈਤ ਨੇ ਚੁੱਪੀ ਸਾਧੀ
ਯੁੱਧਵੀਰ ਸਿੰਘ ਦੇ ਬਿਆਨ ਬਾਰੇ ਪੁੱਛੇ ਜਾਣ ’ਤੇ ਰਾਕੇਸ਼ ਟਿਕੈਤ ਤੇ ਨਰੇਸ਼ ਟਿਕੈਤ ਸਮੇਤ ਸੀਨੀਅਰ ਆਗੂਆਂ ਨੇ ਚੁੱਪੀ ਧਾਰ ਲਈ ਹੈ। ਟੀਓਆਈ ਅਨੁਸਾਰ ਰਾਕੇਸ਼ ਟਿਕੈਤ ਨੇ ਕਿਹਾ, “ਭਾਜਪਾ ਦਾ ਸਮਰਥਨ ਕਰਨ ਜਾਂ ਨਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਹ ਨਿੱਜੀ ਸ਼ਖਸੀਅਤ 'ਤੇ ਅਧਾਰਤ ਚੋਣ ਹੈ।” ਯੁੱਧਵੀਰ ਸਿੰਘ ਨੇ ਇਹ ਵੀ ਕਿਹਾ, “ਅਸੀਂ ਪੰਚਾਇਤੀ ਚੋਣਾਂ ਲਈ ਕੋਈ ਨਿਰਦੇਸ਼ ਜਾਰੀ ਨਹੀਂ ਕੀਤੇ। ਕਿਸਾਨ ਆਪਣੇ ਫੈਸਲੇ ਲੈਣ ਲਈ ਸੁਤੰਤਰ ਹਨ।”
ਇਹ ਵੀ ਪੜ੍ਹੋ: ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ